Sunday, April 28, 2024

ਵਾਹਿਗੁਰੂ

spot_img
spot_img

ਐਸ.ਸੀ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਨ ਵਾਲੇ ਧਰਮਸੋਤ ਖ਼ਿਲਾਫ਼ ਕੀ ਅਤੇ ਕਦੋਂ ਹੋਵੇਗੀ ਕਾਰਵਾਈ?: ਹਰਪਾਲ ਸਿੰਘ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 17 ਅਕਤੂਬਰ, 2021:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਐਸ.ਸੀ ਵਿਦਿਆਰਥੀਆਂ ਦੇ ਪੋਸਟ ਮੈਟਿ੍ਰਕ ਸਕਾਲਰਸ਼ਿਪ (ਵਜ਼ੀਫ਼ਾ ਰਾਸ਼ੀ) ਵਿੱਚ ਕਰੋੜਾਂ ਰੁਪਇਆਂ ਦਾ ਘੋਟਾਲਾ ਕਰਨ ਵਾਲੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਚਾਉਣ ਦੇ ਯਤਨਾਂ ਵਿੱਚ ਲੱਗੀ ਹੋਈ ਹੈ। ਚੀਮਾ ਨੇ ਕਿਹਾ ਕਿ ਚੰਨੀ ਸਰਕਾਰ ਦੇ ਸਮਾਜ ਭਲਾਈ ਮੰਤਰੀ ਰਾਜ ਕੁਮਾਰ ਵੇਰਕਾ ਵੱਲੋਂ ਕੁੱਝ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਾਉਣ ਦੀ ਕਾਰਵਾਈ ਕੇਵਲ ਲੋਕਾਂ ਦੇ ਅੱਖੀਂ ਘੱਟਾ ਪਾਉਣ ਦਾ ਯਤਨ ਹੈ।

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ, ‘‘ ਕਾਂਗਰਸ ਪਾਰਟੀ ਦੀ ਕੈਪਟਨ ਸਰਕਾਰ ਵਾਂਗ ਹੀ ਚੰਨੀ ਸਰਕਾਰ ਐਸ.ਸੀ. ਵਿਦਿਆਰਥੀਆਂ ਦੇ ਵਜ਼ੀਫ਼ੇ ਹੜੱਪਣ ਵਾਲੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਬਚਾਅ ਕਰ ਰਹੀ ਹੈ। ਕਾਂਗਰਸ ਪਾਰਟੀ ਵੱਲੋਂ ਆਪਣੀ ਸਰਕਾਰ ਦੇ ਅਲੀ ਬਾਬਾ ਨੂੰ ਤਾਂ ਜ਼ਰੂਰ ਬਦਲਿਆ ਗਿਆ ਹੈ, ਪਰ ਕਾਂਗਰਸ ਸਰਕਾਰ ਦੀ ਘੋਟਾਲੇਬਾਜ਼ਾਂ ਨੂੰ ਬਚਾਉਣ ਦੀ ਨੀਅਤ ਅਤੇ ਨੀਤੀ ਵਿੱਚ ਕੋਈ ਪਰਿਵਰਤਨ ਨਹੀਂ ਹੋਇਆ ਹੈ।’’

ਹਰਪਾਲ ਸਿੰਘ ਚੀਮਾ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਵੇਂ ਮੰਤਰੀ ਮੰਡਲ ਦੇ ਗਠਨ ਤੋਂ ਬਾਅਦ ਨਵੇਂ ਮੰਤਰੀ ਰਾਜ ਕੁਮਾਰ ਵੇਰਕਾ ਨੇ ਵਜ਼ੀਫ਼ਾ ਘੋਟਾਲਾ ਮਾਮਲੇ ਦੀ ਤੁਰੰਤ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਵਾਅਦਾ ਕੀਤਾ ਸੀ, ਪ੍ਰੰਤੂ ਹੁਣ ਮੰਤਰੀ ਵੀ ਸੱਚੀ ਕਾਰਵਾਈ ਕਰਨ ਤੋਂ ਪਿੱਛੇ ਹੱਟ ਗਏ ਹਨ। ਸਗੋਂ ਕੁੱਝ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦਾ ਡਰਾਮਾ ਕਰਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੋੜੀਦਾਰ ਸਾਧੂ ਸਿੰਘ ਧਰਮਸੋਤ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਲੱਗੇ ਹੋਏ ਹਨ।

