Monday, May 6, 2024

ਵਾਹਿਗੁਰੂ

spot_img
spot_img

ਪੰਜਾਬ ਅਤੇ ਦਿੱਲੀ ਦੇ ਸਕੂਲਾਂ ਦੇ ਪੱਧਰ ਬਾਰੇ ਬਹਿਸ ਅਤੇ ਦੌਰੇ ਲਈ ਸਮਾਂ ਅਤੇ ਤਾਰੀਖ਼ ਖ਼ੁਦ ਤੈਅ ਕਰ ਲੈਣ ਪਰਗਟ ਸਿੰਘ: ਮਨੀਸ਼ ਸਿਸੋਦੀਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਨਵੰਬਰ, 2021 –
ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਸਮੁੱਚੀ ਸਿੱਖਿਆ ਵਿਵਸਥਾ ਦੀ ਮਾੜੀ ਹਾਲਤ ਨੂੰ ਲੈ ਕੇ ਦਿੱਲੀ ਅਤੇ ਪੰਜਾਬ ਦੇ ਸਿੱਖਿਆ ਮੰਤਰੀਆਂ ਦਰਮਿਆਨ ਸ਼ੁਰੂ ਹੋਈ ‘ਟਵਿਟਰ ਵਾਰ’ ਸ਼ੁੱਕਰਵਾਰ ਨੂੰ ਹੋਰ ਅੱਗੇ ਵਧ ਗਈ। ਜਦੋਂ ਪੰਜਾਬ ਅਤੇ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਤੁਲਨਾ ਲਈ ਦਿੱਲੀ ਦੇ ਸਿੱਖਿਆ ਅਤੇ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਵੱਲੋਂ ਦਿੱਤੀ ਗਈ ਚੁਣੌਤੀ ਪਰਗਟ ਸਿੰਘ ਵੱਲੋਂ ਸਵੀਕਾਰ ਕੀਤਾ।

ਇਸ ਤੋਂ ਉਪਰੰਤ ਮਨੀਸ ਸਿਸੋਦੀਆ ਨੇ ਦਿੱਲੀ ਦੇ 250 ਸਕੂਲਾਂ ਦੀ ਸੂਚੀ ਪਰਗਟ ਸਿੰਘ ਨੂੰ ਭੇਜੇ ਜਾਣ ਦੀ ਪੇਸ਼ਕਸ਼ ਕਰਦਿਆਂ ਪਰਗਟ ਸਿੰਘ ਕੋਲੋਂ ਪੰਜਾਬ ਦੇ 250 ਸਰਕਾਰੀ ਸਕੂਲਾਂ ਦੀ ਸੂਚੀ ਮੰਗੀ ਹੈ ਅਤੇ ਨਾਲ ਹੀ ਪਰਗਟ ਸਿੰਘ ਨੂੰ ਕਿਹਾ ਹੈ ਕਿ ਉਹ ਦਿੱਲੀ ਅਤੇ ਪੰਜਾਬ ਦੇ ਸੂਚੀਬੱਧ ਬਿਹਤਰੀਨ ਸਕੂਲਾਂ ਦੇ ਦੌਰੇ ਅਤੇ ਸਿੱਖਿਆ ਵਿਵਸਥਾ, ਸੁਧਾਰਾਂ ਉਪਰ ਬਹਿਸ ਲਈ ਆਪਣੀ ਮਰਜ਼ੀ ਦਾ ਸਮਾਂ ਅਤੇ ਤਾਰੀਖ਼ ਤੈਅ ਕਰਕੇ ਦੱਸ ਦੇਣ ਤਾਂ ਕਿ ਦੋਵੇਂ ਸਿੱਖਿਆ ਮੰਤਰੀ (ਮਨੀਸ ਸਿਸੋਦੀਆ ਅਤੇ ਪਰਗਟ ਸਿੰਘ) ਮੀਡੀਆ ਦੀ ਮੌਜ਼ੂਦਗੀ ’ਚ ਦਿੱਲੀ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਇਕੱਠੇ ਦੌਰਾ ਅਤੇ ਖੁੱਲ੍ਹੀ ਬਹਿਸ ਕਰ ਸਕਣ।

