Tuesday, May 7, 2024

ਵਾਹਿਗੁਰੂ

spot_img
spot_img

ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਸਰਕਾਰੀ ਸਿਹਤ ਸੇਵਾਵਾਂ ਦੀ ਮਜ਼ਬੂਤੀ ਜ਼ਰੂਰੀ: ਅਮਨ ਅਰੋੜਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਗੰਭੀਰਤਾ ਨਾਲ ਲਏ ਜਾਣ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਖਾਸ ਕਰਕੇ ਸੂਬੇ ਦੇ ਮਾਣਯੋਗ ਰਾਜਪਾਲ ਕੋਲੋਂ ਮੰਗ ਕੀਤੀ ਹੈ ਕਿ ਕੋਰੋਨਾ ਦੇ ਪਿਛਲੇ ਹਮਲਿਆਂ ਤੋਂ ਸਬਕ ਸਿਖਦੇ ਹੋਏ ਪੰਜਾਬ ਦੀਆਂ ਸਰਕਾਰੀ ਸਿਹਤ ਸੇਵਾਵਾਂ ’ਚ ਜੰਗੀ ਪੱਧਰ ਦਾ ਸੁਧਾਰ ਬੇਹੱਦ ਜ਼ਰੂਰੀ ਹੈ ਅਤੇ ਸਰਕਾਰੀ ਹਸਪਤਾਲਾਂ, ਡਿਸਪੈਂਸਰੀਆਂ ਵਿੱਚ ਮੌਜ਼ੂਦ ਕਮੀਆਂ- ਖਾਮੀਆਂ ਦੂਰ ਕਰਨ ਲਈ ਸਰਕਾਰ ਫੌਰੀ ਕਦਮ ਚੁੱਕੇ।

ਇਸ ਦੇ ਨਾਲ ਹੀ ਨਿੱਜੀ ਖੇਤਰ ਦੀਆਂ ਸਿਹਤ ਸੇਵਾਵਾਂ ਬਾਰੇ ਵਿਸ਼ੇਸ਼ ਦਿਸ਼ਾ – ਨਿਰਦੇਸ਼ (ਗਾਇਨਲਾਇਨਜ਼) ਜਾਰੀ ਕੀਤੀਆਂ ਜਾਣ ