Tuesday, May 7, 2024

ਵਾਹਿਗੁਰੂ

spot_img
spot_img

ਸੰਵਿਧਾਨ ਦਿਵਸ 2021: ਰਾਜ ਭਵਨ ਦੇ ਸਟਾਫ਼ ਨੇ ਪ੍ਰਸਤਾਵਨਾ ਵਿੱਚ ਦਿੱਤੇ ਸਿਧਾਂਤਾਂ ਅਨੁਸਾਰ ਜੀਵਨ ਜਿਊਣ ਦਾ ਲਿਆ ਪ੍ਰਣ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਨਵੰਬਰ, 2021:
ਭਾਰਤ ਦੇ ਸੰਵਿਧਾਨ ਦੀ ਮਹੱਤਤਾ ਨੂੰ ਹੋਰ ਮਜ਼ਬੂਤੀ ਦੇਣ ਲਈ ਪੰਜਾਬ ਰਾਜ ਭਵਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ ਯੂ.ਟੀ. ਚੰਡੀਗੜ੍ਹ ਸ਼੍ਰੀ ਬਨਵਾਰੀਲਾਲ ਪੁਰੋਹਿਤ ਦੀ ਅਗਵਾਈ ਵਿੱਚ ਪ੍ਰਸਤਾਵਨਾ ਵਿੱਚ ਦਰਸਾਏ ਸਿਧਾਂਤਾਂ ਅਨੁਸਾਰ ਜੀਵਨ ਜਿਊਣ ਦਾ ਪ੍ਰਣ ਲਿਆ।

ਉਨ੍ਹਾਂ ਨੇ ਪ੍ਰਸਤਾਵਨਾ ਪੜ੍ਹੀ ਅਤੇ ਇਸ ਦੀ ਭਾਵਨਾ ਨੂੰ ਕਾਇਮ ਰੱਖਣ ਦਾ ਸੰਕਲਪ ਲਿਆ।

ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਨੂੰ ਚੇਤੇ ਕਰਦਿਆਂ ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ ਯੂ.ਟੀ. ਚੰਡੀਗੜ੍ਹ ਨੇ ਕਿਹਾ ਕਿ ਕੁਝ ਦਿਨ ਅਤੇ ਮੌਕੇ ਅਜਿਹੇ ਹੁੰਦੇ ਹਨ ਜੋ ਅਤੀਤ ਨਾਲ ਸਾਡੇ ਰਿਸ਼ਤੇ ਨੂੰ ਮਜ਼ਬੂਤ ਕਰਦੇ ਹਨ ਅਤੇ ਸਾਨੂੰ ਬਿਹਤਰ ਭਵਿੱਖ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕਰਦੇ ਹਨ ਅਤੇ ਸੰਵਿਧਾਨ ਦਿਵਸ ਅਜਿਹਾ ਹੀ ਇੱਕ ਇਤਿਹਾਸਕ ਦਿਨ ਹੈ। ਉਨ੍ਹਾਂ ਕਿਹਾ ਕਿ ਸਾਡਾ ਸੰਵਿਧਾਨ ਆਲਮੀ ਲੋਕਤੰਤਰ ਦੀ ਸਰਬੋਤਮ ਪ੍ਰਾਪਤੀ ਹੈ। ਇਹ ਨਾ ਸਿਰਫ਼ ਸਾਨੂੰ ਅਧਿਕਾਰਾਂ ਬਾਰੇ ਜਾਣੂ ਕਰਵਾਉਂਦਾ ਹੈ, ਸਗੋਂ ਸਾਨੂੰ ਸਾਡੀਆਂ ਜ਼ਿੰਮੇਵਾਰੀਆਂ ਤੋਂ ਵੀ ਜਾਣੂ ਕਰਵਾਉਂਦਾ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਅੱਜ ਦੇ ਦਿਨ ਨੂੰ ਆਪਣੇ ਕੰਮਾਂ `ਤੇ ਚਿੰਤਨ ਕਰਨ ਦੇ ਮੌਕੇ ਵਜੋਂ ਲੈਣਾ ਚਾਹੀਦਾ ਹੈ ਅਤੇ ਇਹ ਵੇਖਣਾ ਚਾਹੀਦਾ ਹੈ ਕਿ ਅਸੀਂ ਇੱਕ ਵਿਅਕਤੀ , ਇੱਕ ਪਰਿਵਾਰ ਅਤੇ ਇੱਕ ਸਮਾਜ ਦੇ ਤੌਰ `ਤੇ ਆਪਣੀਆਂ ਜ਼ਿੰਮੇਵਾਰੀਆਂ, ਜਿਨ੍ਹਾਂ ਦੀ ਸਾਡੇ ਤੋਂ ਉਮੀਦ ਕੀਤੀ ਜਾਂਦੀ ਹੈ, ਪ੍ਰਤੀ ਗੰਭੀਰ ਹਾਂ। ਉਨ੍ਹਾਂ ਕਿਹਾ “ਹਰੇਕ ਕੰਮ ਅਤੇ ਫੈਸਲੇ ਸਮੇਂ ਆਪਣੇ ਆਪ ਨੂੰ ਸਵਾਲ ਕਰੋ ਕਿ ਤੁਸੀਂ ਜੋ ਵੀ ਕਰ ਰਹੇ ਹੋ, ਕੀ ਇਹ ਤੁਹਾਡੇ ਦੇਸ਼ ਨੂੰ ਮਜ਼ਬੂਤ ਕਰਦਾ ਹੈ; ਹਾਂ-ਪੱਖੀ ਜਵਾਬ ਇਸ ਗੱਲ ਦਾ ਸੰਕੇਤ ਹੈ ਕਿ ਅਸੀਂ ਇੱਕ ਨਾਗਰਿਕ ਹੋਣ ਦੇ ਨਾਤੇ ਸਹੀ ਰਸਤੇ `ਤੇ ਹਾਂ।“

ਉਨ੍ਹਾਂ ਸਟਾਫ਼ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਮਜ਼ਬੂਤੀ ਦੇਣ ਲਈ ਆਪਣੀਆਂ ਜ਼ਿੰਮੇਵਾਰੀਆਂ ਵੱਲ ਧਿਆਨ ਕੇਂਦਰਿਤ ਕਰਨਾ ਸਾਡਾ ਸਰਬੋਤਮ ਯਤਨ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਆਓ ਅਸੀਂ ਆਪਣੇ ਸੰਵਿਧਾਨ ਦੇ ਆਦਰਸ਼ਾਂ ਨੂੰ ਕਾਇਮ ਰੱਖੀਏ ਅਤੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕਰੀਏ।”

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,141FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...