Wednesday, May 8, 2024

ਵਾਹਿਗੁਰੂ

spot_img
spot_img

ਮੰਡੀਆਂ ’ਚ ਝੋਨੇ ਦੀ ਫਸਲ ਦੀ ਲਿਫਟਿੰਗ ਸਬੰਧੀ ਢਿੱਲ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ: ਗੁਰਕਿਰਤ ਕਿਰਪਾਲ ਸਿੰਘ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 16 ਅਕਤੂਬਰ, 2021 –
ਸਕੱਤਰ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਗੁਰਕਿਰਤ ਕਿਰਪਾਲ ਸਿੰਘ ਨੇ ਅੱਜ ਹੁਸ਼ਿਆਰਪੁਰ ਦੌਰੇ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ ਸਬੰਧਤ ਅਧਿਕਾਰੀਆ ਤੇ ਏਜੰਸੀਆਂ ਨੂੰ ਮੰਡੀਆਂ ਵਿਚੋਂ ਲਿਫਟਿੰਗ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਫ਼ਸਲ ਦੀ ਲਿਫਟਿੰਗ ਸਬੰਧੀ ਢਿੱਲ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇ ਕਮਿਸ਼ਨਰ ਨਗਰ ਨਿਗਮ ਆਸ਼ਿਕਾ ਜੈਨ, ਜ਼ਿਲ੍ਹਾ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਰੇਨੂ ਬਾਲਾ ਵਰਮਾ ਵੀ ਮੌਜੂਦ ਸਨ।

ਗੁਰਕਿਰਤ ਕਿਰਪਾਲ ਸਿੰਘ ਨੇ ਇਸ ਦੌਰਾਨ ਸਬੰਧਤ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਨੂੰ ਝੋਨੇ ਦੀ ਪੂਰੀ ਤਰ੍ਹਾਂ ਸੁਚਾਰੂ ਖਰੀਦ ਨਾ ਹੋਣ ਤੱਕ ਚੌਕਸ ਰਹਿਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਜਿਲ੍ਹੇ ਦੀ ਹਰ ਮੰਡੀ ਦੇ ਹਿਸਾਬ ਨਾਲ ਲਿਫਟਿੰਗ, ਖਰੀਦ ਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਕਮੀਆਂ ਨੂੰ ਜਲਦ ਦਰੁਸਤ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਮੰਡੀ ਵਿਚ ਪਹੁੰਚਣ ਤੋਂ ਬਾਅਦ ਨਿਰਧਰਤ ਸਮੇਂ ਵਿਚ ਖਰੀਦ ਪ੍ਰਕ੍ਰਿਆ ਪੂਰੀ ਕਰਕੇ ਭੁਗਤਾਨ ਵੀ ਸਮੇਂ ਸਿਰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿਚ ਮੰਡੀਆਂ ਵਿਚ ਝੋਨੇ ਦੀ ਖਰੀਦ ਪ੍ਰਕ੍ਰਿਆ ਸੁਚਾਰੂ ਰੂਪ ਵਿਚ ਚੱਲ ਰਹੀ ਹੈ ਅਤੇ ਬਾਰਦਾਨੇ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਸਾਹਮਣੇ ਨਹੀਂ ਆਈ ਹੈ। ਇਸ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਵੀ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿਚ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਲਿਫਟਿੰਗ ਸਬੰਧੀ ਉਹ ਨਿਗਰਾਨੀ ਕਰਕੇ ਉਚਿਤ ਕਾਰਵਾਈ ਕਰਨ। ਉਨ੍ਹਾਂ ਸਪੱਸ਼ਟ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 108551 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 107605 ਮੀਟ੍ਰਿਕ ਟਨ ਝੋਨੇ ਦੀ ਫ਼ਸਲ ਖਰੀਦੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 158.56 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਸੁਚਾਰੂ ਰੂਪ ਵਿਚ ਚੱਲ ਰਹੀ ਹੈ ਅਤੇ ਅੱਜ ਮੰਡੀਆਂ ਵਿਚ 13010 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ 4.48 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਣ ਦੀ ਸੰਭਾਵਨਾ ਹੈ ਅਤੇ ਜ਼ਿਲ੍ਹੇ ਦੇ 50 ਦੇ ਕਰੀਬ ਸ਼ਹਿਰਾਂ ਦੀਆਂ ਵੱਖ-ਵੱਖ ਮੰਡੀਆਂ ਨਾਲ Çਲੰਕਿੰਗ ਕੀਤੀ ਗਈ ਹੈ। ਅਪਨੀਤ ਰਿਆਤ ਨੇ ਵਿਸ਼ਵਾਸ ਦਿਲਾਇਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਸੁਚਾਰੂ ਖਰੀਦ ਨੂੰ ਲੈ ਕੇ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...