Tuesday, May 7, 2024

ਵਾਹਿਗੁਰੂ

spot_img
spot_img

ਪਟਿਆਲਾ ਪੁਲਿਸ ਵੱਲੋਂ ਰਾਤ ਸਮੇਂ ਰਾਹਗੀਰਾਂ ਨਾਲ ਲੁੱਟਾਂ ਖੋਹਾਂ ਕਰਨ ਵਾਲਾ ਗੈਂਗ ਬੇਪਰਦ, ਅੰਨ੍ਹੇ ਕਤਲ ਤੇ ਡਕੈਤੀ ਦੀ ਗੁੱਥੀ ਵੀ ਸੁਲਝਾਈ: ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ

- Advertisement -

ਯੈੱਸ ਪੰਜਾਬ
ਪਟਿਆਲਾ, 18 ਅਕਤੂਬਰ, 2021 –
ਪਟਿਆਲਾ ਪੁਲਿਸ ਨੇ ਰਾਤ ਸਮੇ ਸੜਕਾਂ ‘ਤੇ ਆਉਣ ਜਾਣ ਵਾਲੇ ਰਾਹਗੀਰਾਂ ਨਾਲ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ 6 ਮੈਂਬਰਾਂ ਨੂੰ ਮਾਰੂ ਹਥਿਆਰਾਂ ਸਮੇਤ ਕਾਬੂ ਕਰਕੇ ਭਾਦਸੋਂ ਵਿਖੇ ਬੀਤੇ ਦਿਨੀਂ ਹੋਏ ਇੱਕ ਅੰਨ੍ਹੇ ਕਤਲ ਤੇ ਲੁੱਟ ਦੀ ਗੁੱਥੀ ਵੀ ਸੁਲਝਾ ਲਈ ਹੈ। ਇਹ ਪ੍ਰਗਟਾਵਾ ਐਸ.ਐਸ.ਪੀ. ਸ. ਹਰਚਰਨ ਸਿੰਘ ਭੁੱਲਰ ਨੇ ਅੱਜ ਇੱਥੇ ਪੁਲਿਸ ਲਾਈਨ ਵਿਖੇ ਕੀਤੀ ਪ੍ਰੈਸ ਕਾਨਫਰੰਸ ‘ਚ ਕੀਤਾ।

ਸ. ਭੁੱਲਰ ਨੇ ਦੱਸਿਆ ਕਿ ਇਸ ਵਾਰਦਾਤ ‘ਚ ਸ਼ਾਮਲ 6 ਵਿਅਕਤੀਆਂ ਨੂੰ ਮਾਰੂ ਹਥਿਆਰ ਸਮੇਤ ਗ੍ਰਿਫ਼ਤਾਰ ਕਰਕੇ ਖੋਹਿਆ ਬੁਲੇਟ ਮੋਟਰਸਾਇਕਲ ਵੀ ਬ੍ਰਾਮਦ ਕੀਤਾ ਹੈ। ਐਸ.ਐਸ.ਪੀ. ਨੇ ਕਿਹਾ ਕਿਹਾ ਕਿ ਪਟਿਆਲਾ ਪੁਲਿਸ ਮਾੜੇ ਅਨਸਰਾਂ ਨਾਲ ਸਖ਼ਤੀ ਨਾਲ ਸਿੱਝੇਗੀ।

