Saturday, April 27, 2024

ਵਾਹਿਗੁਰੂ

spot_img
spot_img

ਕੇਜਰੀਵਾਲ ਦੀ ‘ਤਿਰੰਗਾ ਯਾਤਰਾ’ ‘ਚ ਰੰਗਿਆ ਗਿਆ ਪਠਾਨਕੋਟ

- Advertisement -

ਯੈੱਸ ਪੰਜਾਬ
ਪਠਾਨਕੋਟ/ਚੰਡੀਗੜ, 2 ਦਸੰਬਰ, 2021:
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਿਸ਼ਾਲ ‘ਤਿਰੰਗਾ ਯਾਤਰਾ’ ਦੌਰਾਨ ਪਠਾਨਕੋਟ ਸ਼ਹਿਰੀ ਪੂਰੀ ਤਰਾਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ। ਤਿਰੰਗਾ ਯਾਤਰਾ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੀ ਇਹ ਸਰਜ਼ਮੀਂ ਸੂਰਬੀਰਾਂ ਅਤੇ ਯੋਧਿਆਂ ਦੀ ਧਰਤੀ ਹੈ। ਪਠਾਨਕੋਟ ਅਤੇ ਗੁਰਦਾਸਪੁਰ ਤੋਂ ਹੀ ਭਾਰਤੀ ਫੌਜ ‘ਚ ਸਭ ਤੋਂ ਵੱਧ ਜਵਾਨ ਭਰਤੀ ਹੁੰਦੇ ਹਨ ਅਤੇ ਦੇਸ਼ ਦੀ ਰਾਖੀ ਲਈ ਜਾਨਾਂ ਕੁਰਬਾਨ ਕਰਦੇ ਹਨ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਾਲ਼ਾ ਅੰਗਰੇਜ਼ ਕਹੇ ਜਾਣ ‘ਤੇ ਜਵਾਬੀ ਹਮਲਾ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ, ”ਪੰਜਾਬ ਦੀਆਂ ਮਾਵਾਂ ਨੂੰ ਆਪਣਾ ਕਾਲ਼ਾ ਪੁੱਤਰ ਕੇਜਰੀਵਾਲ ਅਤੇ ਭੈਣਾਂ ਨੂੰ ਕਾਲ਼ਾ ਭਰਾ ਪਸੰਦ ਹੈ, ਕਿਉਂਕਿ ਮੇਰੀ ਨੀਅਤ ਕਾਲੀ ਨਹੀਂ ਅਤੇ ਮੇਰੀ ਨੀਅਤ ਸਾਫ਼ ਹੈ। ਸਭ ਨੂੰ ਪਤਾ ਹੈ ਕਿਸ ਦੀ ਨੀਅਤ ਕਾਲ਼ੀ ਹੈ।”

ਉਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਇਹ ਕਾਲ਼ਾ ਬੰਦਾ (ਕੇਜਰੀਵਾਲ) ਆਪਣੇ ਸਾਰੇ ਵਾਅਦੇ ਪੂਰੇ ਕਰੇਗਾ। ਮੁੱਖ ਮੰਤਰੀ ਚੰਨੀ ਵੱਲੋਂ ਕੱਪੜਿਆਂ ਅਤੇ ਰੰਗ ਬਾਰੇ ਟਿਪਣੀ ਕਰਨ ‘ਤੇ ਜਵਾਬ ਦਿੰਦਿਆਂ ਕੇਜਰੀਵਾਲ ਨੇ ਦੱਸਿਆ ਕਿ ਜਦੋਂ ਤੋਂ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ, ਉਦੋਂ ਤੋਂ ਹੀ ਮੁੱਖ ਮੰਤਰੀ ਚੰਨੀ ਉਨਾਂ ਨੂੰ ਗਾਲ਼ਾਂ ਕੱਢ ਰਹੇ ਹਨ। ਸਸਤੇ ਕੱਪੜੇ ਪਾਉਣ ਵਾਲਾ ਅਤੇ ਕਾਲ਼ੇ ਰੰਗ ਦਾ ਬੰਦਾ ਕਹਿ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਉਨਾਂ ਦਾ ਰੰਗ ਕਾਲ਼ਾ ਪਿੰਡ ਪਿੰਡ ਅਤੇ ਧੁੱਪ ‘ਚ ਘੁੰਮ ਕੇ ਹੋਇਆ ਹੈ।

ਇਸ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸੰਬੋਧਨ ਕਰਦਿਆਂ ਪਠਾਨਕੋਟ ਅਤੇ ਪੰਜਾਬ ਵਾਸੀਆਂ ਨੂੰ ਵਿਸ਼ਾਲ ਤਿਰੰਗਾ ਯਾਤਰਾ ਲਈ ਵਧਾਈ ਦਿੱਤੀ ਅਤੇ ਅਪੀਲ ਕੀਤੀ ਕਿ ਤਿਰੰਗੇ ਦੀ ਆਨ, ਬਾਨ ਅਤੇ ਸ਼ਾਨ ਸਦਾ ਬਣਾਈ ਰੱਖਣਾ।

