Thursday, May 2, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਚੰਨੀ ਵੱਲੋਂ ਦੁਨੀਆਂ ਦੇ ਨਾਮੀਂ ਉਦਯੋਗਪਤੀਆਂ ਨੂੰ ਰਾਜ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਭਾਈਵਾਲ ਬਣਨ ਦਾ ਸੱਦਾ

- Advertisement -

ਯੈੱਸ ਪੰਜਾਬ
ਚੰਡੀਗੜ, 23 ਅਕਤੂਬਰ, 2021 –
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 26 ਅਤੇ 27 ਅਕਤੂਬਰ ਨੂੰ ਹੋਣ ਵਾਲੇ ਦੋ ਰੋਜਾ ਪ੍ਰਗਤੀਸੀਲ ਪੰਜਾਬ ਨਿਵੇਸ਼ਕ ਸੰਮੇਲਨ-2021 ਦੇ ਮੱਦੇਨਜ਼ਰ ਸ਼ਨੀਵਾਰ ਨੂੰ ਦੇਸ਼ ਅਤੇ ਦੁਨੀਆ ਭਰ ਦੇ ਉਦਯੋਗ ਜਗਤ ਦੇ ਮੋਹਰੀ ਕੈਪਟਨਾਂ ਨੂੰ ਰਾਜ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਲਾਭਕਾਰੀ ਸਨਅਤੀ ਉਤਸ਼ਾਹ ਦੇ ਚਲਦਿਆਂ ਇੱਥੇ ਨਿਵੇਸ਼ ਕਰਨ ਲਈ ਕਿਹਾ।

ਮੁੱਖ ਮੰਤਰੀ ਰਾਜ ਵਿੱਚ ਕੰਮ ਕਰ ਰਹੀਆਂ ਜਰਮਨ ਕੰਪਨੀਆਂ ਦੇ ਵਫਦ ਨਾਲ ਅੱਜ ਇੱਥੇ ਨਾਸ਼ਤੇ ਦੌਰਾਨ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਕੁਝ ਦਿਨ ਪਹਿਲਾਂ ਪੰਜਾਬ ਦੇ ਉਦਯੋਗਪਤੀਆਂ ਨਾਲ ਵੀ ਅਜਿਹੀ ਹੀ ਗੱਲਬਾਤ ਕੀਤੀ ਸੀ ਅਤੇ ਸੋਮਵਾਰ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਤੋਂ ਪਹਿਲਾਂ, ਉਨਾਂ ਦੇ ਕੀਮਤੀ ਸੁਝਾਵਾਂ ਅਤੇ ਫੀਡਬੈਕ ਲਈ ਹੋਰ ਉਦਯੋਗਪਤੀਆਂ ਨਾਲ ਮੁੜ ਮੀਟਿੰਗ ਕਰਨਗੇ।

ਗੱਲ ਨੂੰ ਅੱਗੇ ਤੋਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਜ, ਉਦਯੋਗ ਦੀ ਭਾਈਵਾਲੀ ਦੇ ਨਾਲ ਕਾਰੋਬਾਰ, ਵਪਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਸਰਗਰਮੀ ਨਾਲ ਉਤਸ਼ਾਹਤ ਕਰਨ ਦੀ ਇੱਛਾ ਰੱਖਦਾ ਹੈ। ਚੰਨੀ ਨੇ ਕਿਹਾ ਕਿ ਰਾਜ ਵਿੱਚ 99 ਹਜਾਰ ਕਰੋੜ ਤੋਂ ਵੱਧ ਦਾ ਰੁਪਏ ਦਾ ਨਿਵੇਸ਼, ਉਦਯੋਗਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਅਤੇ ਰਾਜ ਦੇ ਨੌਜਵਾਨਾਂ ਲਈ ਉੱਦਮੀਅਤਾ ਦੇ ਅਵਸਰ ਅਤੇ ਨੌਕਰੀਆਂ ਪੈਦਾ ਕਰਨ ਲਈ ਉਪਲਬਧ ਅਨੁਕੂਲ ਅਤੇ ਟਿਕਾਊ ਪ੍ਰਸਥਿਤੀ ਤੰਤਰ ਵਿੱਚ ਨਿਵੇਸ਼ਕਾਂ ਦੇ ਅਟੱਲ ਭਰੋਸੇ ਅਤੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਉਨਾਂ ਨੇ ਦੁਨੀਆ ਭਰ ਤੋਂ ਪੁੱਜੇ ਉਦਯੋਗਿਕ ਆਗੂਆਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ, ਪੰਜਾਬ ਨੂੰ ਇੱਕ ਪ੍ਰਗਤੀਸੀਲ ਭਾਈਵਾਲ ਵਜੋਂ ਅਤੇ ਸਭ ਤੋਂ ਤਰਜੀਹੀ ਮੰਜ਼ਿਲ ਵਜੋਂ ਚੁਣਨ ‘ਤੇ ਜ਼ੋਰ ਦਿੱਤਾ।

ਚੰਨੀ ਨੇ ਅੱਗੇ ਕਿਹਾ ਕਿ ਉਦਯੋਗਪਤੀਆਂ ਨਾਲ ਇਹ ਸਲਾਹ-ਮਸਵਰੇ, ਸ਼ਾਸਨ ਵਿਵਸਥਾ ‘ਚ ਸੁਧਾਰ ਲਿਆਉਣ ਵਿੱਚ ਬਹੁਤ ਸਹਾਈ ਸਿੱਧ ਹੋਣਗੇ ਅਤੇ ਇਸ ਤਰਾਂ ਰਾਜ ਵਿੱਚ ਕਾਰੋਬਾਰ ਕਰਨ ਵਿੱਚ ਸੌਖ ਯਕੀਨੀ ਬਣਾਈ ਜਾ ਸਕੇਗੀ।

