Wednesday, May 8, 2024

ਵਾਹਿਗੁਰੂ

spot_img
spot_img

ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨ ਫ਼ੈਸਲਾਕੁੰਨ ਸਾਬਤ ਹੋਣਗੇ: ਮੁੱਖ ਮੰਤਰੀ ਚੰਨੀ ਨੇ ਯੂਥ ਕਾਂਗਰਸ ਨੂੰ 90 ਦਿਨਾਂ ਦਾ ‘ਰੋਡਮੈਪ’ ਤਿਆਰ ਕਰਨ ਲਈ ਕਿਹਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 21 ਅਕਤੂਬਰ, 2021:
ਸੂਬੇ ਦੇ ਨੌਜਵਾਨਾਂ ਦੀ ਸਮਰੱਥਾ ਨੂੰ ਉਸਾਰੂ ਢੰਗ ਨਾਲ ਵਰਤਣ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨ ਨਿਰਣਾਇਕ ਸਾਬਤ ਹੋਣਗੇ।

ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਯੂਥ ਕਾਂਗਰਸ ਦੇ ਇੱਕ ਵਫ਼ਦ ਨੇ ਮੁੱਖ ਮੰਤਰੀ ਦਫ਼ਤਰ ਵਿਖੇ ਸ. ਚੰਨੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਚੋਣਾਂ ਦੀਆਂ ਤਿਆਰੀਆਂ ਵਿੱਚ ਪੂਰੀ ਤਰ੍ਹਾਂ ਸ਼ਾਮਲ ਕਰਨ ਹਿੱਤ ਉਤਸ਼ਾਹਤ ਕਰਨ ਲਈ ਸੂਬੇ ਵਿੱਚ ਜ਼ਮੀਨੀ ਪੱਧਰ ‘ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੇ ਸਪੱਸ਼ਟ ਵੇਰਵਿਆਂ ਨਾਲ 90 ਦਿਨਾਂ ਦਾ ਖ਼ਾਕਾ ਤਿਆਰ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬੂਥ ਪੱਧਰ ‘ਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ 11 ਮੈਂਬਰੀ ਕਮੇਟੀ ਬਣਾਈ ਜਾਣੀ ਚਾਹੀਦੀ ਹੈ। ਸ. ਚੰਨੀ ਨੇ ਅੱਗੇ ਕਿਹਾ, “ਕਿਸਾਨ ਮੁੱਦਿਆਂ ਉਤੇ ਅਧਾਰਿਤ ਜਲਦ ਹੀ ਪੰਜਾਬ ਤੋਂ ਦਿੱਲੀ ਤੱਕ ਇੱਕ ਸਾਈਕਲ ਯਾਤਰਾ ਕੱਢੀ ਜਾਵੇਗੀ, ਜਿਸ ਵਿੱਚ 10,000 ਨੌਜਵਾਨ ਹਿੱਸਾ ਲੈਣਗੇ।”

ਇਸ ਮੌਕੇ ਇੱਕ ਮਤਾ ਵੀ ਪੜ੍ਹਿਆ ਗਿਆ ਜਿਸ ਵਿੱਚ ਕਾਂਗਰਸ ਹਾਈ ਕਮਾਂਡ ਵੱਲੋਂ ਸ. ਚੰਨੀ ਨੂੰ ਉਨ੍ਹਾਂ ਵਿੱਚ ਵਿਸ਼ਵਾਸ ਦਿਖਾਉਂਦਿਆਂ ਮੁੱਖ ਮੰਤਰੀ ਦਾ ਅਹੁਦਾ ਦੇਣ ਲਈ ਦਿਲੋਂ ਧੰਨਵਾਦ ਕੀਤਾ ਗਿਆ।

ਇਸ ਮੌਕੇ ਮੁੱਖ ਮੰਤਰੀ ਨੇ ਦੋ ਪੋਸਟਰ ਸਾਂਝੀ ਸਿਆਸਤ, ਸਾਂਝੀ ਵਿਰਾਸਤ ਅਤੇ ਪੰਜਾਬ ਦਾ ਭਵਿਖ ਵੀ ਜਾਰੀ ਕੀਤੇ।

ਯੂਥ ਕਾਂਗਰਸ ਨੇਤਾ ਵੱਲੋਂ ਪੜ੍ਹੇ ਗਏ ਮਤੇ ਮੁਤਾਬਕ ਸ. ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਚੁਣਨ ਲਈ ਅਸੀਂ ਕੌਮੀ ਕਾਂਗਰਸੀ ਨੇਤਾ ਰਾਹੁਲ ਗਾਂਧੀ, ਪੰਜਾਬ ਦੇ ਸਾਰੇ ਵਿਧਾਇਕਾਂ ਦਾ ਧੰਨਵਾਦ ਕਰਦੇ ਹਾਂ, ਚਰਨਜੀਤ ਸਿੰਘ ਚੰਨੀ ਦੀ ਸਾਦਗੀ ਨੇ ਪੰਜਾਬ ਅਤੇ ਹਰ ਨਾਗਰਿਕ ਨੂੰ ਛੂਹਿਆ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅਸੀਂ ਤੁਹਾਡੇ ਨਾਲ ਕੰਮ ਕਰ ਰਹੇ ਹਾਂ ਅਤੇ ਉਮੀਦ ਹੈ ਕਿ ਤੁਸੀਂ ਨੌਜਵਾਨਾਂ ਨਾਲ ਜੁੜੇ ਸਾਰੇ ਮੁੱਦਿਆਂ ਨੂੰ ਆਪਣੀ ਪ੍ਰਮੁੱਖ ਤਰਜੀਹ ਵਜੋਂ ਹੱਲ ਕਰੋਗੇ।

ਅਸੀਂ ਤੁਹਾਡੇ ਸੰਘਰਸ਼ ਅਤੇ ਤੁਹਾਡੇ ਭਾਸ਼ਣਾਂ ਨੂੰ ਕਈ ਵਾਰ ਦੇਖਿਆ ਹੈ ਕਿ ਇਸ ਨੂੰ ਕਾਰਜ ਨੂੰ ਮੁਕੰਮਲ ਕਰਨਾ ਕਿੰਨਾ ਮੁਸ਼ਕਲ ਸੀ। ਸੰਕਟ ਦੇ ਇਸ ਸਮੇਂ ਵਿੱਚ ਸਾਨੂੰ ਤੁਹਾਡੇ ਵਰਗੇ ਵਿਅਕਤੀ ਦੀ ਲੋੜ ਹੈ ਜੋ ਪੰਜਾਬ ਨੂੰ ਸਮਝੇ ਅਤੇ ਉਨ੍ਹਾਂ ਲੋਕਾਂ ਲਈ ਕੰਮ ਕਰੇ ਜੋ ਆਪਣੀ ਸਾਰੀ ਜ਼ਿੰਦਗੀ ਸੰਘਰਸ਼ ਕਰਦੇ ਹਨ। ਅਖੀਰ ਵਿੱਚ ਪੰਜਾਬ ਯੂਥ ਕਾਂਗਰਸ ਦੀ ਤਰਫੋਂ ਅਸੀਂ ਤੁਹਾਡੇ ਤਹਿ-ਦਿਲੋਂ ਧੰਨਵਾਦੀ ਹਾਂ ਅਤੇ ਪੰਜਾਬ ਲਈ ਤੁਹਾਡੀ ਚਿੰਤਾ ਦੀ ਬਹੁਤ ਸ਼ਲਾਘਾ ਕਰਦੇ ਹਾਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,139FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...