Sunday, April 28, 2024

ਵਾਹਿਗੁਰੂ

spot_img
spot_img

ਐੱਮਐੱਸਪੀ ਦਾ ਕਾਨੂੰਨੀ ਹੱਕ, ਪੁਲਿਸ ਕੇਸਾਂ ਦੀ ਵਾਪਸੀ, ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ਾ ਆਦਿ ਮੰਗਾਂ ਲਈ ਸਾਂਝਾ ਕਿਸਾਨ ਘੋਲ਼ ਜਾਰੀ – 4 ਦਸੰਬਰ ਨੂੰ ਹੋਵੇਗਾ ਅਗਲੇ ਐਕਸ਼ਨ ਦਾ ਐਲਾਨ

- Advertisement -

ਨਵੀਂ ਦਿੱਲੀ, 2 ਦਸੰਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
ਅੱਜ ਇੱਥੇ ਬੀਬੀ ਗੁਲਾਬ ਕੌਰ ਨਗਰ ਪਕੌੜਾ ਚੌਕ ਵਿਖੇ ਹੋਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਰੋਜ਼ਾਨਾ ਘੋਲ਼-ਰੈਲੀ ਮੌਕੇ ਪੰਡਾਲ ਵਿੱਚ ਔਰਤਾਂ, ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਦੇ ਹਜ਼ਾਰਾਂ ਦੀ ਤਾਦਾਦ ਵਿੱਚ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਸਾਲ ਤੋਂ ਵੀ ਵੱਧ ਸਮੇਂ ਤੋਂਂ ਪੂਰੇ ਸਿਦਕ ਸਿਰੜ ਨਾਲ ਮੁਲਕ ਪੱਧਰੇ ਸਾਂਝੇ ਕਿਸਾਨ ਘੋਲ਼ ਦੇ ਮੈਦਾਨ ਵਿੱਚ ਡਟੇ ਹੋਏ ਜੁਝਾਰੂ ਲੋਕਾਂ ਦੀ ਜੈ ਜੈਕਾਰ ਕੀਤੀ।

ਸੈਂਕੜੇ ਸ਼ਹਾਦਤਾਂ ਅਤੇ ਹੋਰ ਅਨੇਕਾਂ ਦੁਸ਼ਵਾਰੀਆਂ ਝੱਲ ਕੇ ਵੀ ਸਾਮਰਾਜੀ ਕਾਰਪੋਰੇਟਾਂ ਪੱਖੀ ਮੋਦੀ ਸਰਕਾਰ ਦੀ ਅੜੀ ਭੰਨ ਕੇ ਤਿੰਨੇ ਕਾਲ਼ੇ ਖੇਤੀ ਕਾਨੂੰਨ ਰੱਦ ਕਰਵਾਉਣ ਨੂੰ ਜਥੇਬੰਦ ਲੋਕ ਤਾਕਤ ਦੀ ਸ਼ਾਨਦਾਰ ਜਿੱਤ ਕਰਾਰ ਦਿੱਤਾ ਅਤੇ ਸਭਨਾਂ ਸੰਘਰਸ਼ਸ਼ੀਲ ਕਿਸਾਨਾਂ ਮਜ਼ਦੂਰਾਂ ਤੇ ਘੋਲ਼ ਦੇ ਹਮਾਇਤੀਆਂ ਨੂੰ ਇਸਦੀ ਮੁਬਾਰਕਬਾਦ ਦਿੱਤੀ।

ਸ਼੍ਰੀ ਕੋਕਰੀ ਕਲਾਂ ਨੇ ਦੱਸਿਆ ਕਿ ਰਹਿੰਦੀਆਂ ਮੰਗਾਂ ਮੰਨਵਾਉਣ ਲਈ ਪੰਜਾਬ ਤੋਂ ਜੁਝਾਰੂ ਕਾਫ਼ਲੇ ਲਗਾਤਾਰ ਆ ਰਹੇ ਹਨ। ਸਰਕਾਰ ਵੱਲੋਂ ਵੱਲੋਂ ਟਾਲਮਟੋਲ ਖ਼ਾਤਰ ਕੀਤੀਆਂ ਜਾ ਰਹੀਆਂ ਚਾਲਬਾਜ਼ੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ 4 ਦਸੰਬਰ ਨੂੰ ਹੋ ਰਹੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ।

