Tuesday, May 7, 2024

ਵਾਹਿਗੁਰੂ

spot_img
spot_img

ਸਾਰੀਆਂ ਸਿਆਸੀ ਪਾਰਟੀਆਂ ਮਤਭੇਦ ਭੁਲਾ ਕੇ ਕੇਂਦਰ ਦੇ ਪੰਜਾਬ ’ਤੇ ਹੱਲੇ ਖਿਲਾਫ਼ ਇਕਜੁੱਟ ਹੋ ਕੇ ਹੰਭਲਾ ਮਾਰਨ: ਪ੍ਰਕਾਸ਼ ਸਿੰਘ ਬਾਦਲ ਦੀ ਅਪੀਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਅਕਤੂਬਰ, 2021 –
ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ ਦੀਆਂ ਸਾਰੀਆ ਸਿਆਸੀ ਪਾਰਟੀਆਂ ਨੁੰ ਅਪੀਲ ਕੀਤੀ ਹੈ ਕਿ ਉਹ ਆਪਸੀ ਲੜਾਈ ਬੰਦ ਕਰ ਕੇ ਕੇਂਦਰ ਵੱਲੋਂ ਪੰਜਾਬ ਨੂੰ ਪਿਛਲੇ ਦਰਵਾਜ਼ੇ ਰਾਹੀਂ ਬੀ ਐਸ ਐਫ ਵਰਗੇ ਕੇਂਦਰੀ ਸੁਰੱਖਿਆ ਬਲਾਂ ਹਵਾਲੇ ਕਰਕੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਬਦਲਣ ਦੇ ਯਤਨ ਵਿਰੁੱਧ ਇਕਜੁੱਟ ਹੋ ਕੇ ਹੰਭਲਾ ਮਾਰਨ।

ਕੇਂਦਰ ਦੇ ਇਸ ਕਦਮ ਨਾਲ ਪਹਿਲਾਂ ਹੀ ਖਤਰੇ ਵਿਚ ਪਿਆ ਦੇਸ਼ ਦਾ ਸੰਘੀ ਢਾਂਚਾ ਹੋਰ ਕਮਜ਼ੋਰ ਹੋ ਜਾਵੇਗਾ ਤੇ ਇਸ ਨਾਲ ਸੂਬਾ ਸਰਕਾਰ ਮਿਉਂਸਪੈਲਟੀ ਬਣ ਕੇ ਰਹਿ ਜਾਵੇਗੀ। ਇਹ ਪੰਜਾਬੀਆਂ ਦੇ ਮਾਣ ਤੇ ਸਤਿਕਾਰ ਲਈ ਵੱਡਾ ਝਟਕਾ ਹੈ।

ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਜੇਕਰ ਅਸੀਂ ਸੌੜੇ ਹਿੱਤਾਂ ਲਈ ਆਪਸੀ ਲੜਾਈ ਬੰਦ ਨਾ ਕੀਤੀ ਤਾਂ ਫਿਰ ਕੇਂਦਰ ਸਰਕਾਰ ਸਾਡੀ ਕਮਜ਼ੋਰੀ ਦਾ ਲਾਹਾ ਲਵੇਗੀ। ਕੱਲ੍ਹ ਨੁੰ ਅਸੀਂ ਪਛਤਾਵਾਂਗੇ ਤੇ ਸਾਡੇ ਕੋਲ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਵਾਸਤੇ ਕੋਈ ਤਾਕਤ ਨਹੀਂ ਰਹਿ ਜਾਵੇਗੀ।

ਸਰਦਾਰ ਬਾਦਲ ਨੇ ਕਿਹਾ ਕਿ ਇਹ ਮੰਨਣ ਦਾ ਵੀ ਮਜ਼ਬੂਤ ਆਧਾਰ ਮੌਜੂਦ ਹੈ ਕਿ ਕੇਂਦਰ ਸਰਕਾਰ ਸ਼ਾਇਦ ਸੁਬੇ ਤੋਂ ਦਰਿਆਈ ਪਾਣੀਆਂ ’ਤੇ ਇਸਦਾ ਬਣਦਾ ਹੱਕ ਖੋਹਣ ਦੀ ਤਿਆਰੀ ਵਿਚ ਹੈ। ਉਹਨਾਂ ਕਿਹਾ ਕਿ ਇਹ ਵੀ ਸੰਭਵ ਹੈ ਕਿ ਉਹ ਇਸ ਨਵੇਂ ਕਦਮ ਨਾਲ ਕਿਸਾਨ ਅੰਦੋਲਨ ਨੁੰ ਕੁਚਲਣ ਦਾ ਵੀ ਯਤਨ ਕਰੇਗੀ।

ਸਾਬਕਾ ਮੁੱਖ ਮੰਤਰੀ, ਜੋ ਅਕਾਲੀ ਦਲ ਦੇ ਸਰਪ੍ਰਸਤ ਵੀ ਹਨ, ਨੇ ਕਿਹਾ ਕਿ ਉਹਨਾਂ ਦੀ ਪਾਰਟੀ ਅੜੀ ਨਹੀਂ ਰਹੇਗੀ ਤੇ ਇਸ ਲੜਾਈ ਵਿਚ ਕਿਸੇ ਵੀ ਗਠਜੋੜ ਵਿਚ ਸ਼ਾਮਲ ਹੋ ਕੇ ਇਹ ਲੜਾਈ ਲੜਨ ਨੁੰ ਤਿਆਰ ਹੈ ਕਿਉਂਕਿ ਸੰਘਰਸ਼ ਕਰਨਾ ਸਾਡਾ ਹੱਕ ਹੈ।

ਉਹਨਾਂ ਕਿਹਾ ਕਿ ਅਕਾਲੀ ਦਲ ਸਿਆਸੀ ਲਾਹਾ ਨਹੀਂ ਚਾਹੁੰਦਾ ਤੇ ਇਹ ਹੋਰ ਪਾਰਟੀਆਂ ਨੂੰ ਪੰਜਾਬ ਦੇ ਹਿੱਤਾਂ ਦੀ ਰਾਖੀ ਦੀ ਸਾਂਝੀ ਲਡਾਈ ਵਿਚ ਸਹਿਯੋਗ ਲਈ ਨਿਮਾਣਾ ਹੋ ਕੇ ਅਪੀਲ ਕਰਦਾ ਹੈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਦੇਸ਼ ਦੇ ਹਿੱਤਾਂ ਵਿਚ ਹੈ ਕਿਉਂਕਿ ਅਸੀਂ ਦੇਸ਼ ਦੀ ਤਲਵਾਰ ਭੁਜਾ ਹਾਂ ਯਾਨੀ ਮੁੱਖ ਹਥਿਆਰ ਹਾਂ।

ਤਕਰੀਬਨ ਅੱਧੇ ਪੰਜਾਬ ਨੁੰ ਬੀ ਐਸ ਐਫ ਅਧੀਨ ਲਿਆਉਣ ਨੁੰ ਖ਼ਤਰਨਾਕ ਕਾਰਵਾਈ ਕਰਾਰ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਸ ਨਾਲ ਪੰਜਾਬ ਵਿਚ ਉਹ ਦੌਰ ਸ਼ੁਰੂ ਹੋ ਜਾਵੇਗਾ ਜਦੋਂ ਪੰਜਾਬ ਨੂੰ ਗੜ੍ਹਬੜ੍ਹ ਗ੍ਰਸਤ ਇਲਾਕਾ ਐਲਾਨਿਆ ਗਿਆ ਸੀ। ਉਹਨਾਂ ਕਿਹਾ ਕਿ ਬੀ ਐਸ ਐਫ ਨੁੰ ਖੁੱਲ੍ਹੀਆਂ ਤਾਕਤਾਂ ਦੇ ਕੇ ਕੇਂਦਰ ਸਰਕਾਰ ਨੇ ਪੰਜਾਬ ਪੁਲਿਸ ਨੂੰ ਬੇਤੁਕੀ ਬਣਾ ਦਿੱਤਾ ਹੈ।

ਉਹਨਾਂ ਕਿਹਾ ਕਿ ਮੈਨੁੰ ਡਰ ਹੈ ਕਿ ਉਹ ਦੌਰ ਮੁੜ ਨਾ ਸ਼ੁਰੂ ਹੋ ਜਾਵੇ ਜਦੋਂ ਅੱਧੀ ਰਾਤ ਨੂੰ ਸੁਰੱਖਿਆ ਬਲ ਬਿਨਾਂ ਕਿਸੇ ਵਾਜਬ ਹੁਕਮਾਂ ਜਾਂ ਨੋਟਿਸ ਦੇ ਘਰਾਂ ਦੇ ਕੁੰਢੇ ਖੜਕਾਉਂਦੇ ਸਨ ਤੇ ਲੋਕਾਂ ਕੋਲ ਰਾਹਤ ਹਾਸਲ ਕਰਨ ਵਾਸਤੇ ਕੋਈ ਫੋਰਮ ਵੀ ਨਹੀਂ ਰਹਿੰਦੀ ਸੀ ਕਿਉਂਕਿ ਸਥਾਨਕ ਆਗੂ ਜਾਂ ਅਫਸਰਾਂ ਕੋਲ ਤੁਹਾਡੀਆਂ ਮੁਸ਼ਕਿਲਾਂ ਹੱਲ ਕਰਨ ਦੀ ਤਾਕਤ ਨਹੀਂ ਰਹੀ ਸੀ।

