Tuesday, May 7, 2024

ਵਾਹਿਗੁਰੂ

spot_img
spot_img

ਸਪਸ਼ਟ ਬਹੁਮਤ ਨਾਲ ਬਣੇਗੀ ‘ਆਪ’ ਦੀ ਸਰਕਾਰ, ਮੁੱਖ ਮੰਤਰੀ ਚਿਹਰਾ ਚੁਣਨ ਲਈ ਦਿੱਤੇ ਨੰਬਰ ’ਤੇ 24 ਘੰਟੇ ’ਚ 8 ਲੱਖ ਲੋਕਾਂ ਨੇ ਦਿੱਤੀ ਰਾਏ: ਹਰਪਾਲ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿੱਚ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ ’ਤੇ ਕੇਵਲ 24 ਘੰਟਿਆਂ ਵਿੱਚ ਹੀ 8 ਲੱਖ ਤੋਂ ਜ਼ਿਆਦਾ ਲੋਕਾਂ ਨੇ ਆਪਣਾ ਪੱਖ ਰੱਖਿਆ ਹੈ।

ਸ਼ੁੱਕਰਵਾਰ ਨੂੰ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਾਰਟੀ ਵੱਲੋਂ ਜਾਰੀ ਨੰਬਰ ’ਤੇ 3 ਲੱਖ ਤੋਂ ਜ਼ਿਆਦਾ ਵੈਟਸਐਪ ਮੈਸਜ਼, 4 ਲੱਖ ਤੋਂ ਜ਼ਿਆਦਾ ਫੋਨ ਕਾਲਾਂ, 1 ਲੱਖ ਤੋਂ ਜ਼ਿਆਦਾ ਵਾਇਸ ਮੈਸਜ਼ ਅਤੇ 50 ਹਜ਼ਾਰ ਤੋਂ ਜ਼ਿਆਦਾ ਐਕਸਟ ਮੈਸਜ ਆਏ ਹਨ। ਉਨ੍ਹਾਂ ਕਿਹਾ ਕਿ ਪੂਰਾ ਡਾਟਾ ਇੱਕਠਾ ਹੋਣ ਤੋਂ ਬਾਅਦ ਪਾਰਟੀ ਮੁੱਖ ਮੰਤਰੀ ਦੇ ਨਾਂਅ ’ਤੇ ਫ਼ੈਸਲਾ ਕਰੇਗੀ।

ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ। ਇਸ ਵਾਰ ਸਪੱਸ਼ਟ ਬਹੁਮੱਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਰਿਵਾਇਤੀ ਪਾਰਟੀਆਂ ਦੀ ਗੰਦੀ ਰਾਜਨੀਤੀ ਦਾ ਸਫ਼ਾਇਆ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਿਲ ਰਹੇ ਭਾਰੀ ਸਮਰੱਥਨ ਤੋਂ ਇਹ ਸਿੱਧ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਅਕਾਲੀ ਦਲ, ਕਾਂਗਰਸ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਭ੍ਰਿਸ਼ਟਾਚਾਰ ਅਤੇ ਮਾਫੀਆ ਰਾਜ ਤੋਂ ਤੰਗ ਆ ਚੁੱਕੇ ਹਨ, ਇਸ ਲਈ ਪੰਜਾਬ ਦੇ ਲੋਕ ਹੁਣ ਰਾਜਨੀਤੀ ਵਿੱਚ ਬਦਲਾਅ ਚਾਹੁੰਦੇ ਹਨ।

ਭਾਜਪਾ ਅਤੇ ਉਸ ਦੇ ਸਹਿਯੋਗੀਆਂ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਅਤੇ ਭਾਜਪਾ ਆਗੂਆਂ ਨੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਬਹੁਤ ਸਾਰੀਆਂ ਸਾਜਿਸ਼ਾਂ ਕੀਤੀਆਂ ਹਨ। ਪੰਜਾਬ ਦੇ ਕਿਸਾਨਾਂ ’ਤੇ ਹਮਲੇ ਕਰਵਾਏ ਗਏ ਅਤੇ ਝੂਠੇ ਮੁਕੱਦਮੇ ਦਰਜ ਕੀਤੇ ਗਏ।

ਪਰ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਵਾਲੀ ਭਾਜਪਾ ਨਾਲ ਪੰਜਾਬ ਦੀਆਂ ਹੀ ਕੁੱਝ ਪਾਰਟੀਆਂ ਆਪਣੇ ਰਾਜਨੀਤਿਕ ਲਾਭ ਲਈ ਗੱਠਜੋੜ ਕਰ ਰਹੀਆਂ ਹਨ। ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਜਿਹੀਆਂ ਪਾਰਟੀਆਂ ਨੂੰ ਮੂੰਹ ਤੋੜ ਜਵਾਬ ਦੇਣਗੇ ਅਤੇ ਇਨਾਂ ਚੋਣਾ ਵਿੱਚ ਭਾਜਪਾ ਅਤੇ ਸਹਿਯੋਗੀ ਪਾਰਟੀਆਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,141FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...