Thursday, October 3, 2024
spot_img
spot_img
spot_img
spot_img
spot_img

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕੀਤੀ ਘਰ ਵਾਪਸੀ, ਭਾਜਪਾ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ

ਯੈੱਸ ਪੰਜਾਬ
ਨਵੀਂ ਦਿੱਲੀ, 28 ਅਗਸਤ, 2024

ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਸੁੰਦਰ ਸ਼ਾਮ ਅਰੋੜਾ ਜੋ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ, ਨੇ ਘਰ ਵਾਪਸੀ ਕਰ ਲਈ ਹੈ। ਉਹ ਬੁੱਧਵਾਰ ਨੂੰ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ।

ਸੁੰਦਰ ਸ਼ਾਮ ਅਰੋੜਾ ਨੂੰ ਦਿੱਲੀ ਵਿਖ਼ੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ੍ਰੀ ਦਵਿੰਦਰ ਯਾਦਵ ਨੇ ਸ਼ਾਮਲ ਕਰਵਾਇਆ।

ਜ਼ਿਕਰਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਦੀ ‘ਘਰ ਵਾਪਸੀ’ ਦੀ ਚਰਚਾ ਉਸ ਵੇਲੇ ਵੀ ਚੱਲੀ ਸੀ ਜਦ ਪਹਿਲੀ ਜੂਨ ਨੂੂੰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸ: ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਉਨ੍ਹਾਂ ਦੇ ਹੁਸ਼ਿਆਰਪੁਰ ਸਥਿਤ ਘਰ ਪਹੁੰਚੇ ਸਨ।

ਇਸ ਮੌਕੇ ਸ: ਬਾਜਵਾ ਨੇ ਦਾਅਵਾ ਕੀਤਾ ਸੀ ਕਿ ਪਰਿਵਾਰਕ ਰਿਸ਼ਤਿਆਂ ਦੇ ਮੱਦੇਨਜ਼ਰ ਇਹ ਇੱਕ ਨਿੱਜੀ ਮਿਲਣੀ ਹੈ ਅਤੇ ਇਸ ਦਾ ਸਿਆਸਤ ਨਾਲ ਕੋਈ ਸੰਬੰਧ ਨਹੀਂ ਹੈ ਪਰ ਹੁਣ ਸ੍ਰੀ ਅਰੋੜਾ ਦੇ ਕਾਂਗਰਸ ਵਿੱਚ ਮੁੜ ਆਉਣ ਤੋਂ ਇਹ ਸਪਸ਼ਟ ਹੋ ਗਿਆ ਹੈ ਕਿ ਖ਼ਿਚੜੀ ਪਹਿਲਾਂ ਹੀ ਪੱਕ ਰਹੀ ਸੀ।

ਜ਼ਿਕਰਯੋਗ ਹੈ ਕਿ ਸ੍ਰੀ ਸੁੰਦਰ ਸ਼ਾਮ ਅਰੋੜਾ ਦੇ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਇੰਡਸਟਰੀਅਲ ਪਲਾਟਾਂ ਦੀ ਵੰਡ ਸੰਬੰਧੀ ਜਾਂਚ ਚੱਲ ਰਹੀ ਸੀ ਤਾਂ ਸ੍ਰੀ ਅਰੋੜਾ ਨੇ ਆਪਣੇ ਜਾਣੂੰ ਇੱਕ ਵਿਜੀਲੈਂਸ ਅਧਿਕਾਰੀ ਨਾਲ ਆਪਣੇ ਬਚਾਅ ਵਾਸਤੇ ਸੌਦਾ ਮਾਰਿਆ ਸੀ ਅਤੇ ਉਹ 50 ਲੱਖ ਰੁਪਏ ਨਕਦ ਲੈ ਕੇ ਉਸ ਅਧਿਕਾਰੀ ਨੂੰ ਰਿਸ਼ਵਤ ਦੇਣ ਪੁੱਜ ਗਏ ਸਨ ਜਿੱਥੇ ਵਿਜੀਲੈਂਸ ਬਿਓਰੋ ਨੇ ‘ਟਰੈਪ’ ਲਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਸ੍ਰੀ ਅਰੋੜਾ ਇਸ ਵੇਲੇ ਜ਼ਮਾਨਤ ’ਤੇ ਬਾਹਰ ਹਨ।

ਇਸੇ ਦੌਰਾਨ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸ ਆਗੂਆਂ ਨੇ ਸ੍ਰੀ ਅਰੋੜਾ ਦੀ ਘਰ ਵਾਪਸੀ ਦਾ ਸਵਾਗਤ ਕੀਤਾ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