Wednesday, May 8, 2024

ਵਾਹਿਗੁਰੂ

spot_img
spot_img

ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜਦੂਰਾਂ ਨੂੰ ਕਰਜ਼ਾ ਮੁਆਫ਼ੀ ਦੀ ਰਕਮ ਤੁਰੰਤ ਦੇਵੇ ਚੰਨੀ ਸਰਕਾਰ: ਪਰਮਿੰਦਰ ਸਿੰਘ ਢੀਂਡਸਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਨਵੰਬਰ, 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜਦੂਰਾਂ ਨੂੰ ਕਰਜ਼ਾ ਮੁਆਫ਼ੀ ਦੀ ਰਕਮ ਨਾ ਮਿਲਣ `ਤੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੁਰੰਤ ਸਹਿਕਾਰੀ ਅਦਾਰਿਆਂ ਵਿੱਚ ਪੈਸੇ ਜਮ੍ਹਾ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਕਰਜ਼ਾ ਮੁਆਫ਼ੀ ਦੇ ਚੈਕ ਹੱਥਾਂ ਵਿੱਚ ਫੜੀ ਸਭਾਵਾਂ `ਚ ਗੇੜੇ ਮਾਰ ਰਹੇ ਲਾਭਪਾਤਰੀਆਂ ਨੂੰ ਸਮੇਂ `ਤੇ ਪੈਸੇ ਮਿਲ ਸਕਣ। ਉਨ੍ਹਾਂ ਨੇ ਚੰਨੀ ਸਰਕਾਰ `ਤੇ ਛੋਟੀ ਤੇ ਵੱਡੀ ਰਕਮ ਦੇ ਲਾਭਪਾਤਰੀਆਂ ਨਾਲ ਵਿਤਕਰਾ ਕਰਨ ਦਾ ਵੀ ਦੋਸ਼ ਲਾਇਆ ਹੈ।

ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਸਿਆਸੀ ਲਾਹਾ ਲੈਣ ਲਈ ਮੁੱਖ ਮੰਤਰੀ ਚੰਨੀ ਜਗ੍ਹਾਂ-ਜਗ੍ਹਾਂ ਜਾ ਕੇ ਧੜਾਧੜ ਐਲਾਨ ਕਰ ਰਹੇ ਹਨ ਜਦਕਿ ਅਸਲੀਅਤ ਵਿੱਚ ਉਨ੍ਹਾਂ ਵੱਲੋਂ ਹੁਣ ਤੱਕ ਕੀਤੇ ਗਏ ਸਾਰੇ ਦਾਅਵੇ ਅਤੇ ਵਾਅਦੇ ਝੂਠੇ ਸਾਬਤ ਹੋਏ ਹਨ।

ਉਨ੍ਹਾਂ ਕਿਹਾ ਕਿ ਬਹੇਹੱਦ ਸ਼ਰਮ ਦੀ ਗੱਲ ਹੈ ਕਿ ਹਾਕਮ ਧਿਰ ਵੱਲੋਂ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਚੈਕ ਤਾਂ ਦੇ ਦਿੱਤੇ ਪਰ ਸਹਿਕਾਰੀ ਸਭਾਵਾਂ ਅਤੇ ਸਹਿਕਾਰੀ ਬੈਂਕਾਂ ਵਿੱਚ ਰਕਮ ਨਹੀ ਭੇਜੀ ਗਈ ਹੈ ਜਿਸ ਨਾਲ ਪਿਛਲੇ ਕਈਂ ਦਿਨਾਂ ਤੋਂ ਲਾਭਪਾਤਰੀ ਸਹਿਕਾਰੀ ਅਦਾਰਿਆਂ ਦੇ ਚੱਕਰ ਕੱਟ ਰਹੇ ਹਨ ਅਤੇ ਪ੍ਰੇਸ਼ਾਨ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਚੋਣਾਂ ਦੇ ਸਨਮੁੱਖ ਕਾਂਗਰਸ ਸਰਕਾਰ ਵੱਲੋਂ ਕਰਜ਼ਾ ਮੁਆਫ਼ੀ ਦੇ ਚੈਕ ਲਾਭਪਾਤਰੀਆਂ ਨੂੰ ਧੜਾਧੜ ਵੰਡੇ ਗਏ ਹਨ ਅਤੇ ਇਕੱਲੇ ਜਿ਼ਲ੍ਹਾ ਬਠਿੰਡਾ ਵਿੱਚ ਲਗਪਗ 15 ਕਰੋੜ ਰੁਪਏ ਦੇ ਚੈੱਕ ਵੰਡੇ ਗਏ ਹਨ ਪਰ ਕਰੀਬ 9 ਕਰੋੜ ਰੁਪਏ ਹੀ ਖਾਤਿਆਂ ਵਿੱਚ ਆਏ ਹਨ।

ਉਨ੍ਹਾਂ ਦੱਸਿਆ ਕਿ ਸਹਿਕਾਰੀ ਬੈਂਕ ਕੇਵਲ 21 ਹਜ਼ਾਰ ਰੁਪਏ ਤੱਕ ਦੀ ਰਕਮ ਦਾ ਭੁਗਤਾਰ ਕਰ ਰਹੇ ਹਨ ਜਦਕਿ ਇਸ ਤੋਂ ਉਪਰ ਦੀ ਰਕਮ ਵਾਲੇ ਲਾਭਪਾਤਰੀਆਂ ਨੂੰ ਵਾਪਸ ਜਾਣਾ ਪੈ ਰਿਹਾ ਹੈ

ਸ: ਢੀਂਡਸਾ ਨੇ ਸਵਾਲ ਕੀਤਾ ਕਿ ਜਦੋਂ ਛੋਟੀ ਅਤੇ ਵੱਡੀ ਰਕਮ ਦੇ ਲਾਭਪਾਤਰੀਆਂ ਨੂੰ ਚੈੱਕ ਇੱਕੋਂ ਸਮੇਂ ਦਿੱਤੇ ਗਏ ਤਾਂ ਭੁਗਤਾਨ ਵਿੱਚ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ? ਉਨ੍ਹਾਂ ਕਿਹਾ ਕਿ ਇਸ ਤੋਂ ਸਪਸ਼ੱਟ ਹੁੰਦਾ ਹੈ ਕਿ ਚੰਨੀ ਸਰਕਾਰ ਦੀ ਨੀਤੀ ਅਤੇ ਨੀਅਤ ਲੋਕ ਪੱਖੀ ਨਹੀ ਹੈ। ਚੰਨੀ ਸਰਕਾਰ ਅਗਾਮੀ ਚੋਣਾਂ ਵਿੱਚ ਕੇਵਲ ਸਿਆਸੀ ਲਾਹਾ ਲੈਣ ਲਈ ਜ਼ੋਰ-ਸ਼ੋਰ ਨਾਲ ਐਲਾਨ ਤੇ ਐਲਾਨ ਕਰ ਰਹੀ ਹੈ ਜਦਕਿ ਜ਼ਮੀਨੀ ਪੱਧਰ `ਤੇ ਲੋਕਾਂ ਨੂੰ ਕੋਈ ਸਹੂਲਤ ਨਹੀ ਮਿਲ ਰਹੀ ਹੈ, ਉਲਟਾ ਲੋਕ ਪ੍ਰੇਸ਼ਾਨ ਹੋ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,139FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...