Tuesday, May 7, 2024

ਵਾਹਿਗੁਰੂ

spot_img
spot_img

ਈਟੀਟੀ ਸਲ਼ੈਕਟਿਡ 2364 ਅਧਿਆਪਕਾਂ ਵੱਲੋਂ ਖਰੜ ਵਿਖੇ ਜ਼ੋਰਦਾਰ ਰੋਸ-ਪ੍ਰਦਰਸ਼ਨ, ਮੁੱਖ ਮੰਤਰੀ ਨਾਲ 22 ਅਕਤੂਬਰ ਦੀ ਮੀਟਿੰਗ ਹੋਈ ਤੈਅ

- Advertisement -

ਦਲਜੀਤ ਕੌਰ ਭਵਾਨੀਗੜ੍ਹ
ਖਰੜ, 20 ਅਕਤੂਬਰ, 2021:
ਅੱਜ 2364 ਈਟੀਟੀ ਸਲ਼ੈਕਟਿਡ ਅਧਿਆਪਕ ਯੂਨੀਅਨ ਵੱਲੋਂ ਨਿਯੁੁਕਤੀ ਪੱਤਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਮਿਉਂਸੀਪਲ ਪਾਰਕ ਖਰੜ ਵਿਖੇ ਸੂਬਾਈ ਰੋਸ-ਰੈਲੀ ਦੌਰਾਨ ਮੁੱਖ ਮੰਤਰੀ ਪੰਜਾਬ ਸ੍ਰ. ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ, ਪ੍ਰਤੂੰ ਪ੍ਰਸ਼ਾਸਨ ਵੱਲੋਂ ਇਨ੍ਹਾਂ ਬੇਰੁਜ਼ਗਾਰਾਂ ਨੂੰ ਰਸਤੇ ਵਿੱਚ ਹੀ ਰੋਕ ਕੇ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਸੰਬੰਧੀ ਲਿਖਤੀ ਪੱਤਰ ਸੌਂਪਿਆ ਦਿੱਤਾ ਗਿਆ। ਇਸ ਮੌਕੇ ਪ੍ਰਸ਼ਾਸਨ ਵੱਲੋਂ ਲਿਖਤੀ ਰੂਪ ਵਿੱਚ 22 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਤੈਅ ਕਰਵਾਉਣ ਤੋਂ ਬਾਅਦ ਅਧਿਆਪਕ ਸ਼ਾਂਤ ਹੋਏ।

ਜ਼ਿਕਰਯੋਗ ਹੈ ਕਿ 2364 ਈਟੀਟੀ ਭਰਤੀ, ਜੋ 6 ਮਾਰਚ 2020 ਨੂੰ ਜਾਰੀ ਹੋਈ ਸੀ, ਜਿਸਦਾ ਸਕਰੀਨਿੰਗ ਟੈਸਟ 29 ਨਵੰਬਰ, 2020 ਨੂੰ ਹੋਣ ਤੋਂ ਬਾਅਦ ਦਸੰਬਰ 2020 ਤੱਕ ਸਕਰੂਟਨੀ ਪ੍ਰਕਿਰਿਆ ਵੀ ਪੂਰੀ ਹੋ ਚੁੱਕੀ ਹੈ, ਪ੍ਰੰਤੂ ਪਿਛਲੇ 10 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ। ਅੱਜ ਇਹ ਅਧਿਆਪਕ ਸਾਰੇ ਟੈਸਟ ਪਾਸ ਕਰਨ ਤੋਂ ਬਾਅਦ ਵੀ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।

ਇਸ ਮੌਕੇ ਅਧਿਆਪਕ ਆਗੂਆਂ ਨੇ ਦੱਸਿਆ ਕਿ ਈਟੀਟੀ 2364 ਭਰਤੀ ਨੂੰ ਲਗਾਤਾਰ ਕੋਰਟ ਕੇਸ ਦੇ ਨਾਮ ਤੇ ਲਮਕਾਇਆ ਜਾ ਰਿਹਾ ਹੈ। ਪਿਛਲੀ 8 ਸਤੰਬਰ ਨੂੰ ਮਾਣਯੋਗ ਹਾਈ ਕੋਰਟ ਵਿੱਚ ਹੋਈ ਸੁਣਵਾਈ ਵਿੱਚ ਮਾਣਯੋਗ ਜੱਜ ਸਾਹਿਬ ਵੱਲੋਂ ਫੈਸਲਾ ਰਿਜ਼ਰਵ ਰੱਖ ਲਿਆ ਗਿਆ ਸੀ, ਪ੍ਰੰਤੂ ਅੱਜ ਤੱਕ ਇਹਨਾਂ ਅਧਿਆਪਕਾਂ ਨੂੰ ਉਸੇ ਤਰ੍ਹਾਂ ਨਿਯੁੁਕਤੀ ਪੱਤਰਾਂ ਤੋਂ ਵਾਂਝੇ ਰਹਿਣਾ ਪੈ ਰਿਹਾ ਹੈ।

