Sunday, April 28, 2024

ਵਾਹਿਗੁਰੂ

spot_img
spot_img

ਸ਼ਹੀਦ ਸਾਡੇ ਲਈ ਹਮੇਸ਼ਾਂ ਪ੍ਰੇਰਣਾ ਸ੍ਰੋਤ: ਸੁਰਜੀਤ ਸਿੰਘ ਡੀ.ਆਈ.ਜੀ. ਪੁਲਿਸ ਰੇਂਜ ਫਰੀਦਕੋਟ

- Advertisement -

ਯੈੱਸ ਪੰਜਾਬ
ਫਰੀਦਕੋਟ, 21 ਅਕਤੂਬਰ, 2021:
ਪੁਲੀਸ ਸ਼ਹੀਦੀ ਦਿਵਸ ਤੇ ਆਪਣੀ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ, ਜਿੰਨਾ ਵਿਚੋਂ 32 ਸ਼ਹੀਦ ਫਰੀਦਕੋਟ ਜਿਲ੍ਹੇ ਨਾਲ ਸਬੰਧਤ ਸਨ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜ਼ਿਲ੍ਹਾ ਪੱਧਰੀ ਸਮਾਗਮ ਇਥੋਂ ਦੀ ਪੁਲਿਸ ਲਾਈਨ ਵਿਖੇ ਆਯੋਜਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਡੀ.ਆਈ.ਜੀ. ਪੁਲਿਸ ਰੇਂਜ ਫਰੀਦਕੋਟ ਸ. ਸੁਰਜੀਤ ਸਿੰਘ ਆਈ.ਪੀ.ਐਸ., ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ,ਜਦਕਿ ਇਸ ਮੌਕੇ ਸੀ.ਜੇ.ਐਮ. ਸ੍ਰੀ ਸੰਜੀਵ ਕੁੰਦੀ, ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਵਰੁਣ ਸ਼ਰਮਾ ਆਈ.ਪੀ.ਐਸ.,ਵਧੀਕ ਡਿਪਟੀ ਕਮਿਸ਼ਨਰ (ਅਰਬਨ ਡਿਵੈਲਪਮੈਂਟ) ਸ. ਪਰਮਦੀਪ ਸਿੰਘ ਅਤੇ ਹੋਰ ਉੱਚ ਸਿਵਲ ਅਤੇ ਪੁਲੀਸ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਸ. ਸੁਰਜੀਤ ਸਿੰਘ ਆਈ.ਪੀ.ਐਸ, ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਵਰੁਣ ਸ਼ਰਮਾ ਸੀ.ਜੇ.ਐਮ. ਸ੍ਰੀ ਸੰਜੀਵ ਕੁੰਦੀ ਅਤੇ ਵਧੀਕ ਡਿਪਟੀ ਕਮਿਸ਼ਨਰ (ਅਰਬਨ ਡਿਵੈਲਪਮੈਂਟ) ਸ. ਪਰਮਦੀਪ ਸਿੰਘ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਉਨ੍ਹਾਂ ਦੇ ਸਮਾਰਕ ਤੇ ਫੁੱਲ ਮਾਲਾਵਾਂ ਪਹਿਨਾਈਆਂ ਗਈਆਂ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਡੀ.ਆਈ.ਜੀ ਸ. ਸੁਰਜੀਤ ਸਿੰਘ ਆਈ.ਪੀ.ਐਸ ਨੇ ਕਿਹਾ ਕਿ 21 ਅਕਤੂਬਰ ਨੂੰ ਪੂਰੇ ਦੇਸ਼ ਵਿਚ ਪੁਲਿਸ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਂਦੀਆਂ ਹਨ।ਜਿਨ੍ਹਾਂ ਨੇ ਦੁਸ਼ਮਣ ਨਾਲ ਲਾਹਾ ਲੈ ਕੇ ਦੇਸ਼ ਦੀ ਅਮਨ ਸ਼ਾਂਤੀ ਅਤੇ ਰਾਖੀ ਲਈ ਆਪਣੀ ਜਾਨ ਤਕ ਕੁਰਬਾਨ ਕਰ ਦਿੱਤੀ।

ਸ਼ਹੀਦ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਇਸ ਅਦੁੱਤੀ ਕੁਰਬਾਨੀ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ ਅਤੇ ਇਹ ਸ਼ਹੀਦ ਆਉਣ ਵਾਲੀਆਂ ਨਸਲਾਂ ਲਈ ਵੀ ਚਾਨਣ ਮੁਨਾਰਾ ਹਨ।

