Tuesday, May 7, 2024

ਵਾਹਿਗੁਰੂ

spot_img
spot_img

ਪੰਜਾਬ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਾਫ ਸੁਥਰੇ ਅਕਸ ਤੇ ਇਮਾਨਦਾਰ ਲੀਡਰਸ਼ਿਪ ਲਿਆਉਣ ਦੀ ਲੋੜ : ਰਵੀਇੰਦਰ ਸਿੰਘ

- Advertisement -

ਯੈੱਸ ਪੰਜਾਬ
ਚੰਡੀਗੜ, 24 ਅਕਤੂਬਰ, 2021:
ਅਕਾਲੀ ਦਲ 1920 ਦੇ ਪ੍ਰਧਾਨ ਸ ਰਵੀਇੰਦਰ ਸਿੰਘ ਸਾਬਕਾ ਸਪੀਕਰ ਨੇ ਮੌਜੂਦਾ ਬਣੇੇ ਸਿਆਸੀ ਹਲਾਤਾਂ ਚ ਪੰਜਾਬ ਨੂੂੰ ਸਮੇਂ ਦਾ ਹਾਣੀ ਬਣਾਉਣ ਲਈ ,ਸਾਫ ਸੁਥਰੇ ਅਕਸ ਵਾਲੇ ਅਤੇ ਇਮਾਨਦਾਰ ਲੀਡਰਸ਼ਿਪ ਹਵਾਲੇ ਸਤਾ ਸੌਪਣ ਦੀ ਵਕਾਲਤ ਕਰਦਿਆਂ ਕਿਹਾ ਕਿ ਸਿੱਖਾਂ ਦੀ ਪੰਥਕ ਜਮਾਤ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚ ਆਏ ਨਿਘਾਰ ਲਈ ਬਾਦਲਾਂ ਦਾ ਪਰਿਵਾਰ ਜੁੰਮੇਵਾਰ ਹੈ ।

ਸਾਬਕਾ ਸਪੀਕਰ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ,ਡਰੱਗਜ,ਕਿਸਾਨੀ ਮੱਸਲਿਆਂ ਅਤੇ ਪੰਜਾਬ ਦੇ ਗੰਭੀਰ ਤੇ ਅਸਲ ਮੁੱਦਿਆਂ ਪ੍ਰਤੀ ਉਸਾਰੂ ਬਹਿਸ ਦੀ ਜਰੂਰਤ ਹੈ । ਪੰਜਾਬ ਦੇਸ਼ ਦਾ ਸਭ ਤੋ ਖੁਸ਼ਹਾਲ ਪ੍ਰਾਂਤ ਰਿਹ ਹੈ ਪਰ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ , ਇਸ ਦਾ ਦਰਜਾ ਥੱਲੇ ਚਲਾ ਗਿਆ ਹੈ ।

ਬੇਰੁਜਗਾਰੀ ਦੇ ਝੰਬੇ ਪੰਜਾਬੀ ਗੱਭਰੂ ਪੜਾਈ ਲਈ ਵਿਦੇਸ਼ ਜਾ ਰਹੇ ਹਨ। ਖੇਤੀਬਾੜੀ ਦੀ ਕੋਈ ਵੀ ਕਿਸਾਨ ਪੱਖੀ ਨੀਤੀ ਨਾ ਘੜਨ ਕਾਰਨ, ਅੰਨਦਾਤਾ ਇਕ ਸਾਲ ਤੋ ਅੰਦੋਲਨ ਦਿੱਲੀ ਦੀਆਂ ਸੜਕਾਂ ਤੇ ਕਰ ਰਿਹਾ ਹੈ ਤੇ ਹੁਣ ਉਹ ਆਰਥਕ ਪੱਖੋ ਹੋਰ ਕੰਗਾਲ ਹੋ ਗਿਆ ਹੈ ।

ਉਨਾ ਦਾਅਵੇ ਨਾਲ ਕਿਹਾ ਕਿ ਪੰਜਾਬੀ ਸੂਬਾ ਬਣਨ ਬਾਅਦ ,ਕੇਂਦਰ ਸਰਕਾਰ ਨੇ ਪੰਜਾਬ ਨੂੰ ਸਿਆਸੀ ਤੌਰ ਤੇ ਅਸਥਿਰ ਕਰਨ ਲਈ ਹਰ ਸੰਭਵ ਯਤਨ ਕਰਦਿਆਂ ਹਿਮਾਚਲ ਪ੍ਰਦੇਸ਼,ਹਰਿਆਣਾ ਨੂੰ ਖੁਸ਼ਹਾਲ ਬਣਾਉਣ ਲਈ ਹਰ ਤਰਾਂ ਦੀਆਂ ਸਹੂਲਥਾਂ ਮੁਹੱਈਆਂ ਕੀਤੀਆਂ । ਇਸ ਵੇਲੇ ਪੰਜਾਬ ਰਾਜਸੀ,ਆਰਥਕ ,ਸਮਾਜਿਕ ਤੌਰ ਤੇ ਅਸਥਿਰ ਹੋਇਆ ਪਿਆ ਬੈ । ਪੰਜਾਬ ਦੀ ਤਰੱਕੀ ਲਈ ਉੱਚ ਪਾਏਦਾਰ ਲੀਡਰਸ਼ਿਪ ਦੀ ਲੋੜ ਹੈ ।

ਸੂਬੇ ਚ ਭਿ੍ਸ਼ਟ ਨੇਤਾਵਾਂ ਅਤੇ ਅਫਸਸ਼ਾਹੀ ਦੇੇ ਨਾਪਾਕ ਗਠਜੋੜ ਨੇ ਹਰ ਵਰਗ ਨੂੰ ਬਰਬਾਦ ਕਰ ਦਿੱਤਾ ਹੈ । ਉਨਾ ਪੰਥਕ ਸਿਆਸਤ ਦੀ ਗੱਲ ਕਰਦਿਆਂ ਕਿਹਾ ਕਿ ਬਾਦਲਾਂ ਸ਼੍ਰੋਮਣੀ ਕਮੇਟੀ ਦਲ ਤੇ ਐਸ ਜੀ ਪੀ ਸੀ ਚ ਬੇਹੱਦ ਨਿਘਾਰ ਲਿਆਂਦਾ ਹੈ । ਸਿੱਖੀ ਦੀਆਂ ਮਹਾਨ ਸੰਸਥਾਵਾਂ ਨੂੰ ਬਾਦਲਾਂ ਆਪਣੇ ਰਾਜਸੀ ਹਿੱਤਾਂ ਲਈ ਵਰਤਿਆਂ ਹੈ ।ਬੇਅਦਬੀਆਂ,ਬਰਗਾੜੀ ਕਾਂਡ ਦਾ ਇਨਸਾਫ ਬਾਦਲ ਸਰਕਾਰ ਨੇ ਸੌਦਾ ਸਾਧ ਕਾਰਨ ਨਹੀ ਕੀਤਾ । ਮੋਦੀ ਸਰਕਾਰ ਨੇ ਪੰਜਾਬ ਦਾ 50 ਕਿਲੋਮੀਟਰ ਇਲਾਕਾ ਬੀ ਐਸ ਐਫ ਨੂੰ ਦੇ ਦਿੱਤਾ ,ਜਿਸ ਕਾਰਨ ਲੋਕਾਂ ਵਿੱਚ ਰੋਸ ਹੈ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...