Thursday, May 9, 2024

ਵਾਹਿਗੁਰੂ

spot_img
spot_img

ਚੰਨੀ ਸਰਕਾਰ ਵੱਲੋਂ ਸਮੇਂ ਸਿਰ ਸਥਿਤੀ ਨਾ ਸੰਭਾਲਣ ਕਾਰਨ ਡੇਂਗੂ ਦਾ ਸ਼ਿਕਾਰ ਹੋਏ ਹਜ਼ਾਰਾਂ ਲੋਕ: ਡਾ. ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 23 ਅਕਤੂਬਰ, 2021:
ਪੰਜਾਬ ਦੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਸਮੇਂ ਸਿਰ ਸਥਿਤੀ ਨਾ ਸੰਭਾਲਣ ਕਾਰਨ ਅੱਜ ਹਜ਼ਾਰਾਂ ਲੋਕ ਡੇਂਗੂ ਦਾ ਸ਼ਿਕਾਰ ਹੋ ਗਏ ਹਨ। ਉਹਨਾਂ ਕਿਹਾ ਕਿ ਸਿਰਫ 10 ਦਿਨਾਂ ਵਿਚ ਹੀ ਡੇਂਗੂ ਨੇ ਹਜ਼ਾਰਾਂ ਲੋਕਾਂ ਨੁੰ ਸ਼ਿਕਾਰ ਬਣਾਇਆ ਹੈ ਤੇ ਲੋਕ ਹਸਪਤਾਲਾਂ ਵਿਚ ਰੁਲ ਰਹੇ ਹਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਡਾ. ਚੀਮਾ ਨੇ ਕਿਹਾ ਕਿ ਪਿਛਲੇ 10 ਦਿਨਾਂ ਵਿਚ ਸੂਬੇ ਵਿਚ ਡੇਂਗੂ ਕੇਸਾਂ ਵਿਚ 90 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸਭ ਤੋਂ ਵੱਧ ਕੇਸ ਮੁਹਾਲੀ, ਬਠਿੰਡਾ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿਚ ਸਾਹਮਣੇ ਆਏ ਹਨ ਜਿਥੇ 6970 ਲੋਕ ਡੇਂਗੂ ਤੋਂ ਪੀੜਤ ਹੋ ਗਏ ਹਨ। ਉਹਨਾਂ ਦੱਸਿਆ ਕਿ 12 ਅਕਤੂਬਰ ਨੂੰ ਪੰਜਾਬ ਵਿਚ ਡੇਂਗੂ ਕੇਸਾਂ ਦੀ ਗਿਣਤੀ 5889 ਸੀ ਜੋ 21 ਅਕਤੂਬਰ ਨੂੰ ਵੱਧ ਕੇ 11129 ‘ਤੇ ਪਹੁੰਚ ਗਈ ਕਿਉਂਕਿ ਪੰਜਾਬ ਸਰਕਾਰ ਸਮੇਂ ਸਿਰ ਕਦਮ ਚੁੱਕਣ ਵਿਚ ਨਾਕਾਮ ਰਹੀ ਹੈ।

ਡਾ. ਚੀਮਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਸਰਦਾਰ ਦੀ ਨਲਾਇਕੀ ਕਾਰਨ ਕੋਰੋਨਾ ਦੀ ਮਾਰ ਪਈ ਤੇ ਹਜ਼ਾਰਾਂ ਲੋਕਾਂ ਨੇ ਜਾਨਾਂ ਗੁਆਈਆਂ ਤੇ ਹੁਣ ਚੰਨੀ ਸਰਕਾਰ ਦੀ ਅਣਗਹਿਲੀ ਲੋਕਾਂ ਨੂੰ ਭਾਰੂ ਪੈ ਰਹੀ ਹੈ। ਉਹਨਾਂ ਕਿਹਾ ਕਿ ਭਾਵੇਂ ਸਰਕਾਰੀ ਤੌਰ ‘ਤੇ ਡੇਂਗੂ ਨਾਲ ਮੌਤਾਂ ਦੀ ਪੁਸ਼ਟੀ ਨਹੀਂ ਹੋਈ ਪਰ 22 ਅਜਿਹੀਆਂ ਮੌਤਾਂ ਹੋਈਆਂ ਹਨ ਜਿਹਨਾਂ ਦੇ ਡੇਂਗੂ ਕਾਰਨ ਮੌਤ ਹੋਣ ਦਾ ਸ਼ੱਕ ਹੈ। ਉਹਨਾਂ ਕਿਹਾ ਕਿ ਇਸ ਸਾਲ ਡੇਂਗੂ ਦਾ ਪਸਾਰ ਪਿਛਲੇ ਤਿੰਨ ਸਾਲਾਂ ਨਾਲੋਂ ਜ਼ਿਆਦਾ ਹੋਇਆ ਹੈ। ਉਹਨਾਂ ਦੱਸਿਆ ਕਿ 9 ਸ਼ੱਕੀ ਮੌਤਾਂ ਮਾਨਸਾ ਤੇ 3 ਲੁਧਿਆਣਾ ਜ਼ਿਲ੍ਹੇ ਵਿਚ ਹੋਈਆਂ ਦੱਸੀਆਂ ਜਾ ਰਹੀਆਂ ਹਨ।

ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਅਹਿਤਿਆਤ ਵਜੋਂ ਕਦਮ ਚੁੱਕੇ ਹੁੰਦੇ ਤਾਂ ਲੋਕਾਂ ਨੂੰ ਡੇਂਗੂ ਦੀ ਮਾਰ ਹੇਠ ਆਉਣ ਤੋਂ ਬਚਾਇਆ ਜਾ ਸਕਦਾ ਸੀ। ਉਹਨਾਂ ਕਿਹਾ ਕਿ ਹੋਰ ਸੂਬਿਆਂ ਦੀਆਂ ਸਰਕਾਰਾਂ ਲੋਕਾਂ ਵਿਚ ਡੇਂਗੂ ਪ੍ਰਤੀ ਜਾਗਰੂਕਤਾ ਲਿਆਉਣ ਲਈ ਕਰੋੜਾਂ ਰੁਪਏ ਖਰਚ ਕੇ ਇਸ਼ਤਿਹਾਰਬਾਜ਼ੀ ਕਰ ਰਹੀਆਂ ਹਨ ਜਦਕਿ ਪੰਜਾਬ ਵਿਚ ਚੰਨੀ ਸਰਕਾਰ ਗੁਲਾਬੀ ਸੁੰਡੀ ਦੇ ਪੀੜ੍ਹਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਝੂਠੇ ਇਸ਼ਤਿਹਾਰ ਦੇ ਰਹੀ ਹੈ ਜਦਕਿ ਕਿਸਾਨਾਂ ਨੁੰ ਇਕ ਧੇਲਾ ਵੀ ਨਹੀਂ ਦਿੱਤਾ ਗਿਆ ਤੇ ਕਰੋੜਾਂ ਰੁਪਏ ਇਸ਼ਤਿਹਾਰਾਂ ‘ਤੇ ਲਗਾ ਦਿੱਤੇ ਹਨ।

ਅਕਾਲੀ ਆਗੂ ਨੇ ਕਿਹਾ ਕਿ ਜਿਹੜੇ ਡੇਂਗੂ ਦੇ ਕੇਸ ਪੰਜਾਬ ਵਿਚ ਸਾਹਮਣੇ ਆਏ ਹਨ, ਉਹ ਅਜਿਹੇ ਕੇਸ ਹਨ ਜਿਹਨਾਂ ਦੀ ਪੁਸ਼ਟੀ ਹੋਈ ਹੈ ਪਰ ਅਜਿਹੇ ਹਜ਼ਾਰਾਂ ਹੋਰ ਮਾਮਲੇ ਹਨ ਜਿਹਨਾਂ ਵਿਚ ਲੋੜੀਂਦਾ ਐਲਿਜ਼ਾ ਟੈਸਟ ਨਹੀਂ ਕਰਵਾਇਆ ਗਿਆ ਤੇ ਦੇਸੀ ਡਾਕਟਰਾਂ ਤੋਂ ਦਵਾਈ ਲੈ ਕੇ ਲੋਕ ਬੁੱਤਾ ਸਾਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਪਣੇ ਰਿਕਾਰਡ ਮੁਤਾਬਕ 29307 ਸ਼ੱਕੀ ਕੇਸ ਹਨ ਜਿਹਨਾਂ ਵਿਚੋਂ 11129 ਦੀ ਪੁਸ਼ਟੀ ਹੋ ਗਈ ਹੈ।

ਉਹਨਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਤਰਜੀਹ ਦੇਣ ਅਤੇ ਤੁਰੰਤ ਫੋਗਿੰਗ ਕਰਨ ਸਮੇਤ ਹੋਰ ਕਦਮ ਚੁੱਕੇ ਜਾਣ ਤਾਂ ਜੋ ਇਸ ਬਿਮਾਰੀ ਨਾਲ ਕੀਮਤੀ ਜਾਨਾਂ ਗੁਆਉਣ ਤੋਂ ਬਚਾਅ ਹੋ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,138FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...