Wednesday, October 2, 2024
spot_img
spot_img
spot_img
spot_img
spot_img

ਸ਼੍ਰੋਮਣੀ ਕਮੇਟੀ ਤੋਂ ਪ੍ਰਵਾਨਗੀ ਲਏ ਬਿਨਾਂ ਨਾ ਰਿਲੀਜ਼ ਕੀਤੀ ਜਾਵੇ ਕੰਗਨਾ ਦੀ ਫ਼ਿਲਮ ‘ਐਮਰਜੈਂਸੀ’: ਚਰਨਜੀਤ ਸਿੰਘ ਚੰਨੀ

ਯੈੱਸ ਪੰਜਾਬ
ਚੰਡੀਗੜ੍ਹ, 1 ਸਤੰਬਰ, 2024

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਸ: ਚਰਨਜੀਤ ਸਿੰਘ ਚੰਨੀ ਨੇ ਕੰਗਨਾ ਰਣੌਤ ਦੀ ਫ਼ਿਲਮ ਬਾਰੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਸਿੱਖ ਧਰਮ ਬਾਰੇ ਕੋਈ ਵੀ ਫ਼ਿਲਮ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਰਿਲੀਜ਼ ਨਹੀਂ ਕੀਤੀ ਜਾਣੀ ਚਾਹੀਦੀ।

ਉਹਨਾਂ ਕਿਹਾ ਕਿ ਕੰਗਨਾ ਦੀ ਫ਼ਿਲਮ ਸ਼੍ਰੋਮਣੀ ਕਮੇਟੀ ਨੂੰ ਦਿਖ਼ਾ ਕੇ ਇਸ ਬਾਰੇ ਪ੍ਰਵਾਨਗੀ ਲਈ ਜਾਣੀ ਚਾਹੀਦੀ ਹੈ। ਸ: ਚੰਨੀ ਨੇ ਕਿਹਾ ਕਿ ਜੇ ਸ਼੍ਰੋਮਣੀ ਕਮੇਟੀ ਇਹ ਸਮਝਦੀ ਹੈ ਕਿ ਇਸ ਵਿੱਚ ਸਿੱਖਇਤਿਹਾਸ ਜਾਂ ਕਿਰਦਾਰਾਂ ਆਦਿ ਨੂੰ ਠੀਕ ਢੰਗ ਨਾਲ ਨਹੀਂ ਵਿਖ਼ਾਇਆ ਗਿਆ ਤਾਂ ਫ਼ਿਲਮ ਰਿਲੀਜ਼ ਨਹੀਂ ਕੀਤੀ ਜਾਣੀ ਚਾਹੀਦੀ।

ਕਾਂਗਰਸ ਆਗੂ ਨੇ ਕਿਹਾ ਕਿ ਹਰਿਆਣਾ ਅਤੇ ਹਿਮਾਚਲ ਪੰਜਾਬ ਦਾ ਹੀ ਹਿੱਸਾ ਰਹੇ ਹਨ ਅਤੇ ਇਹ ਸਾਂਝ ਨਾ ਤਾਂ ਕਦੇ ਟੁੱਟੀ ਹੈ ਅਤੇ ਨਾ ਹੀ ਇਸ ਨੂੰ ਟੁੱਟਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਤਾਕਤ ਇਸ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕਰੇਗੀ, ਉਸਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

ਕੰਗਨਾ ਦੀ ਬਿਆਨਬਾਜ਼ੀ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਕੰਗਨਾ ਦੀ ਬਿਆਨਬਾਜ਼ੀ ਨੂੰ ਗੰਭੀਰਤਾ ਨਾਲ ਨਹੀਂ ਲੈਣਾ ਚਾਹੀਦਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