ਉਨ੍ਹਾਂ ਦੱਸਿਆ ਕਿ ਇਸ ਗਿਰੋਹ ਦੇ ਮੈਂਬਰਾਂ ਨੂੰ ਐਸ.ਪੀ. ਜਾਂਚ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਡੀ.ਐਸ.ਪੀ. ਜਾਂਚ ਮੋਹਿਤ ਅਗਰਵਾਲ ਤੇ ਡੀ.ਐਸ.ਪੀ. ਨਾਭਾ ਰਜੇਸ਼ ਛਿੱਬੜ ਦੀ ਨਿਗਰਾਨੀ ਹੇਠ ਬਣਾਈ ਵਿਸੇਸ਼ ਟੀਮ ਦੇ ਮੁਖੀ ਤੇ ਸੀਆਈਏ ਪਟਿਆਲਾ ਦੇ ਮੁਖੀ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਸਮਾਣਾ-ਪਟਿਆਲਾ ਰੋਡ ਬਾਈਪਾਸ ਪੁੱਲ (ਪਸਿਆਣਾ) ਨੇੜਿਓਂ 17 ਅਕਤੂਬਰ ਨੂੰ ਕਾਬੂ ਕੀਤਾ।

ਸ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ 6 ਅਕਤੂਬਰ ਨੂੰ ਪਿੰਡ ਸੁਧੇਵਾਲ ਨੇੜੇ ਚੋਆ ਪੁੱਲ (ਨੇੜੇ ਭਾਦਸੋਂ) ਵਿਖੇ ਇੱਕ ਅੰਨੇ ਕਤਲ ਤੇ ਲੁੱਟ ਦੀ ਵਾਰਦਾਤ ਵਾਪਰੀ ਸੀ। ਇਸ ਵਾਰਦਾਤ ‘ਚ ਸੁਖਚੈਨ ਦਾਸ ਉਰਫ ਚੈਨੀ ਪੁੱਤਰ ਜਗਦੀਪ ਦਾਸ ਵਾਸੀ ਪਿੰਡ ਹੱਲੋਤਾਲੀ, ਜੋਕਿ ਪਿੰਡ ਚੈਹਿਲ ਨੇੜੇ ਟੋਲਪਲਾਜਾ ਇੱਕ ਫੈਕਟਰੀ ‘ਚ ਲੱਗਾ ਹੋਇਆ ਸੀ, ਦਾ ਕਤਲ ਕਰਕੇ ਇਸ ਦਾ ਮੋਟਰਸਾਇਕਲ ਖੋਹਿਆ ਸੀ।

ਐਸ.ਐਸ.ਪੀ. ਨੇ ਦੱਸਿਆ ਕਿ ਇਸ ਗਿਰੋਹ ਦੇ ਮੈਂਬਰਾਂ ਦੀ ਪਛਾਣ ਮਹਿੰਗਾ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਵਜੀਦਪੁਰ ਥਾਣਾ ਨਾਭਾ, ਕਮਲਪ੍ਰੀਤ ਸਿੰਘ ਕਮਲ ਪੁੱਤਰ ਸਤਨਾਮ ਸਿੰਘ ਤੇ ਅੰਗਰੇਜ ਸਿੰਘ ਗੇਜੀ ਪੁੱਤਰ ਚੰਨਾ ਸਿੰਘ ਵਾਸੀਅਨ ਰਾਜਗੜ੍ਹ ਥਾਣਾ ਨਾਭਾ, ਰਵਿੰਦਰ ਸਿੰਘ ਹੈਰੀ ਪੁੱਤਰ ਬਖਸ਼ੀਸ਼ ਸਿੰਘ ਤੇ ਮਨਪ੍ਰੀਤ ਬਾਵਾ ਪੁੱਤਰ ਬਲਵੰਤ ਸਿੰਘ ਵਾਸੀਅਨ ਪਿੰਡ ਅਲੋਹਰਾ ਕਲਾਂ ਤੇ ਜਗਸੀਰ ਸਿੰਘ ਜੱਗੀ ਪੁੱਤਰ ਜੀਤ ਸਿੰਘ ਵਾਸੀ ਪਿੰਡ ਬੌੜਾਂ ਕਲਾਂ ਵਜੋਂ ਹੋਈ ਹੈ। ਇਸ ਗਿਰੋਹ ਦੇ ਹੋਰ ਮੈਂਬਰ ਮਾਰੂ ਹਥਿਆਰਾਂ ਨਾਲ ਰਾਤ ਸਮੇ ਸੜਕਾਂ ‘ਤੇ ਆਉਣ ਜਾਣ ਵਾਲੇ ਰਾਹਗੀਰਾਂ ਨਾਲ ਲੁੱਟਾਂ ਖੋਹਾਂ ਕਰਦੇ ਹਨ।

