Saturday, May 4, 2024

ਵਾਹਿਗੁਰੂ

spot_img
spot_img

ਮੁਲਾਜ਼ਮਾਂ ਨੇ ਮੋਰਿੰਡਾ ਵਿਖ਼ੇ ਸ਼ੁਰੂ ਕੀਤਾ ਪੱਕਾ ਮੋਰਚਾ, 21 ਅਕਤੂਬਰ ਦੀ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਹੋਣ ਤੋਂ ਬਾਅਦ ਖੋਲਿਆ ਮੋਰਿੰਡਾ-ਚੰਡੀਗੜ੍ਹ ਰੋਡ ’ਤੇ ਲਾਇਆ ਜਾਮ

- Advertisement -

ਦਲਜੀਤ ਕੌਰ ਭਵਾਨੀਗੜ੍ਹ
ਮੋਰਿੰਡਾ, 16 ਅਕਤੂਬਰ, 2021:
ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮ ਹਿੱਤਾਂ ਅਨੁਸਾਰ ਸੋਧਾਂ ਕਰਵਾਉਣ, ਪੈਨਸ਼ਨਰਾਂ ਦੇ ਤਨਖਾਹ ਕਮਿਸ਼ਨ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ, ਪਰਖ ਸਮਾਂ ਐਕਟ ਰੱਦ ਕਰਦੇ ਹੋਏ 31-12-15 ਤੋਂ ਬਾਅਦ ਭਰਤੀ/ਰੈਗੂਲਰ ਹੋਏ ਮੁਲਾਜ਼ਮਾਂ ਨੂੰ ਬਾਕੀ ਮੁਲਾਜ਼ਮਾਂ ਦੇ ਬਰਾਬਰ ਲਾਭ ਦਿਵਾਉਣ, ਹਰ ਤਰਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ, ਮਾਣ-ਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਵਾਉਣ, 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, 20 ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਉੱਤੇ ਕੇੰਦਰ ਦੀ ਬਜਾਏ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਵਾਉਣ ਸਮੇਤ ਹੋਰ ਮੁਲਾਜ਼ਮ ਮੰਗਾਂ ਸੰਬੰਧੀ ਚੱਲ ਰਹੇ ਸੰਘਰਸ਼ ਨੂੰ ਤੇਜ ਕਰਦਿਆਂ ‘ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ’ ਵੱਲੋਂ ਅੱਜ ਸਥਾਨਕ ਬੱਸ ਅੱਡੇ ਦੇ ਨੇੜੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਸਾਂਝੇ ਫਰੰਟ ਦੀ ਅਗਵਾਈ ਵਿੱਚ ਪੰਜਾਬ ਦੇ ਕੋਨੇ ਕੋਨੇ ਵਿੱਚ ਪੁੱਜੇ ਹਜ਼ਾਰਾਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਵੱਲੋਂ ਸਥਾਨਕ ਚੁੰਨੀ ਚੌੰਕ ਵਿੱਚ ਰੈਲੀ ਕਰਨ ਉਪਰੰਤ ਮੋਰਿੰਡਾ-ਚੰਡੀਗੜ੍ਹ ਰੋਡ ਚੱਕਾ ਜਾਮ ਕੀਤਾ ਗਿਆ। ਇਹ ਚੱਕਾ ਜਾਮ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ 21 ਅਕਤੂਬਰ ਦੀ ਮੀਟਿੰਗ ਤੈਅ ਹੋਣ ਤੋਂ ਬਾਅਦ ਖੋਲਿਆ ਗਿਆ।

