Friday, May 3, 2024

ਵਾਹਿਗੁਰੂ

spot_img
spot_img

ਮਜੀਠੀਆ ਦੀ ਕੇਜਰੀਵਾਲ ਨੂੰ ਚੁਣੌਤੀ: ਜੋ ਵਾਅਦੇ ਪੰਜਾਬ ਵਿੱਚ ਕਰ ਰਹੇ ਹੋ, ਪਹਿਲਾਂ ਦਿੱਲੀ ਵਿੱਚ ਲਾਗੂ ਕਰਕੇ ਵਿਖ਼ਾਉ

- Advertisement -

ਯੈੱਸ ਪੰਜਾਬ
ਸ਼ੁਤਰਾਣਾ (ਪਟਿਆਲਾ), 2 ਦਸੰਬਰ, 2021:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਰਕਮ ਸਿੰਘ ਮਜੀਠੀਆ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹ ਸਚਮੁੱਚ ਆਪਣੀ ਕਹੀ ਗੱਲ ਦੇ ਪੱਕੇ ਹਨ ਤਾਂ ਉਹ ਸਾਰੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਅਤੇ ਲੋਕਾਂ ਨੂੰ ਹਰ ਬਿਜਲੀ ਸਾਈਕਲ ’ਤੇ 300 ਯੁਨਿਟ ਬਿਜਲੀ ਮੁਫਤ ਦੇਣ ਸਮੇਤ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਕਰ ਰਹੇ ਹਨ, ਉਹ ਪਹਿਲਾਂ ਦਿੱਲੀ ਵਿਚ ਲਾਗੂ ਕਰ ਕੇ ਵਿਖਾਉਣ।

ਇਥੇ ਸ਼ੁਤਰਾਣਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵਨਿੰਦਰ ਕੌਰ ਲੂੰਬਾ ਵੱਲੋਂ ਰੱਖਵਾਏ ‘ਸ਼ੁਕਰਾਨਾ ਪਾਠ’ ਵਿਚ ਹਾਜ਼ਰੀ ਭਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਵਿਚ ਪ੍ਰਾਪੇਗੰਡਾ ਕਰਨ ਤੋਂ ਇਲਾਵਾ ਹੁਣ ਤੱਕ ਕੁਝ ਨਹੀਂ ਕੀਤਾ। ਉਹਨਾਂ ਕਿਹਾ ਕਿ ਦਿੱਲੀ ਵਿਚ ਲੋਕਾਂ ਨੁੰ 200 ਯੁਨਿਟ ਬਿਜਲੀ ਮੁਫਤ ਦੇਣ ਦੀ ਪੇਸ਼ਕਸ਼ ਇਸ ਕੀਮਤ ’ਤੇ ਹੈ ਕਿ ਲੋਕ ਇਸਦੀ ਵਰਤੋਂ ਨਹੀਂ ਕਰਨਗੇ ਕਿਉਂਕਿ ਸਕੀਮ ਵਿਚ ਇਹ ਧਾਰਾ ਸ਼ਾਮ ਹੈ ਕਿ ਜੇਕਰ ਬਿਜਲੀ ਖਪਤ 200 ਯੁਨਿਟ ਤੋਂ ਇਕ ਯੂਨਿਟ ਵੀ ਵੱਧ ਹੋ ਗਈ ਤਾਂ ਸਾਰਾ ਬਿੱਲ ਭਰਨਾ ਪਵੇਗਾ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਬਜਾਏ ਇਸਦੀ ਗੱਲ ਕਰਨ ਦੇ ਕਿ ਉਹ ਪੰਜਾਬ ਵਿਚ ਕੀ ਕਰਨਗੇ, ਸ੍ਰੀ ਕੇਜਰੀਵਾਲ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਹਨਾਂ ਨੇ ਦਿੱਲੀ ਵਿਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਿਉਂ ਨਹੀਂ ਕੀਤੀਆਂ। ਉਹਨਾਂ ਕਿਹਾ ਕਿ ਦਿੱਲੀ ਵਿਚ ਸਭ ਤੋਂ ਜ਼ਿਆਦਾ ਮੁਲਾਜ਼ਮ ਠੇਕੇ ’ਤੇ ਕੰਮ ਕਰਦੇ ਹਨ। ਉਹਨਾਂ ਕਿਹਾ ਕਿ ਦਿੱਲੀ ਦੀ ਆਪ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿਰਫ 414 ਲੋਕਾਂ ਨੂੰ ਨੌਕਰੀ ਦਿੱਤੀ ਹੈ। ਉਹਨਾਂ ਕਿਹਾ ਕਿ ਸ੍ਰੀ ਕੇਜਰੀਵਾਲ ਲੋਕਾਂ ਨੂੰ ਦੱਸਣ ਕਿ ਉਹ ਦਿੱਲੀ ਵਿਚ ਮੁਲਾਜ਼ਮ ਵਿਰੋਧੀ ਤੇ ਪੰਜਾਬ ਵਿਚ ਮੁਲਾਜ਼ਮ ਹਿਤੈਸ਼ੀ ਕਿਉਂ ਹਨ।

