Tuesday, May 7, 2024

ਵਾਹਿਗੁਰੂ

spot_img
spot_img

ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਜਲ੍ਹਿਆਂਵਾਲਾ ਬਾਗ ਅੱਗੇ ਵਿਖਾਵਾ ਹੁਣ 23 ਅਕਤੂਬਰ ਨੂੰ

- Advertisement -

ਯੈੱਸ ਪੰਜਾਬ
ਜਲੰਧਰ, 18 ਅਕਤੂਬਰ, 2021 –
ਜਲ੍ਹਿਆਂਵਾਲਾ ਬਾਗ ਦਾ ਮੂਲ ਸਰੂਪ ਬਹਾਲ ਕਰਾਉਣ ਲਈ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਪੰਜਾਬ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੀ ਬੁਲਾਈ ਮੀਟਿੰਗ ’ਚ ਗੰਭੀਰ ਵਿਚਾਰ-ਚਰਚਾ ਉਪਰੰਤ 20 ਅਕਤੂਬਰ ਜਲ੍ਹਿਆਂਵਾਲਾ ਬਾਗ ਤੱਕ ਰੋਹ ਭਰਪੂਰ ਵਿਖਾਵਾ ਕਰਕੇ ਆਜ਼ਾਦੀ ਸੰਗਰਾਮ ਦੇ ਸ਼ਾਨਾਮੱਤੇ ਇਤਿਹਾਸ ਦੀ ਮੂੰਹ ਬੋਲਦੀ ਗਵਾਹ ਕੌਮੀ ਇਬਾਦਤਗਾਹ ਨਾਲ ਛੇੜਛਾੜ ਕਰਨ ਖਿਲਾਫ਼ ਰੋਸ ਵਿਖਾਵਾ ਕਰਨ ਦਾ ਪਹਿਲਾਂ ਐਲਾਨਿਆ ਪ੍ਰੋਗਰਾਮ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਕਾਰਨ ਬਦਲ ਕੇ 23 ਅਕਤੂਬਰ ਨੂੰ ਰੱਖਿਆ ਗਿਆ ਹੈ।

ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਲਏ ਫੈਸਲੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਅਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਦੱਸਿਆ ਕਿ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਵਾਰ ਵਾਰ ਪ੍ਰਧਾਨ ਮੰਤਰੀ, ਰਾਸ਼ਟਰਪਤੀ, ਜਲ੍ਹਿਆਂਵਾਲਾ ਬਾਗ ਟਰੱਸਟ ਅਤੇ ਪ੍ਰਸ਼ਾਸਨ ਨੂੰ ਮੰਗ ਪੱਤਰ ਭੇਜ ਕੇ ਮੂਲ ਸਰੂਪ ਬਹਾਲ ਕਰਨ ਦੀ ਹੱਕੀ ਮੰਗ ਨੂੰ ਪ੍ਰਵਾਨ ਕਰਨ ਦਾ ਜਦੋਂ ਅਜੇ ਤੱਕ ਕੋਈ ਠੋਸ ਹੁੰਗਾਰਾ ਨਹੀਂ ਭਰਿਆ ਗਿਆ ਤਾਂ ਹੁਣ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਦੇ ਭਰਵੇਂ ਸਹਿਯੋਗ ਨਾਲ 23 ਅਕਤੂਬਰ ਨੂੰ ਭੰਡਾਰੀ ਪੁਲ ਅੰਮਿ੍ਰਤਸਰ ਇਕੱਠੇ ਹੋ ਕੇ ਜਲ੍ਹਿਆਂਵਾਲਾ ਬਾਗ ਤੱਕ ਰੋਸ ਮਾਰਚ ਕੀਤਾ ਜਾਵੇਗਾ।

ਮੰਚ ਤੋਂ ਅਗਲੀਆਂ ਸਰਗਰਮੀਆਂ ਦਾ ਮੀਟਿੰਗ ’ਚ ਅਹਿਦ ਲਿਆ ਕਿ ਦੇਸ਼ ਭਗਤ ਯਾਦਗਾਰ ਕਮੇਟੀ ਦੀ ਅਗਵਾਈ ’ਚ ਜਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਜਿੱਤ ਤੱਕ ਆਵਾਜ਼ ਬੁਲੰਦ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,141FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...