ਚੀਮਾ ਨੇ ਦੱਸਿਆ ਕਿ ਜਦੋਂ ਸਾਧੂ ਸਿੰਘ ਧਰਮਸੋਤ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ ਵਿੱਚ ਸਮਾਜ ਭਲਾਈ ਵਿਭਾਗ ਚਲਾ ਰਹੇ ਸਨ ਤਾਂ ਉਸ ਸਮੇਂ ਪੋਸਟ ਮੈਟਿ੍ਰਕ ਸਕਾਲਰਸ਼ਿਪ ਦਾ ਕਰੋੜਾਂ ਰੁਪਇਆਂ ਜਾਅਲੀ ਕਾਲਜਾਂ ਦੇ ਖਾਤਿਆਂ ਵਿੱਚ ਪਾ ਕੇ ਐਸ.ਸੀ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ ਸੀ। ਇਸ ਸਮੇਂ ਦੌਰਾਨ ਕਰੀਬ 2 ਲੱਖ ਤੋਂ ਜ਼ਿਆਦਾ ਐਸ.ਸੀ ਵਰਗ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਤੋ ਦੂਰ ਹੋਣਾ ਪਿਆ ਸੀ।

ਉਨ੍ਹਾਂ ਕਿਹਾ ਕਿ ਉਸ ਸਮੇਂ ਸੀਨੀਅਰ ਅਧਿਕਾਰੀਆਂ ਨੇ ਵਜ਼ੀਫ਼ਾ ਫੰਡਾਂ ਵਿੱਚ ਹੇਰਾਫੇਰੀਆਂ ਹੋਣ ਦੀ ਰਿਪੋਰਟ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੀ ਸੀ, ਪਰ ਕੈਪਟਨ ਅਮਰਿੰਦਰ ਸਿੰਘ ਨੇ ਨਾ ਤਾਂ ਆਪਣੇ ਜੋੜੀਦਾਰ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੋਈ ਕਾਰਵਾਈ ਕੀਤੀ ਅਤੇ ਨਾ ਹੀ ਇਸ ਮਾਮਲੇ ਲਈ ਜ਼ਿੰਮੇਵਾਰ ਉਚ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੰਮੇ ਸਮੇਂ ਤੋਂ ਵਜ਼ੀਫ਼ਾ ਘੋਟਾਲਾ ਕਰਨ ਵਾਲੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਹੋਰਨਾਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕਰਦੀ ਆ ਰਹੀ ਹੈ ਅਤੇ ਇਸ ਦੇ ਲਈ ਸੜਕ ਤੋਂ ਵਿਧਾਨ ਸਭਾ ਤੱਕ ਪਾਰਟੀ ਵਰਕਰਾਂ ਵੱਲੋਂ ਸੰਘਰਸ਼ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਨੇ ਦਿਖਾਵੇ ਦੇ ਨਾਂ ’ਤੇ ਕੁੱਝ ਕੁ ਅਧਿਕਾਰੀਆਂ ਖ਼ਿਲਾਫ਼ ਤਾਂ ਕਾਰਵਾਈ ਕਰ ਰਹੀ ਹੈ, ਪਰ ਵਿਭਾਗ ਦੇ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਤੋਂ ਟਾਲ਼ਾ ਵੱਟ ਰਹੀ ਹੈ। ਚੀਮਾ ਨੇ ਚੰਨੀ ਸਰਕਾਰ ਤੋਂ ਪੁੱਛਿਆ ਕਿ ਪੰਜਾਬ ਦੇ ਲੱਖਾਂ ਐਸ.ਸੀ ਵਰਗ ਦੇ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਨ ਲਈ ਜ਼ਿੰਮੇਵਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੀ ਅਤੇ ਕਦੋਂ ਕਾਰਵਾਈ ਕੀਤੀ ਜਾਵੇਗੀ?

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...