ਨੌਜਵਾਨ ਆਗੂ ਹਰਪ੍ਰੀਤ ਸਿੰਘ ਲੇਹਲ ਕਲਾਂ ਨੇ ਇਸ ਘੋਲ਼ ਦੀਆਂ ਰਹਿੰਦੀਆਂ ਮੰਗਾਂ ਦੇਸ਼ ਭਰ ਦੇ ਕਿਸਾਨਾਂ ਲਈ ਐੱਮ ਐੱਸ ਪੀ ‘ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ; ਬਿਜਲੀ ਬਿੱਲ 2020 ਰੱਦ ਕਰਨ ਅਤੇ ਜਨਤਕ ਵੰਡ ਪ੍ਰਣਾਲੀ ਪੂਰੀ ਮਜ਼ਬੂਤ ਕਰਨ ਤੋਂ ਇਲਾਵਾ ਘੋਲ਼ ਦੌਰਾਨ ਮੜ੍ਹੇ ਸਾਰੇ ਪੁਲਿਸ ਕੇਸ ਵਾਪਸ ਲੈਣ; 700 ਤੋਂ ਵੱਧ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਢੁੱਕਵੇਂ ਮੁਆਵਜ਼ੇ ਤੇ ਪੱਕੀ ਸਰਕਾਰੀ ਨੌਕਰੀ ਦੇਣ ਅਤੇ ਲਖੀਮਪੁਰ ਖੀਰੀ ਕਤਲੇਆਮ ਦੇ ਦੋਸ਼ੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕਰਨ ਸਮੇਤ ਸਾਰੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਵਰਗੀਆਂ ਮੰਗਾਂ ਮੰਨਵਾਉਣ ਲਈ ਘੋਲ਼ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ।

ਉਨ੍ਹਾਂ ਨੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਗਰੰਟੀ ਵਾਲੇ ਕਾਨੂੰਨ ਤੋਂ ਟਾਲ਼ਾ ਵੱਟਣ ਲਈ ਸਰਕਾਰ ਦੇ ਇਸ ਬਹਾਨੇ ਨੂੰ ਸਰਾਸਰ ਥੋਥਾ ਦੱਸਿਆ ਕਿ ਸਾਰੀਆਂ ਫ਼ਸਲਾਂ ਦੀ ਖਰੀਦ ਲਈ ਸਰਕਾਰ ਕੋਲ ਇੰਨਾ ਜ਼ਿਆਦਾ ਪੈਸਾ ਕਿੱਥੋਂ ਆਵੇਗਾ। ਉਨ੍ਹਾਂ ਕਿਹਾ ਕਿ ਅਡਾਨੀ ਅੰਬਾਨੀ ਅਤੇ ਹੋਰ ਸਾਰੇ ਅਰਬਾਂਪਤੀਆਂ ਸਮੇਤ ਵੱਡੇ ਵੱਡੇ ਜਗੀਰਦਾਰਾਂ ਤੇ ਸੂਦਖੋਰ ਸ਼ਾਹੂਕਾਰਾਂ ਉੱਤੇ ਜਾਇਦਾਦ ਟੈਕਸ ਲਾ ਕੇ ਅਤੇ ਬਹੁਕੌਮੀ ਕਾਰਪੋਰੇਸ਼ਨਾਂ ਨੂੰ ਹਰ ਸਾਲ ਦਿੱਤੀ ਜਾਂਦੀ ਖਰਬਾਂ ਰੁਪਏ ਦੀ ਕਰਜ਼ਾ ਮਾਫ਼ੀ ਤੇ ਟੈਕਸ ਮਾਫ਼ੀ ਬੰਦ ਕਰ ਕੇ ਬੇਅੰਤ ਸਰਮਾਇਆ ਜੁਟਾਇਆ ਜਾ ਸਕਦਾ ਹੈ।

ਸਟੇਜ ਤੋਂ ਲਾਏ ਜਾ ਰਹੇ ਨਾਹਰਿਆਂ ਦੇ ਜੁਆਬ ‘ਚ ਪੂਰੇ ਪੰਡਾਲ ਦੇ ਤਣੇ ਹੋਏ ਮੁੱਕਿਆਂ ਤੇ ਆਕਾਸ਼ ਗੁੰਜਾਊ ਬੋਲਾਂ ਵਿੱਚੋਂ ਲੋਕਾਂ ਦਾ ਮੋਦੀ ਹਕੂਮਤ ਵਿਰੁੱਧ ਤਿੱਖਾ ਰੋਹ ਅਤੇ ਠਾਠਾਂ ਮਾਰਦਾ ਜੇਤੂ ਰੌਂਅ/ਜੋਸ਼/ਉਤਸ਼ਾਹ ਝਲਕ ਰਿਹਾ ਸੀ।

