ਯੈੱਸ ਪੰਜਾਬ
ਚੰਡੀਗੜ੍ਹ, 6 ਸਤੰਬਰ, 2024
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ੍ਰੀ ਸਚਿਨ ਕੁਮਾਰ ਸ਼ਾਹਪੁਰ ਪੱਟੀ ਨੂੰ ਸ਼ਹੀਦ ਭਗਤ ਸਿੰਘ ਨਗਰ ਵਿਚ ਬੀ ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਬੀ ਸੀ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਨੇ ਦੱਸਿਆ ਕਿ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਇਸ ਨਿਯੁਕਤੀ ਦੀ ਪ੍ਰਵਾਨਗੀ ਦਿੱਤੀ ਹੈ।