Tuesday, April 30, 2024

ਵਾਹਿਗੁਰੂ

spot_img
spot_img

ਮਨਜਿੰਦਰ ਸਿਰਸਾ ਭਾਜਪਾ ਵਿੱਚ ਸ਼ਾਮਲ, ਕਿਹਾ 70 ਸਾਲਾਂ ’ਚ ਸਿੱਖਾਂ ਦੇ ਮਸਲੇ ਹੱਲ ਨਹੀਂ ਕਰਵਾ ਸਕੀ ਲੀਡਰਸ਼ਿਪ, ਹੁਣ ਹੋਣਗੇ ਸਾਰੇ ਮਸਲੇ ਹੱਲ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 1 ਦਸੰਬਰ, 2021:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਵਿੱਚੋਂ ਇਕ, ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਹੇ ਅਤੇ ਪਾਰਟੀ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਦੇ ਖ਼ਾਸ-ਉਲ-ਖ਼ਾਸ ਮੰਨੇ ਜਾਂਦੇ ਸ: ਮਨਜਿੰਦਰ ਸਿੰਘ ਸਿਰਸਾ ਨੇ ਅੱਜ ਇਕ ਹੀ ਦਿਨ ਵਿੱਚ ਦੋ ਸਿਆਸੀ ਕਾਰਵਾਈਆਂ ਨਾਲ ਪੰਜਾਬ ਅਤੇ ਦਿੱਲੀ ਦੀ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ।

ਸ: ਮਨਜਿੰਦਰ ਸਿੰਘ ਸਿਰਸਾ ਨੇ ਅੱਜ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਅਤੇ ਫ਼ਿਰ ਉਹ ਭਾਜਪਾ ਦੇ ਦਿੱਲੀ ਸਥਿਤ ਦਫ਼ਤਰ ਪੁੱਜੇ ਜਿੱਥੇ ਉਨ੍ਹਾਂ ਨੇ ਰਸਮੀ ਤੌਰ ’ਤੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।

ਇਸ ਮੌਕੇ ਸ: ਸਿਰਸਾ ਪਾਰਟੀ ਦੇ ਕੌਮੀ ਆਗੂ ਅਤੇ ਕੇਂਦਰੀ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਅਤੇ ਸ੍ਰੀ ਗਜੇਂਦਰ ਸ਼ੇਖ਼ਾਵਤ ਤੋਂ ਇਲਾਵਾ ਸ੍ਰੀ ਦੁਸ਼ਯੰਤ ਗੌਤਮ, ਸ੍ਰੀ ਰਮੇਸ਼ ਬਿਧੁੜੀ ਅਤੇ ਸ: ਆਰ.ਪੀ. ਸਿੰਘ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਕੀਤੇ ਗਏ।

ਸ: ਸਿਰਸਾ ਇਸ ਮੌਕੇ ਭਾਜਪਾ ਪ੍ਰਧਾਨ ਸ੍ਰੀ ਜੇ.ਪੀ.ਨੱਢਾ, ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਅਤੇ ਹੋਰ ਆਗੂਆਂ ਨੂੰ ਵੀ ਮਿਲੇ ਜਿਨ੍ਹਾਂ ਨੇ ਸ: ਸਿਰਸਾ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਭਾਜਪਾ ਆਗੂਆਂ ਨੇ ਸ: ਸਿਰਸਾ ਦੀਆਂ ਸਿੱਖ ਕੌਮ ਪ੍ਰਤੀ ਸੇਵਾਵਾਂ ਅਤੇ ਕੋਰੋਨਾ ਦੌਰਾਨ ਮਨੁੱਖ਼ਤਾ ਪ੍ਰਤੀ ਸੇਵਾਵਾਂ ਦਾ ਵਿਸ਼ੇਸ਼ ਜ਼ਿਕਰ ਕੀਤਾ।

ਸ: ਸਿਰਸਾ ਨੇ ਕਿਹਾ ਕਿ ਪਿਛਲੇ 70 ਸਾਲਾਂ ਤੋਂ ਸਿੱਖ ਕੌਮ ਦੇ ਆਗੂ ਸਿੱਖਾਂ ਦੇ ਮਸਲੇ ਹੱਲ ਨਹੀਂ ਕਰਵਾ ਸਕੇ ਪਰ ਹੁਣ ਸਿੱਖਾਂ ਦੇ ਸਾਰੇ ਮਸਲੇ ਹੱਲ ਹੋਣਗੇ ਕਿਉਂਕਿ ਭਾਜਪਾ ਹੀ ਇਕ ਐਸੀ ਪਾਰਟੀ ਹੈ ਜੋ ਇਹ ਸਭ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸ਼ਿਲੌਂਗ ਦੇ ਸਿੱਖਾਂ ਦਾ ਮਸਲਾ ਹੋਵੇ ਜਾਂ ਫ਼ਿਰ ਕਸ਼ਮੀਰ ਦੇ ਸਿੱਖਾਂ ਦਾ, ਭਾਵੇਂ ਗੁਰਦੁਆਰਾ ਗਿਆਨ ਗੋਦੜੀ ਦਾ ਮਸਲਾ ਹੋਵੇ ਜਾਂ ਫ਼ਿਰ ਗੁਰਦੁਆਰਾ ਡਾਂਗਮਾਰ ਸਾਹਿਬ ਦਾ, ਇਹ ਸਾਰੇ ਮਸਲੇ ਛੇਤੀ ਹੀ ਹੱਲ ਹੁੰਦੇ ਨਜ਼ਰ ਆਉਣਗੇ। ਉਨ੍ਹਾਂ ਕਿਹਾ ਕਿ ਸਿੱਖ ਲੀਡਰਸ਼ਿਪ ਪਿਛਲੇ 70 ਸਾਲਾਂ ਵਿੱਚ ਦਿੱਲੀ ਵਿਖ਼ੇ ਇਕ ਸਿੱਖ ਯੂਨੀਵਰਸਿਟੀ ਵੀ ਸਥਾਪਿਤ ਨਹੀਂ ਕਰਵਾ ਸਕੀ।

ਸ: ਸਿਰਸਾ ਦੀ ਭਾਜਪਾ ਵਿੱਚ ਸ਼ਮੂਲੀਅਤ ਸ਼੍ਰੋਮਣੀ ਅਕਾਲੀ ਦਲ ਅਤੇ ਖ਼ਾਸਕਰ ਪਾਰਟੀ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਅਤੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਲਈ ਇਕ ਵੱਡਾ ਝਟਕਾ ਮੰਨੀ ਜਾ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਸ਼੍ਰੋਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਅਕਾਊਂਟੈਂਟ ਸ. ਹਰਦੇਵ ਸਿੰਘ, ਸੁਪਰਵਾਈਜ਼ਰ ਸ. ਤਰਸੇਮ ਸਿੰਘ, ਸ. ਨਰਿੰਦਰ ਸਿੰਘ, ਪ੍ਰਚਾਰਕ ਸ. ਜਸਬੀਰ ਸਿੰਘ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...