ਪਰਮਜੀਤ ਕੌਰ ਪਿੱਥੋ ਨੇ ਆਪਣੇ ਸੰਬੋਧਨ ਦੌਰਾਨ ਇਸ ਜਾਨ ਹੂਲਵੇਂ ਘੋਲ਼ ਵਿੱਚ ਔਰਤਾਂ ਵੱਲੋਂ ਨਿਭਾਈ ਜਾ ਰਹੀ ਸ਼ਾਨਾਂਮੱਤੀ ਭੂਮਿਕਾ ਅਤੇ ਆਪਾਵਾਰੂ ਸਿਦਕੀ ਜਜ਼ਬੇ ਨਾਲ ਕੀਤੀ ਜਾ ਰਹੀ ਲਾਮਿਸਾਲ ਸ਼ਮੂਲੀਅਤ ਦੀ ਜੈ ਜੈਕਾਰ ਕੀਤੀ। ਆਉਂਦੇ ਦਿਨਾਂ ਵਿੱਚ ਹੋਰ ਵੀ ਦ੍ਰਿੜ੍ਹਤਾ ਨਾਲ ਘੋਲ਼ ਦੇ ਮੈਦਾਨ ਵਿੱਚ ਡਟਣ ਦੀ ਉਨ੍ਹਾਂ ਦੀ ਤਤਪਰਤਾ ਨੂੰ ਉਚਿਆਇਆ।

ਇੰਦਰਜੀਤ ਸਿੰਘ ਝੱਬਰ ਨੇ ਸੰਸਾਰ ਵਪਾਰ ਸੰਸਥਾ ਦੀਆਂ ਸਾਮਰਾਜ ਪੱਖੀ ਨਿੱਜੀਕਰਨ ਵਪਾਰੀਕਰਨ ਸੰਸਾਰੀਕਰਨ ਖੁੱਲ੍ਹੀ ਮੰਡੀ ਦੀਆਂ ਲੋਕ ਮਾਰੂ ਨੀਤੀਆਂ ਨੂੰ ਮੁਕੰਮਲ ਭਾਂਜ ਦੇਣ ਲਈ ਕਿਸਾਨਾਂ ਮਜ਼ਦੂਰਾਂ ਤੇ ਹੋਰ ਸਾਰੇ ਕਿਰਤੀਆਂ ਦੇ ਇੱਕਜੁਟਤਾ ਵਾਲੇ ਸੰਘਰਸ਼ਾਂ ਲਈ ਮਾਨਸਿਕ ਤੌਰ ‘ਤੇ ਤਿਆਰ ਹੋਣ ਅਤੇ ਹੋਰ ਵੀ ਵੱਡੀਆਂ ਔਰਤ ਲਾਮਬੰਦੀਆਂ ਜੁਟਾਉਣ ਦਾ ਸੱਦਾ ਦਿੱਤਾ।

ਜਗਸੀਰ ਸਿੰਘ ਜਵਾਹਰਕੇ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਗਈ ਅਤੇ ਸੰਬੋਧਨ ਕਰਨ ਵਾਲੇ ਹੋਰ ਬੁਲਾਰਿਆਂ ਵਿੱਚ ਰਣਧੀਰ ਸਿੰਘ ਮਲੂਕਾ, ਬਹਾਦਰ ਸਿੰਘ ਭੁਟਾਲ ਖੁਰਦ, ਕਰਮਜੀਤ ਕੌਰ ਕਿਸ਼ਨਗੜ੍ਹ ਅਤੇ ਕਰਨੈਲ ਸਿੰਘ ਲੰਗ ਸ਼ਾਮਲ ਸਨ।

ਅਜਮੇਰ ਸਿੰਘ ਆਕਲੀਆ, ਮਿੱਠੂ ਸਿੰਘ ਕਿਲਾਭਰੀਆਂ ਅਤੇ ਦਵਿੰਦਰ ਸਿੰਘ ਧੌਲਾ ਸਮੇਤ ਕਈ ਨਵੇਂ ਉੱਭਰੇ ਗੀਤਕਾਰਾਂ ਨੇ ਲੋਕਪੱਖੀ ਗੀਤਾਂ ਰਾਹੀਂ ਰੰਗ ਬੰਨ੍ਹਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਯੈੱਸ ਪੰਜਾਬ ਨਵੀਂ ਦਿੱਲੀ, 28 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ 1783 ਵਿਚ ਦਿੱਲੀ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,171FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...