ਸਿਸੋਦੀਆ ਨੇ ਕਿਹਾ ਕਿ ਪੰਜਾਬ ‘ਚ ਬਣਨ ਜਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਬੱਚਿਆਂ ਅਤੇ ਵਿਦਿਆਰਥੀਆਂ ਨੂੰ ਕੈਨੇਡਾ ਨਾਲੋਂ ਵੀ ਵਧੀਆ ਸਿੱਖਿਆ ਵਿਵਸਥਾ ਅਤੇ ਸਰਕਾਰੀ ਸਕੂਲ ਪ੍ਰਦਾਨ ਕਰੇਗੀ ਅਤੇ ਤਿਰੰਗੇ ਦੀ ਸ਼ਾਨ ਵਿੱਚ ਚਾਰ ਚੰਨ ਹੋਰ ਲਾਵੇਗੀ, ਜਦੋਂ ਪੰਜਾਬ ਦੇ ਸਾਰੇ ਬੱਚਿਆਂ ਨੂੰ ਚੰਗੀ ਅਤੇ ਮੁਫ਼ਤ ਸਿੱਖਿਆ ਮਿਲੇਗੀ।

ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਰਹੱਦ ਦੇ ਰਾਖੇ ਸੂਰਬੀਰ ਸੈਨਿਕਾਂ ਨੂੰ ਸਮਰਪਿਤ ‘ਤਿਰੰਗਾ ਯਾਤਰਾ’ ਦੀ ਅਗਵਾਈ ਕਰ ਰਹੇ ਸਨ। ਵੱਡੀ ਗਿਣਤੀ ‘ਚ ਮੌਜ਼ੂਦ ‘ਆਪ’ ਆਗੂਆਂ, ਵਲੰਟੀਅਰਾਂ ਅਤੇ ਸਮਰਥਕਾਂ ਨਾਲ ਸਥਾਨਕ ਸ਼ਹੀਦ ਭਗਤ ਸਿੰਘ ਚੌਂਕ ਤੋਂ ਸ਼ੁਰੂ ਹੋਈ ‘ਤਿਰੰਗਾ ਯਾਤਰਾ’ ਸ਼ਹਿਰ ਦੇ ਵੱਖ-ਵੱਖ ਬਜਾਰਾਂ ‘ਚ ਹੁੰਦੀ ਹੋਈ ਡਲਹੌਜੀ ਰੋਡ ‘ਤੇ ਸਥਿਤ ਢਾਂਗੂ ਚੌਂਕ ਵਿਖੇ ਸਮਾਪਤ ਹੋਈ।

ਇਸ ਮੌਕੇ ਪਠਾਨਕੋਟ ਦੀਆਂ ਗਲੀਆਂ ਅਤੇ ਬਜ਼ਾਰਾਂ ‘ਚ ਸ਼ਹਿਰ ਵਾਸੀਆਂ ਨੇ ‘ਆਪ’ ਸੁਪਰੀਮੋਂ ਦਾ ਗਰਮਜ਼ੋਸ਼ੀ ਨਾਲ ਸਵਾਗਤ ਕੀਤਾ। ਆਪਣੇ ਘਰਾਂ ਦੀਆਂ ਛੱਤਾਂ ਤੋਂ ਸ਼ਹਿਰ ਵਾਸੀਆਂ ਖ਼ਾਸ ਕਰਕੇ ਮਾਵਾਂ, ਭੈਣਾਂ ਅਤੇ ਬਹੁ ਬੇਟੀਆਂ ਵੱਲੋਂ ਕੇਜਰੀਵਾਲ ਦੇ ਕਾਫ਼ਲੇ ‘ਤੇ ਫੁੱਲ ਬਰਸਾਏ ਜਾਣ ਦੇ ਨਜ਼ਾਰੇ ਵੀ ਕਈ ਥਾਂ ਦੇਖਣ ਨੂੰ ਮਿਲੇ।

ਇਸ ਮੌਕੇ ਕੇਜਰੀਵਾਲ ਦੇ ਕਾਫ਼ਲੇ ‘ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਕੌਮੀ ਬੁਲਾਰੇ ਰਾਘਵ ਚੱਢਾ, ਕੁੰਵਰ ਵਿਜੈ ਪ੍ਰਤਾਪ, ਵਿਭੂਤੀ ਸ਼ਰਮਾ, ਭੋਆ ਤੋਂ ਹਲਕਾ ਇੰਚਾਰਜ ਲਾਲ ਚੰਦ ਕਟਾਰੂਚੱਕ, ਰਮਨ ਬਹਿਲ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...