Sunday, May 26, 2024

ਵਾਹਿਗੁਰੂ

spot_img
spot_img

ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਵੰਡੇ ਸੂਬਾ ਪੱਧਰੀ ਨਿਯੁਕਤ-ਪੱਤਰ, 100 ਤੋਂ ਵੱਧ ਮਹਿਲਾਵਾਂ ਨੂੰ ਮਿਲੀਆਂ ਜ਼ਿੰਮੇਵਾਰੀਆਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਜਨਵਰੀ, 2022 –
ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਪ੍ਰਧਾਨ ਬਲਵੀਰ ਰਾਣੀ ਸੋਢੀ ਵੱਲੋਂ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਪ੍ਰਵਾਨਗੀ ਤੋਂ ਬਾਅਦ ਨਵੇਂ ਅਹੁਦੇਦਾਰਾਂ ਨੂੰ ਸੂਬਾ ਪੱਧਰ ਤੇ ਨਿਯੁਕਤੀ ਪੱਤਰ ਤਕਸੀਮ ਕੀਤੇ ਗਏ ।

ਜਿਸ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਿੱਚ ਜਨਰਲ ਸਕੱਤਰ,ਮੀਤ, ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਅਤੇ ਸਪੈਸ਼ਲ ਇਨਵਾਇਟੀ ਵਜੋਂ ਨਿਯੁਕਤੀਆਂ ਦੇ ਪੱਤਰ ਦਿੱਤੇ ਗਏ । ਇਸ ਮੌਕੇ ਤੇ ਵੱਡੀ ਗਿਣਤੀ ਵਿਚ ਪੰਜਾਬ ਭਰ ਵਿੱਚੋਂ ਮਹਿਲਾ ਕਾਂਗਰਸੀ ਨੇਤਾਵਾਂ ਹਾਜ਼ਰ ਸਨ।

ਇਸ ਮੌਕੇ ਵੱਡੀ ਗਿਣਤੀ ਵਿੱਚ ਇੱਥੇ ਕਾਂਗਰਸ ਭਵਨ ਵਿਖੇ ਪਹੁੰਚੀਆਂ ਕਾਂਗਰਸੀ ਮਹਿਲਾਵਾਂ ਨੇ ਬਲਬੀਰ ਰਾਣੀ ਸੋਢੀ ਦਾ ਜਿੱਥੇ ਇਨ੍ਹਾਂ ਨਿਯੁਕਤੀਆਂ ਦੇ ਲਈ ਧੰਨਵਾਦ ਕੀਤਾ ਉਥੇ ਹੀ ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੇ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਵਿੱਚ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕੀਤਾ ਜਾਵੇਗਾ ।

ਉਨ੍ਹਾਂ ਕਿਹਾ ਕਿ ਮੁੜ ਪੰਜਾਬ ਵਿੱਚ ਕਾਂਗਰਸ ਸਰਕਾਰ ਲਿਆਉਣ ਦੇ ਲਈ ਸਿਰਤੋੜ ਯਤਨ ਕੀਤੇ ਜਾਣਗੇ ।ਇਨ੍ਹਾਂ ਨਿਯੁਕਤੀਆਂ ਦੇ ਵਿੱਚ 5- ਮੀਤ ਪ੍ਰਧਾਨ, 20- ਜਨਰਲ ਸਕੱਤਰ, 28- ਜ਼ਿਲ੍ਹਾ ਪ੍ਰਧਾਨ , 39 ਸਕੱਤਰ ਅਤੇ 23 ਸਪੈਸ਼ਲ ਇਨਵਾਇਟੀ ਵਜੋਂ ਮਹਿਲਾ ਕਾਂਗਰਸ ਨੇਤਾਵਾਂ ਦੀਆਂ ਨਿਯੁਕਤੀਆਂ ਸ਼ਾਮਿਲ ਹਨ ।

ਇਸ ਮੌਕੇ ਹਾਜ਼ਰ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ ਮਹਿਲਾਵਾਂ ਨੂੰ ਵਧਾਈ ਦਿੰਦੇ ਹੋਏ ਮੈਡਮ ਬਲਬੀਰ ਰਾਣੀ ਸੋਢੀ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕਰ ਲਏ ਜਾਣ ਅਤੇ ਅਤੇ ਬਕਾਇਦਾ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾ ਕੇ ਮੁੜ ਤੋਂ ਪੰਜਾਬ ਦੇ ਵਿੱਚ ਕਾਂਗਰਸੀ ਸਰਕਾਰ ਲਿਆਂਦੀ ਜਾਵੇ ।

ਉਨ੍ਹਾਂ ਕਿਹਾ ਕਿ ਔਰਤ ਦੇ ਵਿਚ ਇਕ ਅਥਾਹ ਸ਼ਕਤੀ ਮੌਜੂਦ ਹੈ ਜਿਸ ਚਲਦੀ ਹੋਈ ਇਨ੍ਹਾਂ ਚੋਣਾਂ ਦੇ ਵਿੱਚ ਮਹਿਲਾਵਾਂ ਦੀ ਅਹਿਮ ਭੂਮਿਕਾ ਹੋਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

ਯੈੱਸ ਪੰਜਾਬ ਅੰਮ੍ਰਿਤਸਰ, 26 ਮਈ, 2024 ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ...

ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 26 ਮਈ ਤੋਂ 6 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ

ਯੈੱਸ ਪੰਜਾਬ ਅੰਮ੍ਰਿਤਸਰ, 25 ਮਈ, 2024 ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,097FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...