ਇਨ੍ਹਾਂ ਕੋਲੋਂ 32 ਬੋਰ ਦਾ ਇੱਕ ਪਿਸਤੋਲ ਤੇ 5 ਰੌਂਦ, 315 ਬੋਰ ਦਾ ਇੱਕ ਪਿਸਤੋਲ ਤੇ 1 ਰੌਂਦ ਤੇ ਵਾਰਦਾਤ ‘ਚ ਵਰਤਿਆ ਬੁਲੇਟ ਮੋਟਰਸਾਇਕਲ ਤੇ ਮ੍ਰਿਤਕ ਤੋਂ ਖੋਹਿਆ ਬੁਲੇਟ ਮੋਟਰਸਾਇਕਲ ਸਮੇਤ 1 ਸਵੀਫਟ ਡੀਜਾਇਰ ਕਾਰ, ਦੋ ਰਾਡਾਂ, ਦੋ ਚਾਕੂ ਵੀ ਬਰਾਮਦ ਹੋਏ ਹਨ। ਇਸ ਗਿਰੋਹ ਦੀ ਗ੍ਰਿਫ਼ਤਾਰੀ ਸਬੰਧੀ ਥਾਣਾ ਪਸਿਆਣਾ ਵਿਖੇ ਮੁੱਕਦਮਾ ਨੰਬਰ 221 ਮਿਤੀ 17 ਅਕਤੂਬਰ 2021 ਆਈ.ਪੀ.ਸੀ. ਦੀਆਂ ਧਾਰਾਵਾਂ 399, 402 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25, 54, 59 ਤਹਿਤ ਦਰਜ ਕੀਤਾ ਗਿਆ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਪਿੰਡ ਸੁਧੇਵਾਲ ਨੇੜਲੀ ਵਾਰਦਾਤ ‘ਚ ਇਸ ਗਿਰੋਹ ਦੇ ਤਿੰਨ ਮੈਂਬਰ, ਮਹਿੰਗਾ ਸਿੰਘ, ਕਮਲਪ੍ਰੀਤ ਸਿੰਘ ਕਮਲ ਤੇ ਰਵਿੰਦਰ ਸਿੰਘ ਹੈਰੀ ਸ਼ਾਮਲ ਸਨ। ਜਿਸ ਸਬੰਧੀ ਮੁੱਕਦਮਾ ਨੰਬਰ 130, ਮਿਤੀ 7 ਅਕਤੂਬਰ 2021, ਆਈ.ਪੀ.ਸੀ ਦੀ ਧਾਰਾ 302, 379-ਬੀ, 341, 323, 34 ਤਹਿਤ ਥਾਣਾ ਭਾਦਸੋਂ ਵਿਖੇ ਦਰਜ ਕੀਤਾ ਗਿਆ ਸੀ।

ਸ. ਭੁੱਲਰ ਨੇ ਦੱਸਿਆ ਕਿ ਇਹ ਗਿਰੋਹ ਹੁਣ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਿਹਾ ਸੀ ਜਦਕਿ ਇਸ ਗਿਰੋਹ ਦੇ ਮੈਂਬਰਾਂ ‘ਤੇ ਪਹਿਲਾਂ ਵੀ ਲੜਾਈ ਝਗੜੇ ਤੇ ਚੋਰੀ ਦੇ ਪਰਚੇ ਦਰਜ ਹਨ। ਐਸ.ਐਸ.ਪੀ. ਨੇ ਦੱਸਿਆ ਕਿ ਅਦਾਲਤ ਨੇ ਇਨ੍ਹਾਂ ਦਾ 5 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,141FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...