ਪਰਗਟ ਸਿੰਘ ਵੱਲੋਂ ਸਿਸੋਦੀਆ ਦੀ ਚੁਣੌਤੀ ਸਵੀਕਾਰ ਕੀਤੇ ਜਾਣ ਤੋਂ ਬਾਅਦ ਮਨੀਸ ਸਿਸੋਦੀਆ ਨੇ 3 ਟਵੀਟ ਕੀਤੇ। ਪਹਿਲੇ ਟਵੀਟ ਅਨੁਸਾਰ, ‘‘ਪੰਜਾਬ ਦੇ ਸਿੱਖਿਆ ਮੰਤਰੀ ਨੇ ਮੇਰੀ ਚੁਣੌਤੀ ਸਵੀਕਾਰ ਕਰਦੇ ਹੋਏ ਦਿੱਲੀ ਅਤੇ ਪੰਜਾਬ ਦੇ 250 ਸਕੂਲਾਂ ’ਚ ਹੋਏ ਸਿੱਖਿਆ ਸੁਧਾਰ ਬਾਰੇ ਬਹਿਸ ਨੂੰ ਸਵੀਕਾਰਿਆ ਹੈ। ਪਿੱਛਲੇ 5 ਸਾਲਾਂ ’ਚ ਪੰਜਾਬ ਦੇ ਜਿਨਾਂ ਸਕੂਲਾਂ ਦੀ ਹਾਲਤ ਸੁਧਰੀ ਹੈ, ਉਨਾਂ ’ਚੋਂ ਸਭ ਤੋਂ ਬਿਹਤਰ 250 ਸਕੂਲਾਂ ਦੀ ਸੂਚੀ ਦਾ ਮੈਨੂੰ ਇੰਤਜਾਰ ਹੈ।’’

ਦੂਜੇ ਟਵੀਟ ’ਚ ਸਿਸੋਦੀਆ ਨੇ ਲਿਖਿਆ ਹੈ, ‘‘ਮੈਂ ਖ਼ੁੱਦ ਵੀ ਦਿੱਲੀ ਦੇ 250 ਸਕੂਲਾਂ ਦੀ ਸੂਚੀ ਸੌਪਾਂਗਾ। ਫਿਰ ਅਸੀਂ ਦੋਵੇਂ ਇੱਕ ਸਾਥ, ਤੈਅ ਸਮੇਂ ਅਤੇ ਤਾਰੀਖ ਉਤੇ ਇਨਾਂ ਸਕੂਲਾਂ ਵਿੱਚ ਜਾਵਾਂਗਾ। ਨਾਲ ਹੀ ਮੀਡੀਆ ਨੂੰ ਵੀ ਬੁਲਾਵਾਂਗੇ, ਤਾਂਕਿ ਸਾਰੀ ਜਨਤਾ ਦਿੱਲੀ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਦੋਵਾਂ ਦੇ ਸਿੱਖਿਆ ਮਾਡਲ ਨੂੰ ਦੇਖ ਕੇ ਆਪਣੀ ਰਾਇ ਬਣਾ ਸਕੇ।’’

ਤੀਸਰੇ ਟਵੀਟ ’ਚ ਮਨੀਸ ਸਿਸੋਦੀਆ ਲਿਖਦੇ ਹਨ, ‘‘ਐਨਾ ਹੀ ਨਹੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ (27 ਨਵੰਬਰ) ਨੂੰ ਮੋਹਾਲੀ ਆ ਰਹੇ ਹਨ। ਕੇਜਰੀਵਾਲ ਉਥੇ ਆਪਣੀਆ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਅਤੇ ਧਰਨਿਆਂ ’ਤੇ ਬੈਠੇ ਪੰਜਾਬ ਦੇ ਅਧਿਆਪਕਾਂ ਨਾਲ ਮੁਲਾਕਾਤ ਕਰਨਗੇ। ਸਕੂਲਾਂ ’ਚ ਹੋਏ ਸੁਧਾਰਾਂ ਦੇ ਬਾਰੇ ਉਥੇ ਪੜ੍ਹਾ ਰਹੇ ਅਧਿਆਪਕਾਂ ਤੋਂ ਬਿਹਤਰ ਕੌਣ ਦੱਸ ਸਕਦਾ ਹੈ।’’

