Sunday, April 28, 2024

ਵਾਹਿਗੁਰੂ

spot_img
spot_img

ਮੁਲਾਜਮਾਂ ਨੇ ਮੁੱਖ ਮੰਤਰੀ ਚੰਨੀ ਨੂੰ ਦਿਖਾਈਆਂ ਕਾਲੀਆਂ ਝੰਡੀਆਂ, ਪੁਲਿਸ ਨੇ ਕੀਤਾ ਲਾਠੀਚਾਰਜ; ਮੁਲਾਜਮ ਗੰਭੀਰ ਜ਼ਖਮੀ, ਹਸਪਤਾਲ ਵਿੱਚ ਦਾਖਿਲ

- Advertisement -

ਯੈੱਸ ਪੰਜਾਬ
ਖਰੜ, 26 ਨਵੰਬਰ, 2021 –
ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ, ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਜ਼ਾਹਿਰ ਕੀਤਾ। ਮੁੱਖ ਮੰਤਰੀ, ਪੰਜਾਬ ਖਰੜ ਹਸਪਤਾਲ ਵਿੱਚ ਨਵੀਂ ਬਣੀ ਬਿਲਡਿੰਗ ਦਾ ਉਦਘਾਟਨ ਕਰਨ ਪਹੁੰਚੇ ਸਨ।

ਉਥੇ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜਮਾਂ ਨੇ ਕਾਲੀਆਂ ਝੰਡੀਆਂ ਦਿਖਾਈਆਂ ਤਾਂ ਮੁੱਖ ਮੰਤਰੀ ਦੇ ਇਸ਼ਾਰੇ ਤੇ ਕੰਮ ਕਰ ਰਹੀ ਪੁਲਿਸ ਮੁਲਾਜਮਾਂ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜਮਾਂ ਤੇ ਲਾਠੀਚਾਰਜ ਕਰ ਦਿੱਤਾ। ਇਸ ਵਿੱਚ ਕਈ ਮੁਲਾਜਮ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਤੇ ਬਹੁ ਗਿਣਤੀ ਵਿੱਚ ਮਹਿਲਾਵਾਂ ਤੇ ਵੀ ਲਾਠੀਚਾਰਜ ਕੀਤਾ ਗਿਆ।

ਇਸ ਦੌਰਾਨ ਪ੍ਰਧਾਨ ਮਹਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਉਹ ਮੁਲਾਜਮ ਹਨ, ਜਿਨ੍ਹਾਂ ਨੇ ਕੋਰੋਨਾ ਦੇ ਵਿੱਚ ਸਰਕਾਰ ਦਾ ਸਾਥ ਦਿੱਤਾ ਤੇ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਮਦਦ ਕੀਤੀ। ਪਰੰਤੂ ਅੱਜ ਹਾਲਾਤ ਇਹ ਹਨ ਕਿ ਸਰਕਾਰ ਮੁਲਾਜਮਾਂ ਨੂੰ ਹੱਕ ਮੰਗਣ ਤੇ ਡਾਂਗਾ ਮਾਰ ਰਹੀ ਹੈ ਤੇ ਸਾਡੇ ਮੁਲਾਜਮਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ। ਇਹ ਸਰਕਾਰ ਲਈ ਸ਼ਰਮ ਵਾਲੀ ਗੱਲ ਹੈ।

ਨ੍ਹਾਂ ਦੱਸਿਆ ਕਿ ਉਹ ਪਿੱਛਲੇ 12 ਦਿਨਾਂ ਤੋਂ ਲਗਾਤਾਰ ਧਰਨੇ ਤੇ ਬੈਠੇ ਹਾਂ ਸਰਕਾਰ ਲਾਰੇਬਾਜੀ ਤੋਂ ਇਲਾਵਾ ਕੋਈ ਕੰਮ ਨਹੀਂ ਕਰ ਰਹੀ ਹੈ ਅਤੇ ਸਿਰਫ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਰੇਗੂਲਰ ਕਰ ਦਿੱਤਾ ਜਾਵੇਗਾ। ਪਰੰਤੂ ਕੋਈ ਪੱਤਰ ਜਾਰੀ ਨਹੀਂ ਕੀਤਾ ਜਾ ਰਿਹਾ। ਸਾਨੂੰ ਚੰਨੀ ਸਰਕਾਰ ਤੋਂ ਉਮੀਦ ਸੀ ਕਿ ਲੋਕਾਂ ਦੇ ਮਸਲੇ ਹੱਲ ਕਰ ਰਹੇ ਹਨ ਤੇ ਸਾਨੂੰ ਵੀ ਰੇਗੂਲਰ ਕਰ ਦੇਣਗੇ। ਜਦੋਂ ਕਿ ਸਚਾਈ ਇਹ ਹੈ ਕਿ ਸਿਰਫ ਝੂਠੇ ਲਾਰੇ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬੇਵਕੂਫ ਬਣਾਇਆ ਜਾ ਰਿਹਾ ਹੈ।

ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਤੇ ਮੀਤ ਪ੍ਰਧਾਨ ਜਸਮੇਲ ਸਿੰਘ ਨੇ ਦੱਸਿਆ ਕਿ ਸਰਕਾਰ ਮੁਲਾਜਮਾਂ ਨੂੰ ਸੰਘਰਸ਼ ਤੇਜ਼ ਕਰਨ ਨੂੰ ਮਜਬੂਰ ਕਰ ਰਹੀ ਹੈ। ਉਹ ਚਾਹੁੰਦੇ ਹਨ ਕਿ ਸਰਕਾਰ ਸਾਨੂੰ ਵੀ ਪਰੇਸ਼ਾਨ ਕਰਨਾ ਬੰਦ ਕਰੇ ਅਤੇ ਹਸਪਤਾਲਾਂ ਵਿੱਚ ਪਹੁੰਚ ਰਹੇ ਮਰੀਜਾਂ ਦਾ ਵੀ ਖਿਆਲ ਰੱਖੇ।

ਐਚ.ਆਈ.ਵੀ. ਦੇ ਟੈਸਟ ਬੰਦ ਹਨ, ਐਚ.ਆਈ.ਵੀ. ਮਰੀਜ ਬਿਨ੍ਹਾਂ ਦਵਾਈ ਤੋਂ ਪਰੇਸ਼ਾਨ ਹਨ ਤੇ ਓ.ਐਸ.ਟੀ. ਸੈਂਟਰਾਂ ਵਿੱਚ ਨਸ਼ਾ ਕਰਨ ਵਾਲੇ ਮਰੀਜਾਂ ਨੂੰ ਪਰੇਸ਼ਾਨੀ ਹੋ ਰਹੀ ਹੈ। ਜੇਕਰ ਕਿਸੇ ਵੀ ਮਰੀਜ ਨੂੰ ਕੋਈ ਵੱਡੀ ਪਰੇਸ਼ਾਨੀ ਹੁੰਦੀ ਹੈ ਤਾਂ ਇਸ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।

ਪ੍ਰਧਾਨ ਮਹਿੰਦਰਪਾਲ ਸਿੰਘ ਤੇ ਮੀਤ ਪ੍ਰਧਾਨ ਜਸਮੇਲ ਸਿੰਘ ਨੇ ਦੱਸਿਆ ਕਿ ਸਰਕਾਰ 36 ਹਜਾਰ ਮੁਲਾਜਮਾਂ ਨੂੰ 10 ਸਾਲ ਸੇਵਾ ਕਾਲ ਪੂਰਾ ਕਰਨਾ ਵਾਲੇ ਮੁਲਾਜਮਾਂ ਨੂੰ ਰੇਗੂਲਰ ਕਰਨਾ ਦਾ ਦਾਅਵਾ ਕਰ ਰਹੀ ਹੈ, ਪਰੰਤੂ 22 ਸਾਲਾਂ ਤੋਂ ਕੰਮ ਕਰ ਰਹੇ ਮੁਲਾਜਮਾਂ ਨਾਲ ਸੌਤੇਲਾ ਵਿਹਾਰ ਕੀਤਾ ਜਾ ਰਿਹਾ ਹੈ। ਜਦੋਂ ਕਿ ਸਰਕਾਰ ਦੀ ਸਿਹਤ ਨੂੰ ਪ੍ਰਮੁੱਖਤਾ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਨ੍ਹਾਂ ਮੁਲਾਜਮਾਂ ਨੇ ਹੀ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨੀਆਂ ਹਨ ਤੇ ਇਨ੍ਹਾਂ ਦੀਆਂ ਹੀ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,171FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...