Saturday, May 4, 2024

ਵਾਹਿਗੁਰੂ

spot_img
spot_img

ਲਾਰੈਂਸ ਬਿਸ਼ਨੋਈ ਗੈਂਗ ਅਤੇ ਗੋਲਡੀ ਬਰਾੜ ਗੈਂਗ ਦਾ ਸ਼ਾਰਪ ਸ਼ੂਟਰ ਮੋਨੂੰ ਆਇਆ ਮੋਗਾ ਪੁਲਿਸ ਦੇ ਅੜਿੱਕੇ

- Advertisement -

ਯੈੱਸ ਪੰਜਾਬ
ਮੋਗਾ, 2 ਦਸੰਬਰ, 2021:
ਮੋਗਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਸ਼ਾਰਪ ਸ਼ੂਟਰ ਮੋਨੂੰ ਡਗਰ ਪੁੱਤਰ ਰਾਮ ਕੁਮਾਰ ਵਾਸੀ ਰਵੇਲੀ ਪੁਲਿਸ ਸਟੇਸ਼ਨ ਮੁਰਥਲ ਜ਼ਿਲ੍ਹਾ ਸੋਨੀਪਤ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ, ਜਿਸ ਉਪਰ ਹਰਿਆਣਾ ਪੁਲਿਸ ਵੱਲੋਂ ਇਨਾਮੀ ਰਾਸ਼ੀ ਲਗਾਈ ਹੋਈ ਸੀ।

ਜ਼ਿਲ੍ਹਾ ਪੁਲੀਸ ਮੁਖੀ ਸ੍ਰ ਸੁਰਿੰਦਰਜੀਤ ਸਿੰਘ ਮੰਡ ਨੇ ਦੱਸਿਆ ਕਿ ਬੀਤੇ ਦਿਨੀਂ ਸਵੇਰੇ ਕਰੀਬ 11:22 ਵਜੇ ਮੋਨੂੰ ਅਤੇ ਜੋਧਾ ਵਾਸੀ ਅੰਮ੍ਰਿਤਸਰ ਇਕ ਕਾਲੇ ਰੰਗ ਦੇ ਸਪਲੈਂਡਰ ਮੋਟਰ ਸਾਈਕਲ ਉੱਤੇ ਦੋ ਪਿਸਤੌਲਾਂ ਸਮੇਤ ਆਏ ਅਤੇ ਉਹਨਾਂ ਨੇ ਜਤਿੰਦਰ ਉਰਫ ਨੀਲਾ ਪੁੱਤਰ ਕੁੰਦਨ ਲਾਲ ਵਾਸੀ ਨਾਨਕ ਨਗਰੀ ਮੋਗਾ ਦੇ ਭੁਲੇਖੇ ਉਸਦੇ ਭਰਾ ਸੁਨੀਲ ਧਮੀਜਾ ਅਤੇ ਉਸਦੇ ਪੁੱਤਰ ਪ੍ਰਥਮ ਧਮੀਜਾ ਉੱਤੇ ਹਮਲਾ ਕਰ ਦਿੱਤਾ।

ਮੋਨੂੰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਜਦਕਿ ਜੋਧਾ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਇਸ ਸਬੰਧੀ ਪੁਲਿਸ ਸਿਟੀ ਮੋਗਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਕੋਲੋਂ ਇਕ ਜ਼ਿਗਾਨਾ ਈਗਲ 9 ਐੱਮ ਐੱਮ, 1000 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ ਹਨ।

ਮੋਨੂੰ ਨੇ ਦੱਸਿਆ ਕਿ ਉਸਨੂੰ ਜਤਿੰਦਰ ਨੀਲਾ ਨੂੰ ਮਾਰਨ ਲਈ ਮੁਕਤਸਰ ਵਾਸੀ ਗੈਂਗਸਟਰ ਗੋਲਡੀ ਬਰਾੜ ਨੇ ਜਿੰਮਾ ਸੌਂਪਿਆ ਸੀ। ਮੋਨੂੰ ਲਖਨਊ ਤੋਂ ਆਇਆ ਸੀ ਅਤੇ ਅੱਜ ਸਵੇਰੇ 5 ਵਜੇ ਫਿਰੋਜ਼ਪੁਰ ਰੋਡ ਉੱਤੇ ਜੋਧੇ ਨੂੰ ਮਿਲਿਆ ਸੀ। ਦੋਵਾਂ ਕੋਲ ਪਿਸਤੌਲ ਸਨ। ਰੇਕੀ ਕਰਨ ਉਪਰੰਤ ਉਹ ਜਤਿੰਦਰ ਨੀਲਾ ਦੇ ਨਾਨਕ ਨਗਰੀ ਮੋਗਾ ਸਥਿਤ ਘਰ ਦੇ ਬਾਹਰ ਚਲੇ ਗਏ, ਜਿੱਥੇ ਉਹਨਾਂ ਨੇ ਭੁਲੇਖੇ ਨਾਲ ਸੁਨੀਲ ਅਤੇ ਪ੍ਰਥਮ ਉੱਤੇ ਹਮਲਾ ਕੇ ਦਿੱਤਾ। ਜੋਧੇ ਵੱਲੋਂ ਚਲਾਈ ਗੋਲੀ ਪ੍ਰਥਮ ਦੀ ਲੱਤ ਵਿੱਚ ਲੱਗੀ।

ਸ੍ਰ ਮੰਡ ਨੇ ਦੱਸਿਆ ਕਿ ਮੋਨੂੰ ਲੰਘੀ 4 ਅਗਸਤ, 2021 ਨੂੰ ਅੰਮ੍ਰਿਤਸਰ ਵਿਚ ਹੋਏ ਰਾਣਾ ਕੰਦੋਵਾਲੀਆ ਦੇ ਕਤਲ ਦਾ ਵੀ ਦੋਸ਼ੀ ਹੈ। ਇਹ ਲੜਾਈ ਬਿਸ਼ਨੋਈ ਅਤੇ ਬੰਬੀਹਾ ਗੈਂਗਾਂ ਵਿਚਕਾਰ ਹੋਈ ਸੀ।

ਉਸ ਖਿਲਾਫ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਤਲ, ਕਤਲ ਦੀ ਕੋਸ਼ਿਸ਼ ਅਤੇ ਡਕੈਤੀ ਦੇ ਕਈ ਮਾਮਲੇ ਦਰਜ ਹਨ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਫਰਾਰ ਜੋਧੇ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...