ਮੀਟਿੰਗ ਦੌਰਾਨ, ਕੰਪਨੀ ਦੇ ਨੁਮਾਇੰਦਿਆਂ ਨੇ ਪੰਜਾਬ ਵਿੱਚ ਕੀਤੇ ਕੰਮਾਂ ਸਬੰਧੀ ਤਜ਼ਰਬਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਆਟੋ ਕੰਪੋਨੈਂਟ ਨਿਰਮਾਤਾ ਵਾਈਬਰਾਕਾਸਟਿਕਸ ਇੰਡੀਆ ਦੇ ਪ੍ਰਧਾਨ, ਸ੍ਰੀ ਜਗਮਿੰਦਰ ਬਾਵਾ ਨੇ ਦੱਸਿਆ ਕਿ ਪੰਜਾਬ ਵਿੱਚ ਸਥਿਤ ਉਨਾਂ ਦੇ ਪਲਾਂਟਾਂ ਵਿੱਚ ਸੰਚਾਲਨ ਦੀ ਸਮੁੱਚੀ ਕੁਸ਼ਲਤਾ ਜਰਮਨੀ ਵਿੱਚ ਸਥਿਤ ਉਨਾਂ ਦੇ ਦੂਜੇ ਪਲਾਂਟਾਂ ਵਾਂਗ ਹੀ ਹੈ।

ਇਸ ਦੌਰਾਨ ਖੇਤੀਬਾੜੀ ਉਪਕਰਨ ਨਿਰਮਾਤਾ ਕੰਪਨੀ ਕਲਾਸ ਇੰਡੀਆ ਦੇ ਸ੍ਰੀਰਾਮ ਕਨਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਮਜਬੂਤ ਸੰਪਰਕ ਅਤੇ ਸ਼ਾਂਤਮਈ ਕਿਰਤ ਸਬੰਧ ਉਦਯੋਗ ਲਈ ਬਹੁਤ ਉਤਸ਼ਾਹਜਨਕ ਹਨ। ਬਾਇਓਮਾਸ ਤੋਂ ਸੀਐਨਜੀ ਪਲਾਂਟ ਬਣਾਉਣ ਵਾਲੀ ਕੰਪਨੀ ਵਰਬੀਓ ਇੰਡੀਆ ਦੇ ਐਮਡੀ, ਸ੍ਰੀ ਅਸ਼ੀਸ਼ ਕੁਮਾਰ ਨੇ ਮੁੱਖ ਮੰਤਰੀ ਨੂੰ ਉਨਾਂ ਦੇ ਸੰਗਰੂਰ ਵਿੱਚ ਸਥਾਪਿਤ ਹੋਣ ਵਾਲੇ ਪਹਿਲੇ ਪਲਾਂਟ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨਾਂ ਨੇ ਲਗਭਗ 70 ਰੁਪਏ ਦੀ ਆਪਣੀ ਸ਼ੁਰੂਆਤੀ ਯੋਜਨਾ ਦੇ ਮੁਕਾਬਲੇ 200 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਹੈ।

ਉਨਾਂ ਇਹ ਵੀ ਦੱਸਿਆ ਕਿ ਨੇੜਲੇ ਭਵਿੱਖ ਵਿੱਚ ਵਰਬੀਓ ਇੰਡੀਆ , ਪੰਜਾਬ ਵਿੱਚ ਕਈ ਥਾਵਾਂ ‘ਤੇ ਪੇਡਾ ਅਤੇ ਇਨਵੈਸਟ ਪੰਜਾਬ ਦੇ ਸਹਿਯੋਗ ਨਾਲ ਅਜਿਹੇ ਹੋਰ ਪਲਾਂਟ ਲਗਾਏਗਾ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਬਹੁ -ਗਿਣਤੀ ਸੰਗਠਨਾਂ ਨੂੰ ਪੂਰਨ ਸਹਿਯੋਗ ਦੇਵੇਗੀ ਅਤੇ ਇਨਵੈਸਟ ਪੰਜਾਬ ਦੇ ਸੀ.ਈ.ਓ ਸ੍ਰੀ ਰਜਤ ਅਗਰਵਾਲ ਨੂੰ ਨਿਰਦੇਸ਼ ਦਿੱਤੇ ਕਿ ਅਜਿਹੀਆਂ ਸਾਰੀਆਂ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਕੰਪਨੀਆਂ ਨੂੰ ਸੂਬੇ ਵਿੱਚ ਆਪਣੇ ਕਾਰੋਬਾਰਾਂ ਦੇ ਵਿਸਥਾਰ ਵਿੱਚ ਸਮੇਂ ਸਿਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

ਮੀਟਿੰਗ ਵਿੱਚ ਸ਼ਾਮਲ ਪ੍ਰਮੁੱਖ ਲੋਕਾਂ ਵਿੱਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਨਿਵੇਸ਼ ਪ੍ਰਮੋਸ਼ਨ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ, ਇਨਵੈਸਟ ਪੰਜਾਬ ਦੇ ਸੀ.ਈ.ਓ ਰਜਤ ਅਗਰਵਾਲ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਜਿਤੇਂਦਰ ਜੋਰਵਾਲ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,159FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...