Sunday, December 22, 2024
spot_img
spot_img
spot_img

1986 ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਯੈੱਸ ਪੰਜਾਬ
ਚੰਡੀਗੜ੍ਹ, ਸਤੰਬਰ 8, 2024:

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੇ ਸਲਾਹਕਾਰ ਸਰਦਾਰ ਦਰਬਾਰਾ ਸਿੰਘ ਗੁਰੂ ਨੇ 1986 ਦੇ ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਕੋਈ ਸਰੋਕਾਰ ਹੋਣ ਦਾ ਜ਼ੋਰਦਾਰ ਖੰਡਨ ਕੀਤਾ ਹੈ ਅਤੇ ਜ਼ੋਰ ਦੇ ਕੇ ਕਿਹਾ ਹੈ ਕਿ ਕੁਝ ਤਾਕਤਾਂ ਅਕਾਲੀ ਦਲ ਨੂੰ ਬਦਨਾਮ ਕਰਨਾ ਚਾਹੁੰਦੀਆਂ ਹਨ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ 1986 ਵਿਚ ਨਕੋਦਰ ਵਿਚ ਪੁਲਿਸ ਫਾਇਰਿੰਗ ਵੇਲੇ ਉਹ ਜਲੰਧਰ ਵਿਚ ਏ ਡੀ ਸੀ ਵਜੋਂ ਤਾਇਨਾਤ ਸਨ ਪਰ ਉਹਨਾਂ ਦਾ ਗੋਲੀਬਾਰੀ ਨਾਲ ਕੋਈ ਸਰੋਕਾਰ ਨਹੀਂ ਹੈ।  ਉਹਨਾਂ ਕਿਹਾ ਕਿ ਘਟਨਾ ਦੇ ਬਾਅਦ ਮ੍ਰਿਤਕਾਂ ਦਾ ਪੋਸਟ ਮਾਰਟਮ ਵੀ ਕਰਵਾਇਆ ਗਿਆ ਸੀ।

ਉਹਨਾਂ ਕਿਹਾ ਕਿ ਹੁਣ 38 ਸਾਲਾਂ ਬਾਅਦ ਇਹ ਮੁੱਦਾ ਸਿਰਫ ਉਹਨਾਂ ਨੂੰ ਅਤੇ ਅਕਾਲੀ ਦਲ ਨੂੰ ਬਦਨਾਮ ਕਰਨ ਵਾਸਤੇ ਉਛਾਲਿਆ ਜਾ ਰਿਹਾ ਹੈ ਕਿਉਂਕਿ ਉਹਨਾਂ ਨੂੰ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਜਦੋਂ ਵੀ ਉਹ ਚੋਣਾਂ ਲੜਦੇ ਹਨ ਜਾਂ ਉਹਨਾਂ ਦੀ ਨਿਯੁਕਤੀ ਕਿਸੇ ਅਹਿਮ ਅਹੁਦੇ ’ਤੇ ਹੁੰਦੀ ਹੈ ਤਾਂ ਇਹ ਮੁੱਦਾ ਫਿਰ ਤੋਂ ਉਛਾਲਿਆ ਜਾਂਦਾ ਹੈ ਤਾਂ ਜੋ ਉਹਨਾਂ ਨੂੰ ਬਦਨਾਮ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਕੁਝ ਤਾਕਤਾਂ ਸੌੜੇ ਹਿੱਤਾਂ ਵਾਸਤੇ ਅਕਾਲੀ ਦਲ ਨੂੰ ਬਦਨਾਮ ਕਰਨਾ ਚਾਹੁੰਦੀਆਂ ਹਨ।

ਉਹਨਾਂ ਕਿਹਾ ਕਿ ਇਸ ਮਾਮਲੇ ਪਿੱਛੇ ਡੂੰਘੀ ਸਾਜ਼ਿਸ਼ ਹੈ ਜੋ ਸਮੇਂ ਦੇ ਨਾਲ ਹੀ ਬੇਨਕਾਬ ਹੋ ਜਾਵੇਗੀ। ਉਹਨਾਂ ਕਿਹਾ ਕਿ ਉਹ ਇਸ ਬਾਰੇ ਹੋਰ ਕੁਝ ਨਹੀਂ ਕਹਿਣਾ ਚਾਹੁੰਦੇ ਕਿਉਂਕਿ ਇਹ ਇਕ ਡੂੰਘੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