Thursday, May 2, 2024

ਵਾਹਿਗੁਰੂ

spot_img
spot_img

ਕੋਰੋਨਾ ਵਾਇਰਸ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਰੋਜ਼ਾਨਾ 20000 ਖੁਰਾਕਾਂ ਦਾ ਟੀਚਾ ਪੂਰਾ ਕਰਨ ਦੇ ਨਿਰਦੇਸ਼

- Advertisement -

ਯੈੱਸ ਪੰਜਾਬ
ਜਲੰਧਰ, 14 ਜਨਵਰੀ, 2022 –
ਜ਼ਿਲ੍ਹੇ ਵਿੱਚ ਕੋਵਿਡ-19 ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਇੰਤਜ਼ਾਮ, ਸਿਹਤ ਸਹੂਲਤਾਂ ਆਦਿ ਯਕੀਨੀ ਬਣਾਈਆਂ ਗਈਆਂ ਹਨ ਤਾਂ ਜੋ ਵਾਇਰਸ ਨੂੰ ਅਸਰਦਾਰ ਢੰਗ ਨਾਲ ਹੋਰ ਫੈਲਣ ਤੋਂ ਰੋਕਿਆ ਜਾ ਸਕੇ।

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਪ੍ਰਮੁੱਖ ਸਕੱਤਰ (ਸਿਹਤ) ਰਾਜ ਕਮਲ ਚੌਧਰੀ ਨਾਲ ਵੀਡੀਓ ਕਾਨਫਰੰਸ ਰਾਹੀਂ ਹੋਈ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਦੱਸਿਆ ਕਿ ਪਿਛਲੇ ਛੇ ਦਿਨਾਂ ਦੌਰਾਨ ਜ਼ਿਲ੍ਹੇ ਵਿੱਚ ਯੋਗ ਲਾਭਪਾਤਰੀਆਂ ਦੇ 1 ਲੱਖ ਤੋਂ ਵੱਧ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ, ਜਿਸ ਵਿੱਚ 30342 ਪਹਿਲੀ, 67141 ਦੂਜੀ ਅਤੇ 2555

ਬੂਸਟਰ ਡੋਜ਼ਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਰੋਜ਼ਾਨਾ 17 ਹਜ਼ਾਰ ਤੋਂ ਵੱਧ ਖੁਰਾਕਾਂ ਲਗਾਈਆਂ ਜਾ ਰਹੀਆਂ ਹਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਟੀਕਾਕਰਨ ਦੀਆਂ ਖੁਰਾਕਾਂ ਰੋਜ਼ਾਨਾ 20 ਹਜ਼ਾਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਯੋਗ ਲਾਭਪਾਤਰੀਆਂ ਦੇ ਜਲਦ ਤੋਂ ਜਲਦ ਡਿਊ ਖੁਰਾਕ ਲਗਾਈ ਜਾ ਸਕੇ।

ਜ਼ਿਲ੍ਹੇ ਵਿੱਚ ਟੀਕਾਕਰਨ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 26.15 ਲੱਖ ਤੋਂ ਵੱਧ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ 1546170 ਪਹਿਲੀ ਅਤੇ 1066258 ਦੂਜੀ ਅਤੇ 2636 ਬੂਸਟਰ ਡੋਜ਼ਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਕੁੱਲ ਲਾਭਪਾਤਰੀਆਂ ਵਿੱਚੋਂ 93.65 ਫੀਸਦੀ ਨੂੰ ਪਹਿਲੀ ਅਤੇ 64.58 ਫੀਸਦੀ ਨੂੰ ਦੂਜੀ ਖੁਰਾਕ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਕੇਸਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਰਾਹੀਂ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ ‘ਤੇ ਸਿਹਤ ਸਹੂਲਤਾਂ ਦੇ ਢੁੱਕਵੇਂ ਇੰਤਜ਼ਾਮ ਕੀਤੇ ਜਾ ਚੁੱਕੇ ਹਨ।

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੋਵਿਡ ਦੀ ਰੋਕਥਾਮ ਸਬੰਧੀ ਉਪਰਾਲਿਆਂ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 97 ਫੀਸਦੀ ਚੋਣ ਡਿਊਟੀ ਸਟਾਫ਼ ਦੇ ਦੋਵੇਂ ਖੁਰਾਕਾਂ ਲੱਗ ਚੁੱਕੀਆਂ ਹਨ ਅਤੇ ਜਿਨ੍ਹਾਂ ਦੀ ਬੂਸਟਰ ਡੋਜ਼ ਡਿਊ ਹੈ, ਉਹ ਵੀ ਜਲਦ ਲਗਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ 3 ਹਜ਼ਾਰ ਸੈਂਪਲਿੰਗ ਕੀਤੀ ਜਾ ਰਹੀ ਹੈ ਅਤੇ ਕੋਵਿਡ ਦੀ ਦੂਜੀ ਲਹਿਰ ਤੋਂ ਬਾਅਦ ਜ਼ਿਲ੍ਹੇ ਵਿੱਚ 16 ਨਵੇਂ ਪੀ.ਐਸ.ਏ. ਪਲਾਂਟ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 3 ਸਰਕਾਰੀ ਅਤੇ 13 ਪ੍ਰਾਈਵੇਟ ਹਸਪਤਾਲਾਂ ਦੇ ਪਲਾਂਟ ਸ਼ਾਮਲ ਹਨ।

ਕੋਵਿਡ ਦੇ ਪ੍ਰਭਾਵ ਤੋਂ ਬਚਣ ਲਈ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਆਪਣਾ ਟੀਕਾਕਰਨ ਮੁਕੰਮਲ ਕਰਵਾਉਣ ਦੇ ਨਾਲ-ਨਾਲ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਤਾਂ ਜੋ ਵਾਇਰਸ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ।
ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਕੁਮਾਰ ਚੋਪੜਾ ਅਤੇ ਸਮੂਹ ਐਸ.ਐਮ.ਓਜ਼ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,158FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...