Tuesday, April 30, 2024

ਵਾਹਿਗੁਰੂ

spot_img
spot_img

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਾਜਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਕੀਤੇ ਜਾਣਗੇ ਹਰ ਸੰਭਵ ਉਪਰਾਲੇ: ਮਾਧਵੀ ਕਟਾਰੀਆ

- Advertisement -

ਯੈੱਸ ਪੰਜਾਬ
ਮਲੇਰਕੋਟਲਾ, 13 ਜਨਵਰੀ, 2022 –
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਕਿਹਾ ਕਿ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਵੱਲੋਂ ਪੰਜਾਬ ਵਿੱਚ ਈ.ਐਨ.ਏ ਅਤੇ ਨਜਾਇਜ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵਿਧਾਨ ਸਭਾ ਚੋਣਾਂ ਲੋਕਾਂ ਦੇ ਸਹਿਯੋਗ ਨਾਲ ਨਿਰਪੱਖ, ਨਿਰਵਿਘਨ, ਸ਼ਾਂਤਮਈ ਅਤੇ ਸੁਤੰਤਰ ਢੰਗ ਨਾਲ ਕਰਵਾਈਆਂ ਜਾ ਸਕਣ ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਨੇ ਸਾਰੇ ਜ਼ਿਲ੍ਹੇ ਵਿੱਚ ਚੌਕਸੀ ਵਧਾ ਦਿੱਤੀ ਹੈ । ਜ਼ਿਲ੍ਹੇ ਦੀਆਂ ਸਰਹੱਦਾਂ ਅਤੇ ਤਸਕਰੀ ਵਾਲੇ ਖੇਤਰਾਂ ‘ਤੇ ਵਿਸ਼ੇਸ਼ ਗਸ਼ਤ ਅਤੇ ਨਾਕਾਬੰਦੀ ਕੀਤੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਆਬਕਾਰੀ ਵਿਭਾਗ, ਪੰਜਾਬ ਵੱਲੋਂ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀ ਦੀ ਸੂਚਨਾ ਦੇਣ ਲਈ ਇੱਕ ਹੈਲਪ ਲਾਈਨ ਜਾਰੀ ਕੀਤੀ ਗਈ ਹੈ, ਜਿਸਦਾ ਨੰਬਰ 98759-61126 ਹੈ। ਜੋ ਵੀ ਵਿਅਕਤੀ ਇਸ ਹੈਲਪ-ਲਾਈਨ ਤੇ ਸੂਚਨਾ ਮੁਹੱਈਆ ਕਰਵਾਉਂਦਾ ਹੈ, ਉਸਦਾ ਨਾਮ ਗੁਪਤ ਰੱਖਿਆ ਜਾਵੇਗਾ ।

ਸ੍ਰੀ ਪ੍ਰੀਤ ਭੁਪਿੰਦਰ ਸਿੰਘ, ਆਬਕਾਰੀ ਅਫ਼ਸਰ ਸੰਗਰੂਰ ਨੇ ਦੱਸਿਆ ਕਿ ਨਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ ਆਬਕਾਰੀ ਚੈਕਿੰਗ ਦੀ ਵਿਸ਼ੇਸ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਆਬਕਾਰੀ ਵਿਭਾਗ ਅਤੇ ਸੀ.ਆਈ.ਏ ਸਟਾਫ਼ ਮਲੇਰਕੋਟਲਾ ਵੱਲੋਂ ਸਾਂਝੀ ਨਾਕਾਬੰਦੀ ਦੌਰਾਨ ਪਿੰਡ ਲਾਂਗੜੀਆ-ਨਿਆਮਤਪੁਰ ਰੋਡ ਵਿਖੇ ਗੱਡੀ ਨੰਬਰ PB10DP-7414 ਵਿੱਚੋ ਹਰਿਆਣਾ ਰਾਜ ਤੋ ਸਮੱਗਲਡ ਹੋ ਕੇ ਆ ਰਹੀ ਸ਼ਰਾਬ ਦੀਆਂ 980 ਬੋਤਲਾਂ (80 ਪੇਟੀਆਂ) ਅਤੇ ਬਾਗੜੀਆਂ ਵਿਖੇ 24 ਬੋਤਲਾਂ ਅੰਗਰੇਜ਼ੀ ਸ਼ਰਾਬ, ਚੰਡੀਗੜ੍ਹ ਦੀਆਂ ਬਰਾਮਦ ਕੀਤੀਆਂ ਗਈਆਂ।

