Monday, May 6, 2024

ਵਾਹਿਗੁਰੂ

spot_img
spot_img

ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਮੋਗਾ ਪੁਲਿਸ ਹਮੇਸ਼ਾਂ ਤਤਪਰ: ਜ਼ਿਲ੍ਹਾ ਪੁਲਿਸ ਮੁੱਖੀ ਸੁਰਿੰਦਰਜੀਤ ਸਿੰਘ ਮੰਡ

- Advertisement -

ਯੈੱਸ ਪੰਜਾਬ
ਮੋਗਾ, 21 ਅਕਤੂਬਰ, 2021:
ਸ੍ਰੀ ਸੁਰਿੰਦਰਜੀਤ ਸਿੰਘ ਮੰਡ, ਜ਼ਿਲ੍ਹਾ ਪੁਲਿਸ ਮੁੱਖੀ ਮੋਗਾ ਨੇ ਕਿਹਾ ਕਿ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ।

ਸ੍ਰੀ ਮੰਡ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਆਯੋਜਿਤ ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਵੱਖ-ਵੱਖ ਹਮਲਿਆਂ ਵਿੱਚ ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਵਿਚ ਪੁਲਿਸ ਅਤੇ ਦੂਸਰੀਆਂ ਪੈਰਾ ਮਿਲਟਰੀ ਫੋਰਸਾਂ ਦੇ ਸਹੀਦ ਹੋਏ ਜਵਾਨਾਂ ਅਤੇ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ, ਐਸ.ਪੀ. (ਸਥਾਨਕ) ਸ੍ਰ. ਗੁਰਦੀਪ ਸਿੰਘ, ਐਸ.ਪੀ. (ਜਾਂਚ) ਸ੍ਰ. ਜਗਤਪ੍ਰੀਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ, ਜੀ.ਓ.ਜੀ. ਮੋਗਾ ਮੁੱਖੀ ਕਰਨਲ ਬਲਕਾਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ 2 ਮਿੰਟ ਦਾ ਮੋਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਡੀ. ਐੱਸ. ਪੀ. ਸ੍ਰ. ਬੀ.ਐਸ. ਭੁੱਲਰ ਨੇ ਦੇਸ਼ ਭਰ ਵਿਚ ਹੋਏ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ।

ਸ੍ਰ. ਮੰਡ ਨੇ ਕਿਹਾ ਕਿ ਅੱਜ ਦਾ ਸ਼ਹੀਦੀ ਯਾਦਗਾਰੀ ਦਿਵਸ ਉਹਨਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। ਉਹਨਾਂ ਦੱਸਿਆ ਕਿ ਚੀਨ ਦੀ ਫੌਜ ਵੱਲੋ ਸਾਡੀ ਧਰਤੀ ‘ਤੇ ਪੈਟਰੋਲਿੰਗ ਕਰ ਰਹੇ 20 ਜਵਾਨਾਂ ‘ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ, ਜਿੰਨ੍ਹਾਂ ਵਿੱਚੋਂ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ।

ਉਹਨਾ ਕਿਹਾ ਕਿ 21 ਅਕਤੂਬਰ, 1960 ਤੋ ਲਗਾਤਾਰ ਦੇਸ਼ ਭਰ ਵਿਚ ਇਹਨਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਹਨਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ।

ਸ੍ਰ. ਮੰਡ ਨੇ ਕਿਹਾ ਕਿ ਅੱਤਵਾਦ ਦੌਰਾਨ ਮੋਗਾ ਪੁਲਿਸ ਦੇ 39 ਜਵਾਨ ਸ਼ਹੀਦ ਹੋਏ ਸਨ, ਜਿੰਨਾਂ ਦੇ ਪਰਿਵਾਰ ਮੋਗਾ ਵਿਖੇ ਰਹਿ ਰਹੇ ਹਨ, ਜ਼ਿਲ੍ਹਾ ਪੁਲਿਸ ਹਮੇਸ਼ਾਂ ਉਹਨਾਂ ਨਾਲ ਖੜ੍ਹੀ ਹੈ। ਇਹਨਾਂ ਪਰਿਵਾਰਾਂ ਨੂੰ ਪੇਸ਼ ਆਉਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਂਦੀਆਂ ਹਨ।

ਉਹਨਾਂ ਇਹਨਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਮੋਗਾ ਪੁਲਿਸ ਵੱਲੋ ਹਰ ਕਦਮ ‘ਤੇ ਉਹਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਉਪਰੰਤ ਜ਼ਿਲ੍ਹਾ ਪੁਲਿਸ ਮੁੱਖੀ ਤੋਂ ਇਲਾਵਾ ਸਾਰੇ ਪੁਲਿਸ ਅਫ਼ਸਰਾਂ, ਐਸ.ਐਚ.ਓਜ਼, ਜਵਾਨਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਤਿਆਰ ਕੀਤੇ ਸ਼ਹੀਦੀ ਸਮਾਰਕ ‘ਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਸ਼ਹੀਦ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...