Sunday, May 5, 2024

ਵਾਹਿਗੁਰੂ

spot_img
spot_img

ਰਾਸ਼ਟਰਪਤੀ ਰਾਮਨਾਥ ਕੋਵਿੰਦ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 22 ਅਕਤੂਬਰ, 2021 –
ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਆਪਣੀ ਧਰਮਪਤਨੀ ਅਤੇ ਨੂੰਹ ਨਾਲ ਅੱਜ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਤਖ਼ਤ ਪਟਨਾ ਸਾਹਿਬ ਅਹੁਦੇਦਾਰਾਂ ਵੱਲੋਂ ਰਾਸ਼ਟਰਪਤੀ ਨੂੰ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਫ਼ੋਟੋ ਵਾਲਾ ਯਾਦਗਾਰੀ ਚਿੰਨ੍ਹ, ਕਿਰਪਾਨ ਭੇਟ ਕੀਤੀ ਗਈ ਨਾਲ ਹੀ ਜੱਥੇਦਾਰ ਰਣਜੀਤ ਸਿੰਘ ਗੌਹਰ-ਏ-ਮਸਕੀਨ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਤੋਂ ਪਹਿਲਾਂ ਬਿਹਾਰ ਦੇ ਰਾਜਪਾਲ ਰਹਿੰਦੇ ਹੋਏ ਸ੍ਰੀ ਰਾਮਨਾਥ ਕੋਵਿੰਦ ਕਈ ਵਾਰ ਤਖ਼ਤ ਪਟਨਾ ਸਾਹਿਬ ਨਤਮਸਤਕ ਹੋਇਆ ਕਰਦੇ ਸਨ ਅਤੇ ਬਿਹਾਰ ਵਿਧਾਨਸਭਾ ਦੇ 100 ਵਰ੍ਹੇ ਪੂਰੇ ਹੋਣ ਮੌਕੇ ਬਿਹਾਰ ਫ਼ੇਰੀ ਦੌਰਾਨ ਉਨ੍ਹਾਂ ਪਰਿਵਾਰ ਦੇ ਨਾਲ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖ਼ਤ ਪਟਨਾ ਸਾਹਿਬ ਨਤਮਸਤਕ ਹੋਣ ਦੀ ਇੱਛਾ ਪ੍ਰਗਟ ਕੀਤੀ ਸੀ।

ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿੱਤ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਜਗਜੋਤ ਸਿੰਘ ਸੋਹੀ, ਮੀਤ ਪ੍ਰਧਾਨ ਲਖਵਿੰਦਰ ਸਿੰਘ, ਮੈਂਬਰ ਗੁਰਵਿੰਦਰ ਸਿੰਘ ਵੱਲੋਂ ਰਾਸ਼ਟਰਪਤੀ ਦਾ ਸੁਆਗਤ ਗੁਲਦਸਤਾ ਭੇਟ ਕਰਦਿਆਂ ਕੀਤਾ ਗਿਆ। ਇਸ ਮੌਕੇ ‘ਤੇ ਤਖ਼ਤ ਸਾਹਿਬ ਦੇ ਮੀਡੀਆ ਪ੍ਰਭਾਰੀ ਸੁਦੀਪ ਸਿੰਘ, ਸੁਪਰਡੈਂਟ ਦਲਜੀਤ ਸਿੰਘ ਬਿਹਾਰ ਗੁਰਦੁਆਰਾ ਕਮੇਟੀ ਦੇ ਸੂਰਜ ਸਿੰਘ ਨਲਵਾ ਵੀ ਮੌਜੁਦ ਰਹੇ।

ਤਖ਼ਤ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿੱਤ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਮੇਟੀ ਵੱਲੋਂ ਰਾਸ਼ਟਰਪਤੀ ਜੀ ਨੂੰ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪੁਰਬ ਜੋ ਕਿ ਜਨਵਰੀ ਵਿਚ ਮਨਾਇਆ ਜਾਣਾ ਹੈ ਉਸ ਲਈ ਵੀ ਸੱਦਾ ਦਿੱਤਾ ਗਿਆ।

ਇਸ ਦੇ ਨਾਲ ਹੀ ਇੱਕ-ਇੱਕ ਮੰਗ ਪੱਤਰ ਵੀ ਉਨ੍ਹਾਂ ਨੂੰ ਦਿੱਤਾ ਗਿਆ ਜਿਸ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ‘ਤੇ ਇੱਕ ਯੁਨਿਵਰਸਿਟੀ ਬਣਾਉਣ ਦੀ ਮੰਗ ਕੀਤੀ ਗਈ ਨਾਲ ਹੀ ਕਿਸਾਨਾਂ ਦੇ ਮਸਲੇ ਨੂੰ ਜਲਦ ਹਲ ਕਰਨ ਦੀ ਅਪੀਲ ਵੀ ਕੀਤੀ ਗਈ। ਜੇਲ੍ਹ ਵਿੱਚ ਬੰਦ ਸਿੱਖ ਕੈਦੀ ਜੋ ਆਪਣੀਆਂ ਸਜਾਵਾਂ ਪੂਰੀਆਂ ਹੋਣ ਦੇ ਬਾਅਦ ਵੀ ਹੁਣ ਤਕ ਜੇਲ੍ਹਾਂ ਵਿਚ ਬੰਦ ਹਨ ਉਨ੍ਹਾਂ ਦੀ ਰਿਹਾਈ ਦੀ ਮੰਗ ਵੀ ਮੰਗ ਪੱਤਰ ਵਿਚ ਕੀਤੀ ਗਈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...