Monday, May 6, 2024

ਵਾਹਿਗੁਰੂ

spot_img
spot_img

ਬੇਰੁਜ਼ਗਾਰਾਂ ਦੀ ਹਮਾਇਤ ‘ਚ ਪਹੁੰਚੀ ‘ਆਪ’: ਦੋ ਮਹੀਨਿਆਂ ਤੋਂ ਸੰਗਰੂਰ ਵਿਖੇ ਟੈਂਕੀ ਤੇ ਡਟੇ ਮਨੀਸ਼ ਨੂੰ ਦਿੱਤਾ ਹੌਂਸਲਾ

- Advertisement -

ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 23 ਅਕਤੂਬਰ, 2021:
ਪਿਛਲੇ ਸਾਢ਼ੇ ਚਾਰ ਸਾਲਾਂ ਤੋਂ ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਅਤੇ ਨਵੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਦੋ ਮਹੀਨਿਆਂ ਤੋਂ ਸੰਗਰੂਰ ਵਿਖੇ ਟੈਂਕੀ ਤੇ ਚੜ੍ਹੇ ਬੇਰੋਜ਼ਗਾਰ ਅਧਿਆਪਕ ਮਨੀਸ਼ ਕੁਮਾਰ ਨੂੰ ਹੌਸਲਾ ਦੇਣ ਲਈ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਆਪਣੇ ਸਾਥੀਆਂ ਸਮੇਤ ਸਥਾਨਕ ਸਿਵਲ ਹਸਪਤਾਲ ਦੀ ਟੈਂਕੀ ਉੱਪਰ ਪਹੁੰਚੇ।

ਉਹਨਾਂ ਟੈਂਕੀ ਉਪਰ ਮਨੀਸ਼ ਦਾ ਹਾਲ ਚਾਲ ਜਾਨਣ ਉਪਰੰਤ ਸੂਬਾ ਸਰਕਾਰ ਉਪਰ ‌ਵਰਦਿਆਂ ਕਿਹਾ ਕਿ ਕਾਂਗਰਸ ਦਾ ਘਰ-ਘਰ ਰੁਜ਼ਗਾਰ ਦਾ ਚੋਣ ਵਾਅਦਾ ਦਰ-ਦਰ ਠੋਕਰਾਂ ਸਾਬਿਤ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਜਿਸ ਸੂਬੇ ਦਾ ਅਧਿਆਪਕ ਵਰਗ ਸੜਕਾਂ ਉਤੇ ਰੁਲ ਰਿਹਾ ਹੋਵੇ, ਉਥੋਂ ਦੀ ਸਰਕਾਰ ਦੇ ਕਿਰਦਾਰ ਦਾ ਸਹਿਜੇ ਹੀ ਪਤਾ ਲੱਗ ਸਕਦਾ ਹੈ।

ਉਹਨਾਂ ‘ਆਪ’ ਦੀ ਸਰਕਾਰ ਬਨਣ ਉਪਰੰਤ ਬੇਰੋਜ਼ਗਾਰ ਅਧਿਆਪਕਾਂ ਨੂੰ ਬਨਣਾ ਮਾਨ ਸਤਿਕਾਰ ਦੇਣ ਦੀ ਗੱਲ ਵੀ ਕਹੀ। ਉਹਨਾਂ ਪਾਣੀ ਵਾਲੀ ਟੈਂਕੀ ਤੋਂ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਿਆਂ ਬੇਰੋਜ਼ਗਾਰ ਅਧਿਆਪਕਾਂ ਦੇ ਸੰਘਰਸ਼ ਵਿੱਚ ਸਾਥ ਦੇਣ ਦੀ ਅਪੀਲ ਕੀਤੀ।

ਇਸ ਮੌਕੇ ਉਹਨਾਂ ਨਾਲ ਜਲਾਲਾਬਾਦ ਤੋਂ ਪਹੁੰਚੇ ‘ਆਪ’ ਦੇ ਹਲਕਾ ਇਚਾਰਜ ਗੋਲਡੀ ਕੰਬੋਜ ਨੇ ਆਪਣੇ ਹਲਕੇ ਦੇ ਬੇਰੋਜ਼ਗਾਰ ਮਨੀਸ਼ ਦੀ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਸਰਪੰਚ ਗੁਰਮੇਲ ਸਿੰਘ ਘਰਾਚੋਂ, ਬੇਰੋਜ਼ਗਾਰ ਵਰਕਰਾਂ ਵਿੱਚੋੰ ਕਿਰਨ ਈਸੜਾ, ਮਲਿਕਪ੍ਰੀਤ ਕੌਰ, ਗੁਰਪ੍ਰੀਤ ਕੌਰ, ਹਰਦੀਪ ਕੌਰ, ਹਰਪ੍ਰੀਤ ਸੰਗਰੂਰ, ਸੁਨੀਲ ਫ਼ਾਜਲਿਕਾ, ਦਵਿੰਦਰ ਫ਼ਾਜਲਿਕਾ, ਗੁਰਵੀਰ ਮੰਗਵਾਲ, ਹਰਮੇਸ ਥਲੇਸਾਂ, ਸੰਦੀਪ, ਸੁਖਵੀਰ, ਹਰਪ੍ਰੀਤ ਫਿਰੋਜਪੁਰ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...