Sunday, April 28, 2024

ਵਾਹਿਗੁਰੂ

spot_img
spot_img

ਨਿਊਜਰਸੀ ਦੀ ਸੈਨੇਟ ਵੱਲੋਂ 1984 ਦੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਐਲਾਨਣਾ ਸਵਾਗਤਯੋਗ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 12 ਜਨਵਰੀ, 2022 –
1984 ਵਿਚ ਇੱਕ ਗਿਣੀ-ਮਿਥੀ ਸਾਜ਼ਿਸ਼ ਤਹਿਤ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿਚ ਸਿੱਖਾਂ ਖਿਲਾਫ਼ ਹੋਏ ਨਸਲੀ ਹਮਲਿਆਂ ਨੂੰ ਅਮਰੀਕਾ ਦੇ ਸੂਬੇ ਨਿਊਜਰਸੀ ਦੀ ਸੈਨੇਟ ਵੱਲੋਂ ਸਿੱਖ ਨਸਲਕੁਸ਼ੀ ਐਲਾਨਦਿਆਂ ਇਸ ਦੀ ਨਿਖੇਧੀ ਦਾ ਮਤਾ ਪਾਸ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਲਾਘਾ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਤੋਂ ਪਹਿਲਾਂ 2015 ਵਿਚ ਕੈਲੇਫੋਰਨੀਆਂ ਰਾਜ ਦੇ ਸਦਨ ਅਤੇ 2018 ਵਿਚ ਪੈਨਸਿਲਵੇਨੀਆ ਸੂਬੇ ਵੱਲੋਂ ਵੀ ਅਜਿਹੇ ਮਤੇ ਪਾਸ ਕੀਤੇ ਗਏ ਸਨ।

ਉਨ੍ਹਾਂ ਕਿਹਾ ਕਿ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਉਨ੍ਹਾਂ ਆਖਿਆ ਕਿ ਇਹ ਕਾਂਗਰਸ ਪਾਰਟੀ ਦੀ ਮਨੁੱਖਤਾ ਵਿਰੋਧੀ ਸੋਚ ਸੀ, ਜਿਸ ਨੂੰ ਸਮਾਜ ਵੱਲੋਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਜਿਥੇ ਵਿਦੇਸ਼ ਦੀਆਂ ਸਰਕਾਰਾਂ ਸਿੱਖਾਂ ’ਤੇ ਹੋਏ ਇਸ ਵਹਿਸ਼ੀਆਨਾ ਕਾਰੇ ਦੀ ਨਿਖੇਧੀ ਕਰ ਰਹੀਆਂ ਹਨ, ਉਥੇ ਹੀ ਕਾਂਗਰਸ ਪਾਰਟੀ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਵੱਡੇ ਅਹੁਦਿਆਂ ਨਾਲ ਨਿਵਾਜ ਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੀ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਸੂਬੇ ਨਿਊਜਰਸੀ ਦੇ ਸੈਨੇਟ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਇਸ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਸਿੱਖ ਸ਼ਖ਼ਸੀਅਤਾਂ ਵੱਲੋਂ ਨਿਭਾਈ ਭੂਮਿਕਾ ਦੀ ਪ੍ਰਸ਼ੰਸਾ ਵੀ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਯੈੱਸ ਪੰਜਾਬ ਨਵੀਂ ਦਿੱਲੀ, 28 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ 1783 ਵਿਚ ਦਿੱਲੀ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...