Sunday, April 28, 2024

ਵਾਹਿਗੁਰੂ

spot_img
spot_img

ਅਕਾਲੀ ਦਲ ਸੰਯੁਕਤ ਵੱਲੋਂ ਇਸਤਰੀ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ – ਪਰਮਜੀਤ ਕੌਰ ਗੁਲਸ਼ਨ ਨੇ ਜਾਰੀ ਕੀਤੀ ਸੂਚੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ,16 ਅਕਤੂਬਰ, 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨਾਲ ਸਲਾਹ-ਮਸ਼ਵਰਾ ਕਰਕੇ ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਹਰਜੀਤ ਕੌਰ ਤਲਵੰਡੀ ਨੇ ਸਮੁੱਚੇ ਪੰਜਾਬ ਵਿੱਚ ਪਾਰਟੀ ਦੇ ਇਸਤਰੀ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਹੈ।

ਨਵ-ਨਿਯੁਕਤ ਅਹੁਦੇਦਾਰਾਂ ਦੀ ਸੂਚੀ ਜਾਰੀ ਕਰਦਿਆਂ ਬੀਬੀ ਹਰਜੀਤ ਕੌਰ ਤਲਵੰਡੀ ਨੇ ਦੱਸਿਆ ਕਿ ਅਗਲੇ ਕੁੱਝ ਦਿਨਾਂ ਵਿੱਚ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਇਸਤਰੀ ਆਗੂਆਂ ਨੂੰ ਹੋਰ ਵੱਡੀਆਂ ਜਿ਼ੰਮੇਵਾਰੀਆਂ ਸੌਂਪੀਆਂ ਜਾਣਗੀਆਂ।

