ਯੈੱਸ ਪੰਜਾਬ
ਚੰਡੀਗੜ੍ਹ, 29 ਅਗਸਤ, 2024
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਪੰਜਾਬ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਦੋ ਮਿੰਟ ਦਾ ਮੌਨ ਰੱਖਿਆ ਗਿਆ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਦੀ ਬੈਠਕ ਸ਼ੁਰੂ ਹੋਣ ਦੇ ਨਾਲ ਹੀ ਸਭ ਤੋਂ ਪਹਿਲਾਂ ਕੈਬਨਿਟ ਵੱਲੋਂ ਸਾਬਕਾ ਮੰਤਰੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੌਨ ਧਾਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।