ਉਨ੍ਹਾਂ ਹੋਰ ਦੱਸਿਆ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਖਿਲਾਫ ਪੰਜਾਬ ਆਬਕਾਰੀ ਐਕਟ ਅਧੀਨ ਮੁਕੱਦਮੇ ਦਰਜ ਕਰਵਾ ਦਿੱਤੇ ਗਏ ਹਨ ।ਆਬਕਾਰੀ ਅਫ਼ਸਰ, ਮਲੇਰਕੋਟਲਾ ਨੇ ਕਿਹਾ ਕਿ ਮਾਡਲ ਕੋਡ ਆਫ਼ ਕੰਡਕਟ ਦੌੌਰਾਨ ਨਜ਼ਾਇਜ਼ ਸ਼ਰਾਬ ਨੂੰ ਰੋਕਣ ਲਈ ਕਾਰਵਾਈ ਅੱਗੇ ਵੀ ਜਾਰੀ ਰਹੇਗੀ ਅਤੇ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖਸਿਆ ਨਹੀਂ ਜਾਵੇਗਾ।

ਉਹਨਾਂ ਇਹ ਵੀ ਦੱਸਿਆ ਕਿ ਬਾਹਰਲੇ ਰਾਜ ਵਿੱਚ ਬਣੀ ਸ਼ਰਾਬ ਦੀਆਂ 12 ਬੋਤਲਾਂ ਤੋ ਵੱਧ ਰਿਕਵਰੀ ਹੋਣੀ ਇੱਕ ਗੈਰ-ਜ਼ਮਾਨਤੀ ਜੁ਼ਰਮ ਹੈ, ਇਸ ਲਈ 2,00,000/- ਰੁਪਏ ਤੱਕ ਜ਼ੁਰਮਾਨਾ ਹੋ ਸਕਦਾ ਹੈ, ਸ਼ਰਾਬ ਲਿਆਉਣ ਲਈ ਵਰਤੀ ਗਈ ਗੱਡੀ ਨੂੰ ਕਬਜ਼ੇ ਵਿੱਚ ਲਿਆ ਜਾ ਸਕਦਾ ਹੈ ਅਤੇ ਸਜ਼ਾ ਵੀ ਹੋ ਸਕਦੀ ਹੈ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਸ਼ਰਾਬ ਦੀ ਤਸਕਰੀ ਜਾਂ ਆਬਕਾਰੀ ਨਾਲ ਸਬੰਧਤ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ ਅਤੇ ਇਸ ਸਬੰਧੀ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ ਅਤੇ ਸ਼ਰਾਬ ਦੀ ਤਸਕਰੀ ਜਾਂ ਗੈਰ-ਕਾਨੂੰਨੀ ਵਿਕਰੀ ਅਤੇ ਵੰਡ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ 2022 ਦੀ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਵੇਕਲੀ ਬਹੁਤ ਹੀ ਪ੍ਰਭਾਵਸ਼ਾਲੀ ਐਪ ਸੀ-ਵੀਜ਼ਲ ਐਪ ਤਿਆਰ ਕੀਤੀ ਗਈ ਹੈ, ਜੋ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਆਪਣੇ ਮੋਬਾਇਲ ਤੇ ਡਾਊਨਲੋਡ ਲੋਡ ਕੀਤਾ ਜਾ ਸਕਦਾ ਹੈ ।

ਐਪ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਸਬੰਧਿਤ ਕੋਈ ਵੀ ਲਾਈਵ ਪਰੂਫ਼ ਜਿਵੇਂ ਕਿ ਤਸਵੀਰ ਅਤੇ ਵੀਡੀਓ ਅਪਲੋਡ ਕੀਤੀ ਜਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਇਸ ਐਪ ਦੀ ਵਰਤੋਂ ਕਰਨ ਅਤੇ ਉਨ੍ਹਾਂ ਵੱਲੋਂ ਭੇਜੀਆਂ ਸ਼ਿਕਾਇਤਾਂ ਦਾ 100 ਮਿੰਟ ਦੇ ਅੰਦਰ-ਅੰਦਰ ਹੱਲ ਕੀਤਾ ਜਾਵੇਗਾ । ਇਹ ਐਪ ਦੀ ਮਦਦ ਨਾਲ ਚੋਣ ਸਬੰਧੀ ਆਜਰਤਾ ਦੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...