ਇਸ ਮੌਕੇ ਸੰਬੋਧਨ ਸਾਂਝੇ ਫਰੰਟ ਦੇ ਆਗੂਆਂ ਜਰਮਨਜੀਤ ਸਿੰਘ, ਕਰਮ ਸਿੰਘ ਧਨੋਆ, ਸਤੀਸ਼ ਰਾਣਾ, ਜਗਦੀਸ਼ ਚਾਹਲ, ਸੁਖਦੇਵ ਸਿੰਘ ਸੈਣੀ, ਪ੍ਰੇਮ ਸਾਗਰ ਸ਼ਰਮਾਂ, ਠਾਕੁਰ ਸਿੰਘ, ਸਤਨਾਮ ਸਿੰਘ, ਅਵਿਨਾਸ਼ ਚੰਦਰ ਸ਼ਰਮਾਂ, ਸੁਖਜੀਤ ਸਿੰਘ, ਜਸਵੀਰ ਤਲਵਾੜਾ, ਬਾਜ਼ ਸਿੰਘ ਖਹਿਰਾ ਆਦਿ ਨੇ ਆਖਿਆ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਕੈਪਟਨ ਅਮਰਿੰਦਰ ਸਿੰਘ ਵਾਂਗ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਲਗਾਤਾਰ ਟਾਲਾ ਵੱਟਿਆ ਜਾ ਰਿਹਾ ਹੈ ਜਿਸ ਕਾਰਨ ਉਹਨਾਂ ਨੂੰ ਮਜ਼ਬੂਰੀ ਵੱਸ ਮੁੱਖ ਮੰਤਰੀ ਦੇ ਸ਼ਹਿਰ ਵਿੱਚ ਪੱਕਾ ਮੋਰਚਾ ਸ਼ੁਰੂ ਕਰਨਾ ਪਿਆ ਹੈ।

ਆਗੂਆਂ ਨੇ ਆਖਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਹੋਣ ਉਪਰੰਤ ਉਹਨਾਂ ਵੱਲੋਂ 2 ਅਕਤੂਬਰ ਤੋਂ ਲਗਾਇਆ ਜਾਣ ਵਾਲਾ ਪੱਕਾ ਮੋਰਚਾ ਮੁਲਤਵੀ ਕਰ ਦਿੱਤਾ ਗਿਆ ਸੀ। ਤਿੰਨ ਅਕਤੂਬਰ ਨੂੰ ਜਦੋਂ ਸਾਂਝੇ ਫਰੰਟ ਦੇ ਆਗੂ ਮੁੱਖ ਮੰਤਰੀ ਨੂੰ ਮਿਲਣ ਲਈ ਪੁੱਜੇ ਤਾਂ ਮੁੱਖ ਮੰਤਰੀ ਦੁਆਰਾ ਸਾਂਝੇ ਫਰੰਟ ਦੀਆਂ ਮੰਗਾਂ ਸੁਣਨ ਦੀ ਬਜਾਏ ਆਗੂਆਂ ਨੂੰ ਨਿੱਜੀ ਮੁਸ਼ਕਿਲਾਂ ਦੱਸਣ ਲਈ ਕਹਿ ਕੇ ਜਲੀਲ ਕਰਨ ਦਾ ਕੰਮ ਕੀਤਾ ਗਿਆ ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਹੈ।

ਇਸ ਮੌਕੇ ਕੁਲਵਰਨ ਸਿੰਘ, ਕੁਲਦੀਪ ਸਿੰਘ ਖੰਨਾ, ਬਲਦੇਵ ਸਿੰਘ ਮੰਡਾਲੀ, ਹਰਭਜਨ ਪਿਲਖਣੀ, ਵਿਕਰਮਦੇਵ ਸਿੰਘ, ਸੁਖਵਿੰਦਰ ਚਾਹਲ, ਬਲਕਾਰ ਸਿੰਘ ਵਲਟੋਹਾ, ਰਵਿੰਦਰ ਲੂਥਰਾ, ਮਲਾਗਰ ਸਿੰਘ ਖਮਾਣੋ, ਧਰਮਿੰਦਰ ਸਿੰਘ ਭੰਗੂ, ਨਰਿੰਦਰ ਮੋਹਨ ਸ਼ਰਮਾਂ, ਸ਼ਕੁੰਤਲਾ ਸਰੋਏ ਨਵਾਂ ਸ਼ਹਿਰ, ਰਾਣੋ ਖੇੜੀ, ਹਰਗੋਬਿੰਦ ਕੌਰ, ਅਮਰਜੀਤ ਕੌਰ, ਮਮਤਾ ਸ਼ਰਮਾਂ, ਗਗਨਦੀਪ ਕੌਰ ਆਦਿ ਨੇ ਵੀ ਸੰਬੋਧਨ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...