ਸਰਦਾਰ ਮਜੀਠੀਆ ਨੇ ਦਿੱਲੀ ਸਰਕਾਰ ਦੇ ਮਾੜੇ ਰਿਕਾਰਡ ਨੂੰ ਵੀ ਉਜਾਗਰ ਕੀਤਾ ਤੇ ਦੱਸਿਆ ਕਿ ਸੁਪਰੀਮ ਕੋਰਟ ਨੇ ਵੀ ਦਿੱਲੀ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਹੈ ਕਿ ਇਸਦੇ ਮੁਹੱਲਾ ਕਲੀਨਿਕ ਤੇ ਹਸਪਤਾਲ ਕੋਰੋਨਾ ਕਾਲ ਵਿਚ ਲੋਕਾਂ ਨੂੰ ਸਹਾਇਤਾ ਦੇਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੇ ਹਨ।

ਇਸ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸ੍ਰੀ ਨਵਜੋਤ ਸਿੱਧੂ ਨੂੰ ਆਖਿਆ ਕਿ ਉਹ ਦੱਸਣ ਕਿ ਉਹਨਾਂ ਨੇ ਉਹਨਾਂ (ਮਜੀਠੀਆ) ਦੀ ਚੁਣੌਤੀ ਪ੍ਰਵਾਨ ਕਿਉਂ ਨਹੀਂ ਕੀਤੀ ਤੇ ਨਸ਼ੇ ਦੇ ਕੇਸ ਦੀ ਸੁਣਵਾਈ ਵੇਲੇ ਅਦਾਲਤ ਵਿਚ ਪੇਸ਼ ਕਿਉਂ ਨਹੀਂ ਹੋਏ। ਉਹਨਾਂ ਕਿਹਾ ਕਿ ਉਹਨਾਂ ਨੇ ਸਿੱਧੂ ਨੂੰ ਚੁਣੌਤੀ ਦਿੱਤੀ ਸੀ ਪਰ ਸਿੱਧੂ ਨੇ ਭੱਜ ਜਾਣਾ ਬੇਹਤਰ ਸਮਝਿਾ। ਉਹਨਾਂ ਕਿਹਾ ਕਿ ਮੈਂ ਉਹਨਾਂ ਨੁੰ ਇਕ ਵਾਰ ਫਿਰ ਚੁਣੌਤੀ ਦਿੰਦਾ ਹਾਂ ਕਿ ਜੇਕਰ ਸ੍ਰੀ ਚਰਨਜੀਤ ਸਿੰਘ ਚੰਨੀ ਸਚਮੁੱਚ ਹੀ ਚੰਗਾ ਕੰਮ ਕਰ ਰਹੇ ਹਨ ਤਾਂ ਫਿਰ ਸ੍ਰੀ ਚੰਨੀ ਨੂੰ ਪਾਰਟੀ ਦਾ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਐਲਾਨ ਕੇ ਵਿਖਾਉਣ।

ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਸਰਕਾਰ ਦੀਆਂ ਅਸਫਲਤਾਵਾਂ ਦਾ ਦੋਸ਼ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਰ ਮੜ੍ਹ ਕੇ ਆਪ ਜ਼ਿੰਮੇਵਾਰੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਸ੍ਰੀ ਚੰਨੀ ਵੀ ਉਸ ਟੀਮ ਦਾ ਹਿੱਸਾ ਸਨ ਜਿਸਨੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਗੁਟਕਾ ਸਾਹਿਬ ਦੀ ਸਹੁੰ ਚੁੱਕੀ ਸੀ। ਉਹਨਾਂ ਕਿਹਾ ਕਿ ਸ੍ਰੀ ਚੰਨੀ ਵੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕੈਬਨਿਟ ਮੰਤਰੀ ਸਨ।

ਸਰਦਾਰ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਬਦਲ ਗਿਆ ਹੈ ਪਰ ਕਾਂਗਰਸ ਪਾਰਟੀ ਤਾਂ ਉਹੋ ਹੀ ਹੈ। ਉਹਨਾਂ ਕਿਹਾ ਕਿ ਇਹ ਪਾਰਟੀ ਹੈ ਜਿਸਨੇ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫੀ, ਪੰਜਾਬ ਦੇ 65 ਲੱਖ ਘਰਾਂ ਵਿਚ ਘਰ ਘਰ ਨੌਕਰੀ, ਬੇਰੋਜ਼ਗਾਰਾਂ ਲਈ 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ, 5 ਰੁਪਏ ਯੁਨਿਟ ’ਤੇ ਬਿਜਲੀ ਦੇਣ ਤੇ ਸਮਾਜ ਭਲਾਈ ਸਕੀਮਾਂ ਦੇ ਲਾਭ ਵਧਾਉਣ ਸਮੇਤ ਸਾਰੇ ਵਾਅਦੇ ਪੂਰਨ ਤੋਂ ਭੱਜ ਕੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ।

ਸਰਦਾਰ ਮਜੀਠੀਆ ਨੇ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ 700 ਕਿਸਾਨਾਂ ਦੀ ਯਾਦ ਵਿਚ ਰੱਖੇ ਸ੍ਰੀ ਆਖੰਡ ਪਾਠ ਸਾਹਿਬ ਵਿਚ ਵੀ ਸ਼ਮੂਲੀਅਤ ਕੀਤੀ । ਇਸ ਮੌਕੇ ਸਾਬਕਾ ਮੰਤਰੀ ਸਰਦਾਰ ਸੁਰਜੀਤ ਸਿੰਘ ਰੱਖੜਾ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,156FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...