ਯੈੱਸ ਪੰਜਾਬ ਨਿਊਜ਼
ਚੰਡੀਗੜ੍ਹ, 31 ਅਗਸਤ, 2024
ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਦਿੰਦੇ ਹੋਏ ਕਾਂਗਰਸ ਵਿੱਚ ਸ਼ਾਮਲ ਹੋਏ ਬੱਲੂਆਣਾ ਦੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਦਾ ਸ਼ਨੀਵਾਰ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕਾਂਗਰਸ ਵਿੱਚ ਸਵਾਗਤ ਕੀਤਾ ਗਿਆ।
ਸੂਤਰਾਂ ਨੇ ਦੱਸਿਆ ਕਿ ਭੱਟੀ ਕੁਝ ਦਿਨ ਪਹਿਲਾਂ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਨ।
ਭੱਟੀ 2002 ਵਿਚ ਕਾਂਗਰਸ ਦੀ ਟਿਕਟ ‘ਤੇ ਬੱਲੂਆਣਾ ਤੋਂ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ ਸਨ ਪਰ ਬਾਅਦ ਵਿਚ ਉਹ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ।
ਬਾਜਵਾ ਨੇ ਉਨ੍ਹਾਂ ਦੇ ਸ਼ਾਮਲ ਹੋਣ ਨੂੰ ‘ਘਰ ਵਾਪਸੀ ਕਰਾਰ ਦਿੱਤਾ ਜਦਕਿ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਦਿਨੋਂ ਦਿਨ ਮਜ਼ਬੂਤ ਹੁੰਦੀ
ਜਾ ਰਹੀ ਹੈ।
ਵੜਿੰਗ ਨੇ ਕਿਹਾ ਕਿ ਅਸੀਂ ਸਾਰੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਾਂਗੇ ਅਤੇ ਅਜਿਹੇ ਯੋਗ ਆਗੂਆਂ ਦੇ ਯਤਨਾਂ ਅਤੇ ਤਜ਼ਰਬੇ ਨਾਲ ਸਾਡੀ ਪਾਰਟੀ ਦਾ ਮਿਸ਼ਨ ਹੋਰ ਵੀ ਮਜ਼ਬੂਤ ਹੋਵੇਗਾ।