Thursday, May 9, 2024

ਵਾਹਿਗੁਰੂ

spot_img
spot_img

ਸੁਰੱਖਿਆ ਫੋਰਸਾਂ ਦੇ ਬਹਾਦਰ ਯੋਧਿਆਂ ਦੀਆਂ ਕੁਰਬਾਨੀ ਸਦਕਾ ਹੀ ਕਾਇਮ ਹੈ ਅਮਨ-ਸ਼ਾਂਤੀ – ਐੱਸ.ਐੱਸ.ਪੀ. ਬਟਾਲਾ ਮੁਖਵਿੰਦਰ ਸਿੰਘ ਭੁੱਲਰ

- Advertisement -

ਯੈੱਸ ਪੰਜਾਬ
ਬਟਾਲਾ, 21 ਅਕਤੂਬਰ, 2021:
ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਹਮੇਸ਼ਾਂ ਹੀ ਸੂਬੇ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਦਿਆਂ ਵੱਡੀਆਂ ਕੁਰਬਾਨੀਆਂ ਦੇ ਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ ਹੈ। ਪੰਜਾਬ ਪੁਲਿਸ ਨੂੰ ਆਪਣੇ ਉਨਾਂ ਮਹਾਨ ਸ਼ਹੀਦਾਂ ਉੱਪਰ ਹਮੇਸ਼ਾਂ ਫ਼ਖਰ ਰਹੇਗਾ ਜਿਨਾਂ ਦੀ ਬਦੌਲਤ ਸੂਬਾ ਪੰਜਾਬ ਅੱਤਵਾਦ ਦੇ ਕਾਲੇ ਦੌਰ ਵਿਚੋਂ ਬਾਹਰ ਨਿਕਲ ਸਕਿਆ ਸੀ।

ਇਹ ਪ੍ਰਗਟਾਵਾ ਐੱਸ.ਐੱਸ.ਪੀ. ਬਟਾਲਾ ਸ. ਮੁਖਵਿੰਦਰ ਸਿੰਘ ਭੁੱਲਰ ਨੇ ਅੱਜ ਸਥਾਨਕ ਪੁਲਸ ਲਾਈਨ ਵਿਖੇ ਸੋਗ ਪਰੇਡ ਦਿਵਸ (ਪੁਲਿਸ ਕੋਮੈਮੋਰੇਸ਼ਨ ਡੇਅ ਪਰੇਡ) ਮੌਕੇ ਸ਼ਹੀਦ ਹੋਏ ਪੰਜਾਬ ਪੁਲਸ ਤੇ ਹੋਰ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕਰਦਿਆਂ ਆਪਣੇ ਸੰਬੋਧਨ ਦੌਰਾਨ ਕੀਤਾ।

ਉਨਾਂ ਕਿਹਾ ਕਿ ਅੱਜ ਦੇ ਦਿਨ 21 ਅਕਤੂਬਰ 1959 ਨੂੰ ਲਦਾਖ ਦੇ ਹੌਟ ਸਪਰਿੰਗਜ਼ ਵਿਖੇ ਚੀਨ ਦੇ ਬਾਰਡਰ ’ਤੇ ਪੈਟਰੋਲਿੰਗ ਕਰ ਰਹੀ ਸੀ.ਆਰ.ਪੀ.ਐੱਫ ਦੀ ਟੁੱਕੜੀ ’ਤੇ ਚੀਨੀ ਫੌਜੀਆਂ ਨੇ ਘਾਤ ਲਗਾ ਕੇ ਹਮਲਾ ਕੀਤਾ ਸੀ, ਜਿਸਦਾ ਸਾਡੇ ਦੇਸ਼ ਦੇ ਜਵਾਨਾਂ ਨੇ ਬੜੀ ਦਲੇਰੀ ਤੇ ਬਹਾਦਰੀ ਨਾਲ ਮੁਕਾਬਲਾ ਕੀਤਾ ਅਤੇ ਦੇਸ਼ ਦੀ ਰਾਖੀ ਲਈ ਇਹ ਜਵਾਨ ਸ਼ਹਾਦਤ ਪ੍ਰਾਪਤ ਕਰ ਗਏ ਸਨ।

