Friday, May 3, 2024

ਵਾਹਿਗੁਰੂ

spot_img
spot_img

ਸਿਨਸਿਨਾਟੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੂਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

- Advertisement -

ਯੈੱਸ ਪੰਜਾਬ
ਸਿਨਸਿਨਾਟੀ, ਨਵੰਬਰ 22, 2021:
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੂਰਬ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਵਿਖੇ ਗੁਰਦੂਆਰਾ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਦੀ ਸਮੂਹ ਸਾਧ ਸੰਗਤ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।

ਗੁਰਪੂਰਬ ਦੇ ਸੰਬੰਧ ਵਿੱਚ ਨਿਸ਼ਾਨ ਸਾਹਿਬ ਦੀ ਸੇਵਾ, ਨਗਰ ਕੀਰਤਨ ਸਜਾਏ ਗਏ ਅਤੇ ਰੱਖੇ ਗੲੈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਗੁਰਦੂਆਰਾ ਸਾਹਿਬ ਦੇ ਕੀਰਤਨੀ ਜੱਥੇ ਭਾਈ ਅਮਰੀਕ ਸਿੰਘ, ਭਾਈ ਜੀਤ ਸਿੰਘ ਅਤੇ ਵਿਸ਼ੇਸ਼ ਤੌਰ ‘ਤੇ ਪੂਰਾ ਹਫਤੇ ਚੱਲੇ ਵਿਸ਼ੇਸ਼ ਕੀਰਤਨ ਸਮਾਗਮਾਂ ਲਈ ਪਹੁੰਚੇ ਪੰਥ ਦੇ ਮਹਾਨ ਕੀਰਤਨੀਏ ਬੀਬੀ ਬਲਜੀਤ ਕੌਰ ਖਾਲਸਾ ਦੇ ਜੱਥੇ ਨੇ ਰੱਸ ਭਿੰਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਉਹਨਾਂ ਗੁਰੁ ਸਾਹਿਬ ਜੀ ਦੇ ਜੀਵਨ ਤੇ ਇਤਿਹਾਸ ਬਾਰੇ ਆਈ ਸੰਗਤ ਨੂੰ ਜਾਣਕਾਰੀ ਦਿੱਤੀ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਅਤੇ ਭਾਰਤ ਵਿੱਚ ਚਲ ਰਹੇ ਕਿਸਾਨ ਅੰਦੋਲਨ ਦੀ ਸਫਲਤਾ ’ਤੇ ਸੰਗਤਾਂ ਨੂੰ ਵਧਾਈ ਦਿੱਤੀ। ਗੁਰਦੂਆਰਾ ਸਾਹਿਬ ਵਿਖੇ ਜੱਦ ਦਾ ਅੰਦੋਲਨ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਇਸ ਦੀ ਸਫਲਤਾ ਲਈ ਅਰਦਾਸ ਕੀਤੀ ਜਾ ਰਹੀ ਹੈ ਤੇ ਹੁਣ ਕਿਸਾਨ ਮੋਰਚੇ ਦੀ ਸਫਲਤਾ ਲਈ ਅਰਦਾਸ ਪੂਰੀ ਹੋਣ ’ਤੇ ਸ਼ੁਕਰਾਨਾਂ ਕੀਤਾ ਗਿਆ। ਬੀਬੀ ਬਲਜੀਤ ਕੌਰ ਖਾਲਸਾ ਜੀ ਦੇ ਜਥੇ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ।

ਇਸ ਦੋਰਾਨ ਗੁਰਦੂਆਰਾ ਸਾਹਿਬ ਵਿਖੇ ਇਕ ਵਿਸ਼ੇਸ਼ ਮੁਫਤ ਮੈਡੀਕਲ ਕੈੰਪ ਵੀ ਲਗਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿੱਚ ਦਿਲ ਦੇ ਰੋਗਾਂ ਦੇ ਟੈਸਟ (ਈਕੇਜੀ, ਈਸੀਜੀ) ਕੀਤੇ ਗਏ। ਡਾ. ਸਤਿੰਦਰ ਸਿੰਘ ਭਾਰਜ ਅਨੁਸਾਰ ਇਸ ਕੈਂਪ ਵਿੱਚ 56 ਸੰਗਤ ਮੈਂਬਰਾਂ ਦੇ ਟੈਸਟ ਕੀਤੇ ਗਏ। ਕਰਾਈਸਟ ਹਸਪਤਾਲ ਤੋਂ ਦਿਲ ਦੇ ਰੋਗਾਂ ਦੇ ਮਾਹਿਰ ਅਤੇ ਮੈਡੀਕਲ ਡਾਇਰੈਕਟਰ ਡਾ. ਸੰਤੋਸ਼ ਮੈਨਨ ਨੇ ਮੈਡੀਕਲ ਜਾਂਚ ਕੀਤੀ ਅਤੇ ਹਰੇਕ ਵਿਅਕਤੀ ਨੂੰ ਜਾਂਚ ਰਿਪੋਰਟ ਵੀ ਦਿੱਤੀਆਂ ਗਈਆਂ।

ਇਹਨਾਂ ਵਿਸ਼ੇਸ਼ ਸਮਾਗਮਾਂ ਵਿੱਚ ਸਿਨਸਿਨਾਟੀ ਦੇ ਲਾਗਲੇ ਸ਼ਹਿਰਾਂ ਡੇਟਨ, ਕੋਲੰਬਸ ਤੋਂ ਇਲਾਵਾ ਨਾਲ ਲੱਗਦੇ ਸੂਬੇ ਕੈਨਟੱਕੀ, ਇੰਡੀਆਣਾ ਤੋਂ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ। ਇਸ ਦੋਰਾਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਪ੍ਰਬੰਧਕ ਕਮੇਟੀ ਨੇ ਪੂਰਾ ਹਫਤਾ ਚੱਲੇ ਇਹਨਾਂ ਵਿਸ਼ੇਸ਼ ਸਮਾਗਮਾਂ ਲਈ ਸੇਵਾਦਾਰਾਂ ਅਤੇ ਸੰਗਤ ਦਾ ਧੰਨਵਾਦ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,158FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...