Tuesday, May 7, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਨੇ ਐਡਵੋਕੇਟ ਹਰਪ੍ਰੀਤ ਸੰਧੂ ਨੂੰ ਇਨਫੋਟੈਕ ਦਾ ਚੇਅਰਮੈਨ ਕੀਤਾ ਨਿਯੁਕਤ, ਗੁਰਕੀਰਤ ਸਿੰਘ ਨੇ ਦਿੱਤੀਆਂ ਸ਼ੁਭਕਾਮਨਾਵਾਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਨਵੰਬਰ, 2021:
ਪੰਜਾਬ ਸਰਕਾਰ ਵੱਲੋਂ ਅੱਜ ਉੱਘੇ ਵਕੀਲ, ਲੇਖਕ ਅਤੇ ਨੇਚਰ ਆਰਟਿਸਟ ਹਰਪ੍ਰੀਤ ਸਿੰਘ ਸੰਧੂ ਨੂੰ ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਇਸ ਵੱਡੀ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਦਾ ਧੰਨਵਾਦ ਕਰਦਿਆਂ ਐਡਵੋਕੇਟ ਹਰਪ੍ਰੀਤ ਸੰਧੂ ਨੇ ਇਸ ਕਾਰਜ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਵਾਅਦਾ ਕੀਤਾ।

ਉਦਯੋਗ ਮੰਤਰੀ ਗੁਰਕੀਰਤ ਸਿੰਘ ਨੇ ਸੰਧੂ ਨੂੰ ਵਧਾਈ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ।

ਜ਼ਿਕਰਯੋਗ ਹੈ ਕਿ ਐਡਵੋਕੇਟ ਹਰਪ੍ਰੀਤ ਸੰਧੂ ਅੰਤਰਰਾਸ਼ਟਰੀ ਕਾਨੂੰਨਾਂ ਅਤੇ ਸਬੰਧਾਂ ਵਿੱਚ ਮੁਹਾਰਤ ਦੇ ਨਾਲ ਇੱਕ ਅਭਿਆਸੀ ਵਕੀਲ ਹਨ। ਉਹ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ, ਉੱਘੇ ਲੇਖਕ ਅਤੇ ਨੇਚਰ ਆਰਟਿਸਟ ਵੀ ਹਨ। ਉਹਨਾਂ ਨੇ ਵੱਖ-ਵੱਖ ਦੇਸ਼ਾਂ ਦੇ ਕਾਨੂੰਨਾਂ ਦੀ ਭਾਰਤ ਨਾਲ ਤੁਲਨਾ ਕਰਦੇ ਹੋਏ ਕਾਨੂੰਨੀ ਤੁਲਨਾਤਮਕ ਅਧਿਐਨ ‘ਤੇ ਚਾਰ ਕਿਤਾਬਾਂ ਲਿਖੀਆਂ ਹਨ

ਉਹਨਾਂ ਨੂੰ ਇੰਗਲੈਂਡ ਐਂਡ ਵੇਲਜ਼, ਯੂਨਾਈਟਿਡ ਕਿੰਗਡਮ ਦੇ ਕਾਲਜ ਆਫ਼ ਲਾਅ ਤੋਂ ਇੰਟਰਨੈਸ਼ਨਲ ਹਿਊਮਨ ਰਾਈਟਸ ਐਂਡ ਕ੍ਰੀਮਿਨਲ ਪ੍ਰੋਸੀਜ਼ਰ ਵਿੱਚ ਪ੍ਰੈਕਟਿਸ ਡਿਪਲੋਮਾ ਵੀ ਪ੍ਰਦਾਨ ਕੀਤਾ ਗਿਆ ਹੈ। ਉਹਨਾਂ ਨੇ ਫਰਾਂਸ ਵਿੱਚ ਐਂਬੈਸਡਰ ਆਫ਼ ਗੁੱਡਵਿਲ (ਆਈ.ਆਈ.-ਜੀਐਸਈ ਅਵਾਰਡੀ) ਵਜੋਂ ਭਾਰਤ ਦੀ ਨੁਮਾਇੰਦਗੀ ਕੀਤੀ ਹੈ। ਉਹਨਾਂ ਨੇ ਭਾਰਤ ਵਿੱਚ ਘਾਨਾ ਹਾਈ ਕਮਿਸ਼ਨ ਦੀ ਤਰਫੋਂ ਆਪਸੀ ਵਪਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਕੋਆਰਡੀਨੇਟਰ ਵਜੋਂ ਵੀ ਸੇਵਾਵਾਂ ਨਿਭਾਈਆਂ ਹਨ।

ਉਹਨਾਂ ਨੇ ਪੰਜਾਬ ਦੀ ਕੁਦਰਤ ਦੇ ਨਾਲ-ਨਾਲ ਇਤਿਹਾਸਕ ਗੁਰਦੁਆਰਿਆਂ ‘ਤੇ ਤਸਵੀਰਾਂ ਸਬੰਧੀ ਨਵੀਨਤਾਕਾਰੀ ਚਿੱਤਰਕਾਰੀ ਦਾ ਕੰਮ ਸ਼ੁਰੂ ਕੀਤਾ ਹੈ। ਉਹਨਾਂ ਨੇ ਆਪਣੀ ਫੋਟੋਗ੍ਰਾਫੀ ਨਾਲ ਪੰਜਾਬ ਦੇ ਵਿਰਾਸਤੀ ਸਮਾਰਕਾਂ ਜਿਵੇਂ ਕਿ ਪੁਲ ਕੰਜਰੀ (ਅੰਮ੍ਰਿਤਸਰ), ਮੂਰਿਸ਼ ਮਸਜਿਦ (ਕਪੂਰਥਲਾ), ਬਠਿੰਡੇ ਦਾ ਕਿਲ੍ਹਾ (ਬਠਿੰਡਾ) ਦਾ ਵੀ ਪ੍ਰਚਾਰ ਕੀਤਾ ਹੈ। ਉਹਨਾਂ ਨੇ ਨਾਮਵਰ ਰਸਾਲਿਆਂ ਲਈ ਨਿਯਮਤ ਯੋਗਦਾਨ ਵੀ ਪਾ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,141FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...