ਉਨਾਂ ਸ਼ਹੀਦਾਂ ਦੀ ਯਾਦ ਵਿਚ ਸਾਲ 1960 ਤੋਂ ਦੇਸ਼ ਦੀਆਂ ਸਾਰੀਆਂ ਪੁਲਿਸ ਫੋਰਸਿਜ਼, ਸੁਰੱਖਿਆ ਬਲਾਂ ਵਲੋਂ ਲਏ ਗਏ ਫੈਸਲੇ ਮੁਤਾਬਕ ਹਰ ਸਾਲ 21 ਅਕਤੂਬਰ ਦਾ ਦਿਨ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਜਾਨਾਂ ਵਾਰਨ ਵਾਲੇ ਬਹਾਦਰ ਜਵਾਨਾਂ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ ਹੈ।

ਐੱਸ.ਐੱਸ.ਪੀ. ਬਟਾਲਾ ਸ. ਮੁਖਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਸ਼ਹੀਦ ਦੇਸ਼ ਤੇ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਪੂਰਾ ਦੇਸ਼ ਹਮੇਸ਼ਾਂ ਆਪਣੇ ਸ਼ਹੀਦਾਂ ਦਾ ਕਰਜ਼ਦਾਰ ਰਹੇਗਾ। ਉਨਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਅੱਤਵਾਦ ਨੂੰ ਖਤਮ ਕਰਨ ਲਈ ਬੜੀ ਬਹਾਦਰੀ ਨਾਲ ਲੜਾਈ ਲੜੀ ਹੈ ਅਤੇ ਪੰਜਾਬ ਪੁਲਿਸ ਦੇ ਵੱਡੇ ਅਧਿਕਾਰੀ ਤੋਂ ਲੈ ਕੇ ਸਿਪਾਹੀ ਤੱਕ ਨੇ ਸ਼ਹਾਦਤ ਦਾ ਜਾਮ ਪੀਤਾ ਹੈ।

ਉਨਾਂ ਕਿਹਾ ਕਿ ਅੱਤਵਾਦ ਨੂੰ ਖਤਮ ਕਰਨ ਲਈ ਪੁਲਿਸ ਜ਼ਿਲਾ ਬਟਾਲਾ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ ਅਤੇ ਬਟਾਲਾ ਪੁਲਿਸ ਦੇ 117 ਜਵਾਨਾਂ ਨੇ ਅਮਨ ਸ਼ਾਂਤੀ ਕਾਇਮ ਕਰਨ ਲਈ ਆਪਣੀਆਂ ਜਾਨਾਂ ਵਾਰ ਕੇ ਸ਼ਹਾਦਤਾਂ ਪਾਈਆਂ ਹਨ। ਉਨਾਂ ਕਿਹਾ ਕਿ ਸ਼ਹੀਦਾਂ ਦਾ ਪਰਿਵਾਰ ਸਾਡਾ ਪਰਿਵਾਰ ਹੈ ਅਤੇ ਪੁਲਿਸ ਵਿਭਾਗ ਸ਼ਹੀਦ ਪਰਿਵਾਰਾਂ ਦੇ ਹਰ ਦੁੱਖ-ਸੁੱਖ ਦੀ ਘੜੀ ਵਿੱਚ ਉਨਾਂ ਦੇ ਨਾਲ ਖੜਾ ਹੈ।