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਰਕਾਰੀ ਸਕੂਲਾਂ ਅਤੇ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਦਿੱਲੀ ਅਤੇ ਪੰਜਾਬ ਦੇ ਸਿੱਖਿਆ ਮੰਤਰੀਆਂ ਵਿਚਾਲੇ ਚੱਲੀ ਬਹਿਸ ਨੂੰ ਮਹੱਤਵਪੂਰਨ ਅਤੇ ਸਕਾਰਾਤਮਕ ਕਰਾਰ ਦਿੱਤਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿੱਖਿਆ ਖ਼ਾਸ ਕਰਕੇ ਸਰਕਾਰੀ ਸਕੂਲ ਸਿੱਖਿਆ ਖੇਤਰ ਜੋ ਪਿਛਲੇ ਕਈ ਦਹਾਕਿਆਂ ਤੋਂ ਹਾਸ਼ੀਏ ’ਤੇ ਚੱਲ ਰਿਹਾ ਸੀ।

ਦਿੱਲੀ ’ਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਬਣਨ ’ਤੇ ਸਰਕਾਰੀ ਸਕੂਲ ਅਤੇ ਸਿਹਤ ਸੇਵਾਵਾਂ ਸੱਤਾ ਅਤੇ ਲੋਕਾਂ ਲਈ ਕੇਂਦਰ ਬਿੰਦੂ ਵਜੋਂ ਉਭਰੀਆਂ ਹਨ, ਕਿਉਂਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਸਿੱਖਿਆ ਅਤੇ ਸਿਹਤ ਮਾਡਲ ਉਪਰ ਕਰਾਂਤੀਕਾਰੀ ਕੰਮ ਕਰਕੇ ਦਿਖਾ ਦਿੱਤਾ ਹੈ। ਜਿਸ ਦਾ ਪੰਜਾਬ ਦੀ ਜਨਤਾ ਉਪਰ ਵੀ ਜ਼ਬਰਦਸਤ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ।

ਚੀਮਾ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਦੇ ਇਸ ਪ੍ਰਭਾਵ ਨੂੰ ਘਟਾਉਣ ਲਈ ਹੀ ਪਰਗਟ ਸਿੰਘ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦਿੱਲੀ ਦੇ ਸਰਕਾਰੀ ਸਕੂਲਾਂ ਤੋਂ ਵਧੀਆ ਕਿਹਾ ਸੀ। ਜਿਸ ਉਪਰੰਤ ਇਹ ਬਹਿਸ ਸ਼ੁਰੂ ਹੋ ਗਈ ਅਤੇ ਮਨੀਸ ਸਿਸੋਦੀਆ ਨੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ।

ਉਨ੍ਹਾਂ ਕਿਹਾ ਕਿ ਕੁਝ ਵੀ ਹੋਵੇ ਸਿੱਖਿਆ ਖਾਸ ਕਰਕੇ ਸਰਕਾਰੀ ਸਕੂਲ ਸਿੱਖਿਆ ਦੇ ਵਿਸ਼ੇ ’ਤੇ ਦੋ ਵੱਖ-ਵੱਖ ਮਾਡਲਾਂ (ਪੰਜਾਬ ਅਤੇ ਦਿੱਲੀ) ਦੀ ਆਪਸੀ ਤੁਲਨਾ ਅਤੇ ਇਸ ਉਪਰ ਬਹਿਸ ਕਰਨ ਦੇ ਸਕਾਰਾਤਮਕ ਨਤੀਜੇ ਨਿਕਲਣਗੇ, ਸਿੱਖਿਆ ਅਤੇ ਸਿਹਤ ਨੂੰ ਨਿੱਜੀ ਹੱਥਾਂ ਵਿੱਚ ਸੁੱਟ ਚੁੱਕੀਆਂ ਰਿਵਾਇਤੀ ਪਾਰਟੀਆਂ (ਕਾਂਗਰਸ, ਅਕਾਲੀ ਦਲ ਬਾਦਲ, ਭਾਜਪਾ) ਵੀ ਸਰਕਾਰੀ ਸਕੂਲ ਸਿੱਖਿਆ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਣਗੀਆ, ਕਿਉਂਕਿ ਆਮ ਆਦਮੀ ਪਾਰਟੀ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਸਿੱਖਿਆ ਅਤੇ ਸਿਹਤ ਬਾਰੇ ਦਿੱਲੀ- ਪੰਜਾਬ ਦੇ ਨਾਲ -ਨਾਲ ਪੂਰੇ ਦੇਸ਼ ਦੀ ਜਨਤਾ ਨੂੰ ਜਾਗਰੂਕ ਕੀਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...