Wednesday, October 2, 2024
spot_img
spot_img
spot_img
spot_img
spot_img

ਕਪੂਰਥਲਾ ਦੇ ਸ਼ੇਖੂਪੁਰ ’ਚ ਸ਼ਾਰਟ ਸਰਕਟ ਹੋਣ ਨਾਲ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਂਟ, ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ
ਅੰਮ੍ਰਿਤਸਰ, 2 ਸਤੰਬਰ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਜ਼ਿਲ੍ਹਾ ਕਪੂਰਥਲਾ ਅੰਦਰ ਸ਼ੇਖੂਪੁਰ ਦੇ ਗੁਰਦੁਆਰਾ ਸਿੰਘ ਸਭਾ ’ਚ ਬਿਜਲੀ ਦੇ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟਾਇਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਸੇਵਾਦਾਰਾਂ ਦੀ ਮੌਜੂਦਗੀ ਤੋਂ ਬਗੈਰ ਬਿਜਲੀ ਉਪਕਰਨਾਂ ਨੂੰ ਚਾਲੂ ਰੱਖਣਾ ਪ੍ਰਬੰਧਕਾਂ ਦੀ ਵੱਡੀ ਅਣਗਹਿਲੀ ਹੈ। ਉਨ੍ਹਾਂ ਕਿਹਾ ਕਿ ਅਕਸਰ ਵੇਖਣ ਵਿਚ ਆਉਂਦਾ ਹੈ ਕਿ ਗੁਰੂ ਸਾਹਿਬ ਜੀ ਦੇ ਸੁਖਆਸਣ ਵਿਚ ਲਗਾਏ ਹੋਏ ਏਸੀ ਅਤੇ ਪੱਖੇ ਲਗਾਤਾਰ ਚੱਲਦੇ ਰਹਿੰਦੇ ਹਨ, ਜੋ ਅਜਿਹੀਆਂ ਘਟਨਾਵਾਂ ਦਾ ਕਾਰਨ ਬਣਦੇ ਹਨ।

ਐਡਵੋਕੇਟ ਧਾਮੀ ਨੇ ਗੁਰਦੁਆਰਾ ਕਮੇਟੀਆਂ ਅਤੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਸੇਵਾਦਾਰਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਬਿਜਲੀ ਉਪਕਰਨਾਂ ਦੀ ਵਰਤੋਂ ਸੰਗਤ ਦੀ ਹਾਜ਼ਰੀ ਵਿਚ ਲੋੜ ਅਨੁਸਾਰ ਹੀ ਕੀਤੀ ਜਾਵੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਪ੍ਰਬੰਧਕਾਂ ਦਾ ਸਹਿਯੋਗ ਕਰਨ ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