Sunday, May 19, 2024

ਵਾਹਿਗੁਰੂ

spot_img
spot_img

ਕਿਸਾਨਾਂ ਨੂੰ ਸਿੰਚਾਈ ਲਈ ਮਿਲੇਗਾ ਸੋਧਿਆ ਹੋਇਆ ਪਾਣੀ: ਰਾਣਾ ਗੁਰਜੀਤ ਸਿੰਘ

- Advertisement -

ਯੈੱਸ ਪੰਜਾਬ
ਪਿਪਲਾਂਵਾਲਾ (ਹੁਸ਼ਿਆਰਪੁਰ), 22 ਅਕਤੂਬਰ, 2021:
ਪੰਜਾਬ ਦੇ ਭੂਮੀ ਅਤੇ ਜਲ ਸੰਭਾਲ, ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉਤਪਤੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਇਥੇ 11.10 ਕਰੋੜ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਕੁਝ ਮਹੀਨਿਆਂ ’ਚ ਮੁਕੰਮਲ ਹੋਣ ਵਾਲਾ ਇਹ ਪ੍ਰੋਜੈਕਟ 7 ਪਿੰਡਾਂ ਦੇ ਕਰੀਬ 2500 ਏਕੜ ਰਕਬੇ ਦੀਆਂ ਸਿੰਚਾਈ ਲੋੜਾਂ ਪੂਰੀਆਂ ਕਰੇਗਾ।

ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸੀਵਰੇਜ਼ ਦਾ ਪਾਣੀ ਟਰੀਟਮੈਂਟ ਉਪਰੰਤ ਜ਼ਮੀਨ ਹੇਠਾਂ ਵਿਛਾਈਆਂ ਪਾਈਪਾਂ ਰਾਹੀਂ ਸਿੰਚਾਈ ਲਈ ਕਿਸਾਨਾਂ ਨੂੰ ਸਪਲਾਈ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੀ ਰੋਜ਼ਾਨਾ ਦੀ ਸਮਰੱਥਾ 30 ਐਮ.ਐਲ.ਡੀ. ਹੋਵੇਗੀ ਅਤੇ ਇਹ ਸੋਧਿਆ ਹੋਇਆ ਪਾਣੀ ਪਿਪਲਾਂਵਾਲਾ, ਪੁਰਹੀਰਾਂ, ਬਸੀ ਦੌਲਤ ਖਾਂ, ਸਿੰਗੜੀਵਾਲ, ਕੁਰਾਂਗਣਾ, ਪੰਡੋਰੀ ਰੁਕਮਣ ਅਤੇ ਮੜੂਲੀ ਬ੍ਰਾਹਮਣਾ ਦੇ ਕਿਸਾਨਾਂ ਨੂੰ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਸੋਧਿਆ ਹੋਇਆ ਪਾਣੀ ਫ਼ਸਲਾਂ ਦੀ ਕਾਸ਼ਤ ਲਈ ਬਹੁਤ ਵਧੀਆ ਹੋਵੇਗਾ ਅਤੇ ਇਸ ਵਿਚ ਕਿਸੇ ਕਿਸਮ ਦਾ ਨੁਕਸਾਨਦੇਹ ਕੈਮੀਕਲ ਨਹੀਂ ਹੋਵੇਗਾ।

ਪ੍ਰੋਜੈਕਟ ਵਾਲੀ ਥਾਂ ’ਤੇ ਪਹੁੰਚਣ ’ਤੇ ਵੱਖ-ਵੱਖ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਹ ਪਾਣੀ ਦੀ ਸਪਲਾਈ ਸਾਰਾ ਸਾਲ ਉਪਲਬੱਧ ਰਹੇਗੀ ਜਿਸ ਵਿਚ ਲੋੜੀਂਦ ਤੱਤ ਵੀ ਮੌਜੂਦ ਰਹਿਣਗੇ ਤਾਂ ਜੋ ਫ਼ਸਲਾਂ ਦਾ ਝਾੜ ਵਾਧੂ ਮਿਲ ਸਕੇ।

ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਮੁਕੰਮਲ ਹੋਣ ’ਤੇ ਧਰਤੀ ਹੇਠ ਵਿਛਾਈਆਂ ਵੱਖ-ਵੱਖ ਪਾਈਪਾਂ ਰਾਹੀਂ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਦੀ ਪਹੁੰਚ ਦਾ ਪ੍ਰਬੰਧ ਰਹੇਗਾ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਸੁਚੱਜੀ ਸੰਭਾਲ ਕੀਤੀ ਜਾ ਸਕੇ। ਕਿਸਾਨਾਂ ਨੂੰ ਪਾਣੀ ਦੀ ਲੋੜ ਅਨੁਸਾਰ ਅਤੇ ਢੁਕਵੀਂ ਵਰਤੋਂ ਦਾ ਸੱਦਾ ਦਿੰਦਿਆਂ

ਉਨ੍ਹਾਂ ਕਿਹਾ ਕਿ ਛੱਪੜਾਂ ਦਾ ਪਾਣੀ ਵੀ ਸਿੰਚਾਈ ਲਈ ਵਰਤਿਆ ਜਾ ਸਕਦਾ ਹੈ ਅਤੇ ਇਸ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਵਲੋਂ 23 ਛੱਪੜਾਂ ਦਾ ਪਾਣੀ ਕਾਮਯਾਬ ਤਰੀਕੇ ਨਾਲ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਪੰਜਾਬ ਵਿਚ 4 ਮੀਲੀਅਨ ਫੁੱਟ ਏਕੜ ਛੱਪੜਾਂ ਦੇ ਪਾਣੀ ਦੀ ਉਪਲਬੱਧਤਾ ਹੈ ਜੋ ਕਿ ਲੋੜ ਅਨੁਸਾਰ ਵਰਤਿਆ ਜਾ ਸਕਦਾ ਹੈ।

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਇਸ ਅਹਿਮ ਸਿੰਚਾਈ ਪ੍ਰੋਜੈਕਟ ਲਈ ਭੂਮੀ ਤੇ ਜਲ ਸੰਭਾਲ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਵੱਡੀ ਸਿੰਚਾਈ ਸਹੂਲਤ ਮਿਲੇਗੀ ਅਤੇ ਪਾਣੀ ਦੀ ਸਪਲਾਈ ਪੂਰਾ ਸਾਲ ਉਪਲਬੱਧ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਕਿਸਾਨਾਂ ਨੂੰ ਫ਼ਸਲਾਂ ਲਈ ਖਾਦਾਂ ਅਤੇ ਕੀਟਨਾਸ਼ਕ ਦੀ ਵਰਤੋਂ ਵੀ ਘੱਟ ਕਰਨੀ ਪਵੇਗੀ ਕਿਉਂਕਿ ਇਸ ਪਾਣੀ ਵਿਚ ਸਾਰੇ ਲੋੜੀਂਦੇ ਤੱਤ ਮੌਜੂਦ ਰਹਿਣਗੇ, ਜਿਸ ਨਾਲ ਉਨ੍ਹਾਂ ਨੂੰ ਵਿੱਤੀ ਬੱਚਤ ਵੀ ਹੋਵੇਗੀ।

ਇਸ ਮੌਕੇ ਪੁਰਹੀਰਾਂ ਤੋਂ ਅਮਰਜੀਤ ਚੌਧਰੀ ਨੇ ਸਾਰੇ ਕਿਸਾਨ ਵੀਰਾਂ ਦੀ ਤਰਫੋਂ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਕਿਸਾਨਾਂ ਦੀਆਂ ਸਿੰਚਾਈ ਲੋੜਾਂ ਵਿਚ ਕਿਸੇ ਕਿਸਮ ਦੀ ਔਕੜ ਨਹੀਂ ਆਵੇਗੀ।

ਹੋਰਨਾਂ ਤੋਂ ਇਲਾਵਾ ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਕਾਰਜਕਾਰੀ ਪ੍ਰਧਾਨ ਹਰਨੂਰ ਸਿੰਘ ਹਰਜੀ ਮਾਨ, ਮੁੱਖ ਭੂਮੀਪਾਲ ਪੰਜਾਬ ਰਾਜੇਸ਼ ਵਸ਼ਿਸ਼ਟ, ਭੂਮੀਪਾਲ ਮੋਹਾਲੀ ਮਹਿੰਦਰ ਸਿੰਘ ਸੈਣੀ, ਮੰਡਲ ਭੂਮੀਪਾਲ ਅਧਿਕਾਰੀ ਨਰੇਸ਼ ਗੁਪਤਾ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...