Sunday, April 28, 2024

ਵਾਹਿਗੁਰੂ

spot_img
spot_img

ਕੈਪਟਨ ਦੇ ਬਿਆਨ ’ਤੇ ਅਕਾਲੀ ਦਲ ਸੰਯੁਕਤ ਦਾ ਪ੍ਰਤੀਕਰਮ: ਸਾਡੇ ਲਈ ਸਭ ਤੋਂ ਪਹਿਲਾਂ ਪੰਥਕ ਪ੍ਰੰਪਰਾਵਾਂ ਤੇ ਪੰਜਾਬ ਦੇ ਹਿਤ: ਕਰਨੈਲ ਸਿੰਘ ਪੀਰਮੁਹੰਮਦ

- Advertisement -

ਯੈੱਸ ਪੰਜਾਬ
ਚੰਡੀਗੜ੍ਹ , 20 ਅਕਤੂਬਰ, 2021 –
ਪੰਥ ਅਤੇ ਪੰਜਾਬ ਦੇ ਭਲੇ ਲਈ ਸ੍ਰੌਮਣੀ ਅਕਾਲੀ ਦਲ (ਸੰਯੁਕਤ) ਨੇ ਹਮੇਸ਼ਾ ਤਰਜੀਹ ਦਿੱਤੀ ਹੈ ਤੇ ਅੱਗੇ ਵੀ ਦਿੰਦਾ ਰਹੇਗਾ ਇਹਨਾਂ ਵਿਚਾਰਾ ਦਾ ਪ੍ਰਗਟਾਵਾ ਸ੍ਰੌਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਸ੍ਰ ਕਰਨੈਲ ਸਿੰਘ ਪੀਰਮੁਹੰਮਦ ਨੇ ਕੀਤਾ ਉਹਨਾਂ ਸਪੱਸ਼ਟ ਕੀਤਾ ਹੈ ਕਿ ਕਾਗਰਸ ਭਾਰਤੀ ਜਨਤਾ ਪਾਰਟੀ ਬਾਦਲ ਦਲ ਨਾਲ ਕਦੇ ਵੀ ਚੋਣ ਸਮਝੌਤਾ ਨਹੀ ਹੋ ਸਕਦਾ ।

ਇੱਕ ਸਵਾਲ ਦੇ ਜੁਆਬ ਵਿੱਚ ਉਹਨਾ ਕਿਹਾ ਕਿ ਕਿਸਾਨ ਅੰਦੋਲਨ ਭਵਿੱਖ ਵਿੱਚ ਲੋਕਾ ਨੂੰ ਨਵੀ ਦਿਸਾ ਪ੍ਰਦਾਨ ਕਰੇਗਾ ਕਿਉਕਿ ਇਸ ਸੰਘਰਸ਼ ਦੌਰਾਨ ਕਈ ਚਿਹਰੇ ਨੰਗੇ ਹੋਏ ਨੇ ਤੇ ਕਈ ਨੰਗੇ ਹੋਣਗੇ ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆ ਘਟਨਾਵਾਂ ਬਾਰੇ ਗੱਲਬਾਤ ਕਰਦਿਆ ਕਿਹਾ ਕਿ ਇਹਨਾਂ ਘਟਨਾਵਾਂ ਪਿੱਛੇ ਗਹਿਰੀ ਸਾਜਿਸ਼ ਚੱਲ ਰਹੀ ਹੈ ਇਸੇ ਕਰਕੇ ਜਦ ਵੀ ਕੋਈ ਘਟਨਾਕ੍ਰਮ ਹੁੰਦਾ ਹੈ ਉਸ ਤੋ ਬਾਅਦ ਦੋਸੀਆਂ ਨੂੰ ਕਲੀਨ ਚਿੱਟ ਦੇਣ ਲਈ ਉਹਨਾਂ ਨੂੰ ਮੰਦਬੁੱਧੀ ਆਖਕੇ ਖਹਿੜਾ ਛੁਡਾਉਣ ਲਈ ਅਜਿਹੇ ਹੱਥਕੰਡੇ ਵਰਤੇ ਜਾਂਦੇ ਹਨ । ਉਹਨਾਂ ਗੁਰੂ ਘਰਾ ਅੰਦਰ ਪਹਿਰੇਦਾਰੀ ਕਰਨ ਉਪਰ ਜੋਰ ਦਿੰਦਿਆ ਕਿਹਾ ਕਿ ਸਾਨੂੰ ਸਰਕਾਰਾ ਤੇ ਟੇਕ ਨਹੀ ਰੱਖਣੀ ਚਾਹੀਦੀ ।

ਕੈਪਟਨ ਅਮਰਿੰਦਰ ਸਿੰਘ ਵੱਲੋ ਨਵੀ ਪਾਰਟੀ ਬਣਾਕੇ ਉਸ ਨਾਲ ਸ੍ਰੌਮਣੀ ਅਕਾਲੀ ਦਲ ਸੰਯੁਕਤ ਨਾਲ ਸਮਝੋਤੇ ਦੀਆ ਕਿਆਸਅਰਾਈਆਂ ਬਾਰੇ ਸ੍ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਇਸ ਸਬੰਧੀ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਪ੍ਰਧਾਨ ਸ੍ਰ ਸੁਖਦੇਵ ਸਿੰਘ ਢੀਡਸਾ ਨੇ ਸਪੱਸ਼ਟ ਕਰ ਦਿੱਤਾ ਹੈ ਤੇ ਆਉਣ ਵਾਲੇ ਦਿਨਾ ਵਿੱਚ ਪਾਰਟੀ ਅਹੁਦੇਦਾਰਾ ਦੀ ਮੀਟਿੰਗ ਵਿੱਚ ਚੋਣ ਰਣਨੀਤੀ ਬਾਰੇ ਅਹਿਮ ਫੈਸਲੇ ਵੀ ਹੋਣਗੇ ।

ਉਹਨਾ ਕਿਹਾ ਕਿ ਸਾਡੇ ਲਈ ਕਿਸਾਨ ਸੰਘਰਸ਼ ਸਫਲਤਾਪੂਰਵਕ ਜਿੱਤਣਾ ਸਭ ਤੋ ਅਹਿਮ ਹੈ ਇਸ ਵਾਸਤੇ ਕਿਸਾਨ ਸੰਘਰਸ਼ ਨੂੰ ਪੂਰਨ ਸਹਿਯੋਗ ਦੇਣ ਲਈ ਸਾਡੇ ਯਤਨ ਨਿਰੰਤਰ ਜਾਰੀ ਹਨ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...