ਇਸ ਮੌਕੇ ਬੇਰੁਜ਼ਗਾਰ ਅਧਿਆਪਕ ਆਗੂਆਂ ਕਿਹਾ ਕਿ ਨਵੇਂ ਬਣੇ ਮੁੱਖ ਮੰਤਰੀ ਪੰਜਾਬ ਠੋਸ ਨਿਰਦੇਸ਼ ਜਾਰੀ ਕਰਕੇ 2364 ਈਟੀਟੀ ਭਰਤੀ ਨੂੰ 6635 ਈਟੀਟੀ ਅਧਿਆਪਕਾਂ ਦੀ ਭਰਤੀ ਤੋਂ ਪਹਿਲਾਂ ਪੂਰੀ ਕਰੇ। ਨਿਯੁਕਤੀ ਪੱਤਰ ਜਾਰੀ ਕਰਵਾਉਣ।

ਇਸ ਮੌਕੇ ਯੂਨੀਅਨ ਆਗੂਆਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਵਿੱਚ ਕੋਈ ਠੋਸ ਹੱਲ ਨਾ ਨਿਕਲਣ ਜਾਂ ਮੀਟਿੰਗ ਨਾ ਹੋਣ ਦੀ ਸੂਰਤ ਵਿੱਚ 24 ਅਕਤੂਬਰ ਨੂੰ ਖਰੜ ਤੇ ਮੋਰਿੰਡਾ ਵਿੱਚ ਤਿੱਖੇ ਗੁਪਤ ਐਕਸ਼ਨ ਕਰਨ ਦਾ ਐਲਾਨ ਵੀ ਕੀਤਾ ਗਿਆ।

ਇਸ ਮੌਕੇ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਜਗਜੀਤ ਸਿੰਘ ਮੋਗਾ, ਕੁਲਦੀਪ ਚਹਿਲ ਗੁਲਾੜੀ, ਰਾਮ ਸਿੰਘ ਮੱਲਕੇ, ਸੁਖਜਿੰਦਰ ਰਈਆ, ਗੁਰਜੰਟ ਸਿੰਘ ਪਟਿਆਲਾ, ਜਗਦੀਸ਼ ਸਿੰਘ, ਜਗਮੀਤ ਸਿੰਘ, ਗੁਰਜੀਤ ਸਿੰਘ, ਬੂਟਾ ਸਿੰਘ ਮਾਨਸਾ, ਕੁਲਵੰਤ ਸਿੰਘ, ਗਗਨ ਖੁਡਾਲ ਮਾਨਸਾ, ਰਾਕੇਸ਼ ਕੁਮਾਰ, ਅਰਸ਼ਦੀਪ ਸਿੰਘ,ਜਸਵੀਰ ਸਿੰਘ, ਗੁਰਦੀਪ ਸਿੰਘ, ਜਗਪਾਲ ਸਿੰਘ, ਸੰਦੀਪ ਗਿੱਲ, ਅਮਰਜੀਤ ਗੁਲਾੜੀ, ਮੁਨੀਸ਼ ਕੁਮਾਰ, ਸੰਦੀਪ ਸਿੰਘ ਮੋਰ, ਪਰਦੀਪ ਕੁਮਾਰ, ਜਸਵਿੰਦਰ ਸਿੰਘ, ਅੰਜੂ ਸਹਿਗਲ ਹੁਸ਼ਿਆਰਪੁਰ, ਚਰਨਜੀਤ ਕੌਰ, ਲਖਵਿੰਦਰ ਕੌਰ, ਕਰਮਜੀਤ ਕੌਰ, ਮਨਦੀਪ ਕੌਰ, ਬਲਜਿੰਦਰ ਕੌਰ ਗੁਰਮੀਤ ਕੌਰ, ਬਲਵਿੰਦਰ ਕੌਰ, ਰਾਜਿੰਦਰ ਕੌਰ ਆਦਿ ਸਮੇਤ ਸੈਂਕੜੇ ਹੋਰ ਅਧਿਆਪਕ ਵੀ ਹਾਜਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...