ਐੱਸ.ਐਸ.ਪੀ. ਬਟਾਲਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਜਿਥੇ ਅੱਤਵਾਦ ਖਿਲਾਫ ਲੜਾਈ ਲੜੀ ਹੈ ਓਥੇ ਨਸ਼ਿਆਂ ਖਿਲਾਫ ਵੀ ਜੰਗ ਲੜੀ ਜਾ ਰਹੀ ਹੈ। ਉਨਾਂ ਕਿਹਾ ਕਿ ਨਸ਼ਾ ਮੁਕਤੀ ਮੁਹਿੰਮ ਤਹਿਤ ਬਟਾਲਾ ਪੁਲਿਸ ਨੇ ਨਸ਼ੇ ਦੀਆਂ ਵੱਡੀਆਂ ਖੇਪਾਂ ਫੜੀਆਂ ਹਨ। ਉਨਾਂ ਕਿਹਾ ਕਿ ਬਟਾਲਾ ਪੁਲਿਸ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।

ਇਸ ਤੋਂ ਪਹਿਲਾਂ ਡੀ.ਐੱਸ.ਪੀ. ਸੁਖਨਿੰਦਰ ਸਿੰਘ ਦੀ ਕਮਾਂਡ ਹੇਠ ਬਟਾਲਾ ਪੁਲਿਸ ਦੇ ਜਵਾਨਾਂ ਨੇ ਸ਼ੋਕ ਸਲਾਮੀ ਦੌਰਾਨ ਹਥਿਆਰ ਉਲਟੇ ਕਰਕੇ ਸ਼ਹੀਦ ਅਫਸਰਾਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਦੋ ਮਿੰਟ ਦਾ ਮੌਨ ਧਾਰਨ ਕੀਤਾ। ਇਸ ਮੌਕੇ ਐੱਸ.ਪੀ. ਹੈੱਡ-ਕੁਆਟਰ ਸ. ਗੁਰਪ੍ਰੀਤ ਸਿੰਘ ਨੇ ਪਿਛਲੇ ਇੱਕ ਸਾਲ ਦੌਰਾਨ ਦੇਸ਼ ਭਰ ਵਿੱਚ ਸ਼ਹੀਦ ਹੋਏ 377 ਸੁਰੱਖਿਆ ਜਵਾਨਾਂ ਦੇ ਨਾਮ ਪੜ੍ਹ ਕੇ ਉਨਾਂ ਨੂੰ ਸ਼ਰਧਾਂਜਲੀ ਦਿੱਤੀ।

ਇਸ ਮੈਕੇ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ, ਐੱਸ.ਪੀ. ਹੈੱਡ-ਕੁਆਟਰ ਸ. ਗੁਰਪ੍ਰੀਤ ਸਿੰਘ ਗਿੱਲ, ਐੱਸ.ਪੀ. ਜਗਬਿੰਦਰ ਸਿੰਘ ਸੰਧੂ, ਡੀ.ਐੱਸ.ਪੀ. ਹਰਵਿੰਦਰ ਸਿੰਘ ਗਿੱਲ, ਡੀ.ਐੱਸ.ਪੀ. ਦੇਵ ਸਿੰਘ, ਸਮੂਹ ਐੱਸ.ਐੱਚ.ਓਜ਼, ਡਾ. ਹਰਪ੍ਰੀਤ ਸਿੰਘ, ਸ਼ਹੀਦ ਦੇ ਪਰਿਵਾਰਕ ਮੈਂਬਰਾਂ ਅਤੇ ਸਮਾਜ ਸੇਵੀ ਤਜਿੰਦਰ ਸਿੰਘ ਬਿਊਟੀ ਰੰਧਾਵਾ ਨੇ ਸ਼ਹੀਦੀ ਸਮਾਰਕ ’ਤੇ ਫੁੱਲ ਮਲਾਵਾਂ ਚੜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਸ਼ਹੀਦੀ ਸਮਾਗਮ ਦੇ ਅਖੀਰ ਵਿੱਚ ਐੱਸਐੱਸ.ਪੀ. ਬਟਾਲਾ ਸ. ਮੁਖਵਿੰਦਰ ਸਿੰਘ ਭੁੱਲਰ ਨੇ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਦਾ ਆਦਰ-ਮਾਣ ਕੀਤਾ ਅਤੇ ਉਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,137FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...