Saturday, April 27, 2024

ਵਾਹਿਗੁਰੂ

spot_img
spot_img

ਖੇਡਾਂ ਨੂੰ ਪ੍ਰਫੁੱਲਤ ਕਰਨ ਦਾ ਸਮਾਂ – ਪਰਗਟ ਨੇ ਸਮਾਜਿਕ, ਧਾਰਮਿਕ ਸੰਸਥਾਵਾਂ ਅਤੇ ਪ੍ਰਵਾਸੀ ਭਾਰਤੀਆਂ ਨੂੰ ਦਿੱਤਾ ਸੱਦਾ

- Advertisement -

ਯੈੱਸ ਪੰਜਾਬ
ਰੁੜਕਾ ਕਲਾਂ/ਜੰਡਿਆਲਾ ਮੰਝਕੀ (ਜਲੰਧਰ), 26 ਨਵੰਬਰ, 2021 –
ਪੰਜਾਬ ਦੇ ਖੇਡ ਅਤੇ ਸਿੱਖਿਆ ਮੰਤਰੀ ਸ. ਪਰਗਟ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਪਿੰਡ ਰੁੜਕਾ ਕਲਾਂ ਅਤੇ ਜੰਡਿਆਲਾ ਮੰਝਕੀ ਦਾ ਦੌਰਾ ਕੀਤਾ ਗਿਆ, ਜਿਥੇ ਖੇਡ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਲਈ ਉਨ੍ਹਾਂ ਵੱਲੋਂ ਖੇਡ ਕਿੱਟਾਂ ਵੰਡਣ ਤੋਂ ਇਲਾਵਾ ਯੂਥ ਫੁੱਟਬਾਲ ਕਲੱਬ ਨੂੰ 10 ਲੱਖ ਅਤੇ 1 ਲੱਖ ਹੋਰ ਗਰਾਂਟ ਦੇਣ ਦਾ ਐਲਾਨ ਕੀਤਾ ਗਿਆ।

ਮੰਤਰੀ ਨੇ ਪ੍ਰਵਾਸੀ ਭਾਰਤੀਆਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਖੇਡਾਂ ਲਈ ਉਪਰਾਲਿਆਂ ਨੂੰ ਤੇਜ਼ ਕਰਨ ਲਈ ਅਹਿਮ ਭੂਮਿਕਾ ਨਿਭਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ । ਇਸ ਮੌਕੇ ਮੰਤਰੀ ਵੱਲੋਂ ਜਿਥੇ ਜਤਿਨ ਮੱਲਣ, ਜਿਹੜੇ ਲੌਰੀਅਸ ਆਈਡਬਲਿਊਸੀ ਡਰਾਇੰਗ ਮੁਕਾਬਲਾ ਜਿੱਤਣ ਵਾਲੇ ਤੀਜੇ ਭਾਰਤੀ ਬਣੇ ਹਨ, ਨੂੰ ਸਨਮਾਨਿਤ ਵੀ ਕੀਤਾ ਗਿਆ ਉਥੇ ਵਾਈਐਫਸੀ ਵਿਖੇ ਬੱਚਿਆਂ ਨੂੰ ਖੇਡ ਕਿੱਟਾਂ ਵੀ ਸੌਂਪੀਆਂ ਗਈਆਂ।

ਉਭਰਦੇ ਖਿਡਾਰੀਆਂ ਅਤੇ ਵਾਈ.ਐਫ.ਸੀ. ਦੇ ਅਹੁਦੇਦਾਰਾਂ ਨਾਲ ਗੱਲਬਾਤ ਕਰਦਿਆਂ ਖੇਡ ਮੰਤਰੀ ਸ. ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਗਤੀਵਿਧੀਆਂ ਨੂੰ ਹੇਠਲੇ ਪੱਧਰ ‘ਤੇ ਖਾਸ ਕਰਕੇ ਪਿੰਡਾਂ ਵਿੱਚ ਹੋਰ ਪ੍ਰਫੁੱਲਿਤ ਕਰਨ ਲਈ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਾਈ.ਐਫ.ਸੀ. ਵੱਲੋਂ ਨਿਭਾਈ ਗਈ ਭੂਮਿਕਾ ਬਹੁਤ ਹੀ ਸ਼ਲਾਘਾਯੋਗ ਹੈ । ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਦੇ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ ਤਾਂ ਜੋ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੱਲਾਂ ਮਾਰ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।

ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਵਾਈ.ਐਫ.ਸੀ. ਦੇ ਪ੍ਰਧਾਨ ਗੁਰਮੰਗਲ ਦਾਸ ਵੀ ਮੌਜੂਦ ਸਨ, ਵੱਲੋਂ ਰੁੜਕਾ ਕਲਾਂ ਵਿਖੇ ਵਾਈਐਫਸੀ ਵੱਲੋਂ 15 ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਬਹੁਮੰਤਵੀ ਖੇਡ ਸਟੇਡੀਅਮ ਦਾ ਵੀ ਦੌਰਾ ਵੀ ਕੀਤਾ ਗਿਆ। ਦੋਆਬਾ ਯੰਗ ਸਪੋਰਟਸ ਕਲੱਬ ਵੱਲੋਂ ਕਰਵਾਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਉਭਰਦੇ ਵਿਦਿਆਰਥੀਆਂ ਨੂੰ ਖੇਡ ਕਿੱਟਾਂ ਦੀ ਵੀ ਵੰਡ ਕੀਤੀ। ਉਨ੍ਹਾਂ ਕਲੱਬ ਲਈ ਇੱਕ ਲੱਖ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਅਤੇ ਮੈਂਬਰਾਂ ਨੂੰ ਪਿੰਡ ਵਿੱਚ ਖੇਡ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਕੋਚਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨੌਜਵਾਨਾਂ ਨੂੰ ਵਧੀਆ ਸਿਖਲਾਈ ਦੇਣ ਲਈ ਜ਼ਮੀਮੀ ਪੱਧਰ ‘ਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ।

ਇਸ ਦੌਰਾਨ ਮੰਤਰੀ ਨੇ ਗ੍ਰਾਮ ਪੰਚਾਇਤ ਜੰਡਿਆਲਾ ਮੰਝਕੀ ਨੂੰ ਵਿਕਾਸ ਕਾਰਜਾਂ ਲਈ 71 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਉਕਤ ਫੰਡ ਇਕ ਹਫ਼ਤੇ ਦੇ ਅੰਦਰ-ਅੰਦਰ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।

ਇਸ ਮੌਕੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਬਾਬਾ ਰਜਿੰਦਰ ਸਿੰਘ ਜੌਹਲ, ਰਵਿੰਦਰ ਸਿੰਘ ਜੌਹਲ, ਸਰਪੰਚ ਮੱਖਣ ਪੱਲਣ, ਚੇਅਰਮੈਨ ਮਾਰਕੀਟ ਕਮੇਟੀ ਭਿੰਦਾ ਸਮਰਾ, ਪ੍ਰਧਾਨ ਡੀਵਾਈਐਸ ਕਲੱਬ ਜਸਵਿੰਦਰ ਸਿੰਘ, ਦਿਨੇਸ਼ ਲਖਨਪਾਲ, ਮਨੋਜ ਕੋਚਰ, ਗੁਰਪ੍ਰੀਤ ਸਿੰਘ, ਰਣਜੀਤ ਸਮਰਾ, ਕੋਚ ਲਾਡੀ , ਹਰਦੀਪ, ਬੱਬੂ ਅਤੇ ਪੂਜਾ ਤੇ ਹੋਰ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...