ਅੱਜ ਜਾਰੀ ਕੀਤੀ ਸੂਬਾ ਪੱਧਰੀ ਇਸਤਰੀ ਵਿੰਗ ਦੀ ਸੂਚੀ ਵਿੱਚ ਬੀਬੀ ਸਿਮਰਜੀਤ ਕੌਰ ਸਿੱਧੂ ਨੂੰ ਸਕੱਤਰ ਜਨਰਲ ਪੰਜਾਬ ਤੇ ਜਿ਼ਲ੍ਹਾ ਪ੍ਰਧਾਨ ਜਲੰਧਰ, ਬੀਬੀ ਅਨੁਪਿੰਦਰ ਕੌਰ ਸੰਧੂ ਨੂੰ ਪਾਰਟੀ ਦਾ ਜਨਰਲ ਸਕੱਤਰ ਤੇ ਕੌਮੀ ਮੁੱਖ ਬੁਲਾਰਾ, ਬੀਬੀ ਸੁਨੀਤਾ ਸ਼ਰਮਾ ਜਨਰਲ ਸਕੱਤਰ, ਬੀਬੀ ਰੁਪਿੰਦਰ ਕੌਰ ਢਿੱਲੋਂ ਜਨਰਲ ਸਕੱਤਰ, ਬੀਬੀ ਰਾਜਬਿੰਦਰ ਕੌਰ ਦਿਉਣ ਜਨਰਲ ਸਕੱਤਰ, ਬੀਬੀ ਗੁਰਮਿੰਦਰਪਾਲ ਕੌਰ ਢਿੱਲੋਂ ਸੀਨੀਅਰ ਮੀਤ ਪ੍ਰਧਾਨ, ਬੀਬੀ ਸਰਬਜੀਤ ਕੌਰ ਮੀਤ ਪ੍ਰਧਾਨ, ਬੀਬੀ ਬਲਵਿੰਦਰ ਕੌਰ ਧਾਲੀਵਾਲ ਮੀਤ ਪ੍ਰਧਾਨ, ਬੀਬੀ ਸਵਰਾਜ ਕੌਰ ਘੁੰਮਣ ਸਲਾਹਕਾਰ, ਐਡਵੋਕੇਟ ਮਹਿਕਪ੍ਰੀਤ ਕੌਰ ਪ੍ਰਧਾਨ ਯੂਥ ਵਿੰਗ, ਐਡਵੋਕੇਟ ਚਰਨਜੀਤ ਕੌਰ ਸੀਨੀਅਰ ਮੀਤ ਪ੍ਰਧਾਨ ਯੂਥ ਵਿੰਗ ਤੇ ਚੇਅਰਪਰਸਨ ਲੀਗਲ ਸੈਲ ਅਤੇ ਬੀਬੀ ਮਨਜੀਤ ਕੌਰ ਖ਼ਾਲਸਾ ਨੂੰ ਵਰਕਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਬੀਬੀ ਕੁਲਵਿੰਦਰ ਕੌਰ ਮਹਿਤਾ ਜਿ਼ਲ੍ਹਾ ਪ੍ਰਧਾਨ (ਦਿਹਾਤੀ) ਬਰਨਾਲਾ, ਬੀਬੀ ਅਮਰਜੀਤ ਕੌਰ ਕਾਹਨੇਕੇ ਜਿ਼ਲ੍ਹਾ ਪ੍ਰਧਾਨ (ਸ਼ਹਿਰੀ) ਮੋਹਾਲੀ,ਬੀਬੀ ਬਲਜੀਤ ਕੌਰ ਬਾਲਾ ਪ੍ਰਧਾਨ (ਸ਼ਹਿਰੀ) ਖਰੜ, ਬੀਬੀ ਬਲਵਿੰਦਰ ਕੌਰ ਪ੍ਰਧਾਨ (ਸ਼ਹਿਰੀ) ਸੰਗਰੂਰ, ਬੀਬੀ ਚਰਨਜੀਤ ਕੌਰ ਪ੍ਰਧਾਨ (ਦਿਹਾਤੀ) ਸੰਗਰੂਰ, ਬੀਬੀ ਪਰਮਜੀਤ ਕੌਰ ਪ੍ਰਧਾਨ (ਦਿਹਾਤੀ) ਬਠਿੰਡਾ, ਬੀਬੀ ਬਲਬੀਰ ਕੌਰ ਪ੍ਰਧਾਨ (ਸ਼ਹਿਰੀ) ਬਠਿੰਡਾ, ਬੀਬੀ ਹਰਮਨਜੀਤ ਕੌਰ ਪ੍ਰਧਾਨ (ਸ਼ਹਿਰੀ) ਤਲਵੰਡੀ ਸਾਬੋ, ਬੀਬੀ ਦੇਵ ਪ੍ਰਿਆ ਮੁਖਰਜੀ ਪ੍ਰਧਾਨ (ਸ਼ਹਿਰੀ) ਪਟਿਆਲਾ, ਬੀਬੀ ਇੰਦਰਜੀਤ ਕੌਰ ਪੰਧੇਰ ਪ੍ਰਧਾਨ (ਦਿਹਾਤੀ) ਲੁਧਿਆਣਾ, ਬੀਬੀ ਪਰਮਜੀਤ ਕੌਰ ਪ੍ਰਧਾਨ (ਦਿਹਾਤੀ) ਸ਼੍ਰੀ ਮੁਕਤਸਰ ਸਾਹਿਬ, ਬੀਬੀ ਰਵਿੰਦਰ ਕੌਰ ਮੀਤ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ, ਬੀਬੀ ਹਰਵਿੰਦਰ ਕੌਰ ਪ੍ਰਧਾਨ (ਸ਼ਹਿਰੀ) ਸ਼੍ਰੀ ਫ਼ਤਿਹਗੜ੍ਹ ਸਾਹਿਬ, ਬੀਬੀ ਰਜਿੰਦਰ ਕੌਰ ਸਿੱਧੂਪੁਰ ਪ੍ਰਧਾਨ (ਦਿਹਾਤੀ) ਸ਼੍ਰੀ ਫ਼ਤਿਹਗੜ੍ਹ ਸਾਹਿਬ, ਬੀਬੀ ਵੀਰਪਾਲ ਕੌਰ ਕੋਟ ਸੁਖੀਆ ਪ੍ਰਧਾਨ ਫਰੀਦਕੋਟ, ਬੀਬੀ ਮਨਜੀਤ ਕੌਰ ਪ੍ਰਦੇਸ਼ ਪ੍ਰਧਾਨ ਚੰਡੀਗੜ੍ਹ, ਬੀਬੀ ਮਨਮੋਹਨ ਕੌਰ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ ਅਤੇ ਬੀਬੀ ਅਮਰਜੀਤ ਕੌਰ ਮੀਤ ਪ੍ਰਧਾਨ ਚੰਡੀਗੜ੍ਹ ਸ਼ਾਮਿਲ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...