ਇਸ ਮੌਕੇ ਸ੍ਰੀ ਵਰੁਣ ਸ਼ਰਮਾ ਸੀਨੀਅਰ ਪੁਲਿਸ ਕਪਤਾਨ ਫਰੀਦਕੋਟ ਨੇ ਦੱਸਿਆ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਪੁਲਿਸ ਤੇ ਹੋਰ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਸਰਧਾਂਜਲੀਆਂ ਦੇਣ ਲਈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਇਹ ਦਿਨ ਮਨਾਇਆ ਜਾਂਦਾ ਹੈ ਉਨ੍ਹਾਂ ਕਿਹਾ ਕਿ ਇਹ ਸ਼ਹੀਦ ਪੰਜਾਬ ਪੁਲਿਸ ਤੇ ਹੋਰ ਸੁਰੱਖਿਆ ਬਲਾਂ ਲਈ ਹਮੇਸ਼ਾਂ ਚਾਨਣ ਮੁਨਾਰੇ ਵਜੋਂ ਸਾਡੇ ਦਿਲਾਂ ਵਿੱਚ ਰਹਿਣਗੇ ਅਤੇ ਹੋਰਨਾਂ ਪੁਲਿਸ ਜਵਾਨਾਂ ਲਈ ਆਪਣੀ ਡਿਊਟੀ ਹੋਰ ਜਜ਼ਬੇ, ਮਿਹਨਤ ਤੇ ਲਗਨ ਨਾਲ ਕਰਨ ਲਈ ਪ੍ਰੇਰਨਾ ਸਰੋਤ ਹਨ।

ਇਸ ਸਮਾਗਮ ਵਿੱਚ ਮੰਚ ਸੰਚਾਲਨ ਸ੍ਰੀ ਜਸਬੀਰ ਜੱਸੀ ਵੱਲੋਂ ਬਾਖੂਬੀ ਨਿਭਾਇਆ ਗਿਆ। ਇਸ ਤੋਂ ਪਹਿਲਾਂ ਡੀ.ਐਸ.ਪੀ ਸ੍ਰੀ ਸਰਬਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਸ਼ਹੀਦਾਂ ਨੂੰ ਹਥਿਆਰ ਉਲਟੇ ਕਰਕੇ ਸੋਗ ਸਲਾਮੀ ਦਿੱਤੀ ਗਈ ਅਤੇ ਸ਼ਹੀਦਾਂ ਦੀ ਯਾਦ ਵਿੱਚ 2 ਮਿੰਟ ਦਾ ਮੋਨ ਧਾਰਨ ਕੀਤਾ ਗਿਆ। ਇਸ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਤੇ ਵਾਤਾਵਰਨ ਦੀ ਸ਼ੁਧਤਾ ਲਈ ਮੁੱਖ ਮਹਿਮਾਨ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਪੌਦਾ ਵੀ ਲਗਾਇਆ ਗਿਆ। ਇਸ ਮੌਕੇ ਡੀ.ਆਈ.ਜੀ ਅਤੇ ਸੀਨੀਅਰ ਪੁਲਿਸ ਕਪਤਾਨ ਵੱਲੋਂ ਸ਼ਹੀਦ ਪਰਿਵਾਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਜਲਦ ਨਿਪਟਾਰੇ ਲਈ ਆਦੇਸ਼ ਵੀ ਦਿੱਤੇ।

ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਸ: ਕੁਲਦੀਪ ਸਿੰਘ ਸੋਹੀ ਐਸ.ਪੀ. (ਐੱਚ), ਸ੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ.( ਪੀ.ਬੀ.ਆਈ.), ਸ: ਭੁਪਿੰਦਰ ਸਿੰਘ ਐਸ.ਪੀ.(ਆਪ੍ਰੇਸ਼ਨ), ਡੀ.ਐਸ.ਪੀ. (ਐੱਚ) ਯਾਦਵਿੰਦਰ ਸਿੰਘ, ਸ: ਗੁਰਪ੍ਰਤਾਪ ਸਿੰਘ ਸਹੋਤਾ ਡੀ.ਐਸ.ਪੀ (ਡੀ), ਸੰਜੀਵ ਕੁਮਾਰ ਡੀ.ਐਸ.ਪੀ ਜੈਤੋ, ਰਮਨਦੀਪ ਸਿੰਘ ਭੁੱਲਰ ਡੀ.ਐਸ.ਪੀ ਕੋਟਕਪੂਰਾ, ਡੀ.ਐਸ.ਪੀ ਫਰੀਦਕੋਟ ਸ੍ਰੀ ਰਵੀਸ਼ੇਰ ਸਿੰਘ, ਸਾਬਕਾ ਡੀ.ਐਸ.ਪੀ ਸ੍ਰੀ ਹਰਜਿੰਦਰ ਸਿੰਘ ਧਾਲੀਵਾਲ,ਸ੍ਰੀ ਬਸੰਤ ਸਿੰਘ ਪ੍ਰਧਾਨ ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸ਼ੀਏਸ਼ਨ ਫਰੀਦਕੋਟ ਤੋਂ ਇਲਾਵਾ ਸਮਾਜ ਸੇਵੀ ਸ੍ਰੀ ਪਰਵੀਨ ਕਾਲਾ ਸਮੇਤ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...