ਸਰਦਾਰ ਬਾਦਲ ਨੇ ਕਿਹਾ ਕਿ ਇਸ ਤੋਂ ਇਲਾਵਾ ਕੇੀਦਰ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ, ਰਾਮ ਤੀਰਥ ਸਥਾਨ ਸਮੇਤ ਅਨੇਕਾਂ ਪਵਿੱਤਰ ਥਾਵਾਂ ਦੀ ਪਵਿੱਤਰਤਾ ਭੰਗ ਕਰ ਕੇ ਇਹਨਾਂ ਵਿਚ ਦਾਖਲ ਹੋਣ ਲਈ ਆਪ ਮੁਹਾਰੀ ਸ਼ਕਤੀਆਂ ਵੀ ਲੈ ਲਈਆਂ ਹਨ।

ਉਹਨਾਂ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਇਸ ਅਤਿ ਸੰਵੇਦਨਸ਼ੀਲ ਮਾਮਲੇ ਦਾ ਨਤੀਜਾ ਕੀ ਹੋ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੁੰ ਇਕਜੁੱਟ ਹੋ ਕੇ ਸੰਵਿਧਾਨ ਵਿਚ ਦਿੱਤੀ ਗਰੰਟੀ ਅਨੁਸਾਰ ਆਪਣੇ ਮਾਣ ਸਤਿਕਾਰ ਤੇ ਆਜ਼ਾਦੀ ਦੀ ਸੁਰੱਖਿਆ ਲਈ ਲੜਨਾ ਚਾਹੀਦਾ ਹੈ।

ਸਰਦਾਰ ਬਾਦਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਵੀ ਅਪੀਲ ਕੀਤੀ ਕਿ ਉਹ ਪੰਜਾਬੀ ਨੂ ਨੁੰ ਲੋਕਤੰਤਰੀ ਤੇ ਸੰਘੀ ਅਧਿਕਾਰਾਂ ਤਹਿਤ ਆਪਣੀ ਚੁਣੀ ਹੋਈ ਸਰਕਾਰ ਰਾਹੀਂ ਆਪਣਾ ਸ਼ਾਸਨ ਚਲਾਉਣ ਦੇ ਹੱਕ ਤੋਂ ਵਾਂਝਾ ਕਰ ਕੇ ਪੰਜਾਬੀਆਂ ਨੂੰ ਜ਼ਲੀਲ ਨਾ ਕਨ ਤੇ ਉਹਨਾਂ ਦੇ ਪਹਿਲਾਂ ਹੀ ਡੂੰਘੇ ਜ਼ਖ਼ਮਾਂ ’ਤੇ ਹੋਰ ਲੂਣ ਨਾ ਛਿੜਕਣ।

ਉਹਨਾਂ ਕਿਹਾ ਕਿ ਤਕਰੀਬਨ 15 ਸਾਲਾਂ ਤੱਕ ਕੇਂਦਰ ਸਰਕਾਰ ਨੇ ਪੰਜਾਬ ਨੂੰ ਕੇਂਦਰੀ ਰਾਜ ਅਧੀਨ ਰੱਖਿਆ ਤੇ ਫੌਜ ਦੇ ਰਾਜਕਾਲ ਦੇ ਗੰਭੀਰ ਨਤੀਜੇ ਵੀ ਨਿਕਲੇ। ਉਹਨਾਂ ਕਿਹਾ ਕਿ ਮੈਂ ਆਸ ਕਰਦਾ ਹਾਂ ਕਿ ਦਿੱਲੀ ਦੇ ਮੌਜੂਦਾ ਸ਼ਾਸਕ ਇਤਿਹਾਸ ਤੋਂ ਸਬਕ ਸਿੱਖਣਗੇ ਅਤੇ ਬੀਤੇ ਸਮੇਂ ਦੀ ਤ੍ਰਾਸਦੀ ਵਾਲੀਆਂ ਗਲਤੀਆਂ ਨਹੀਂ ਦੁਹਰਾਉਣਗੇ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੁੰ ਪੁਰਜ਼ੋਰ ਅਪੀਲ ਕਰਦਾ ਹਾਂ ਕਿ ਪੰਜਾਬ ਤੇ ਸਾਰੇ ਦੇਸ਼ ਦੇ ਹੱਕ ਵਿਚ ਉਹ ਬੀਤੇ ਸਮੇਂ ਦੀਆਂ ਤ੍ਰਾਸਦੀਆਂ ਨੂੰ ਦੁਹਰਾਉਣ ਨਾ ਦੇਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...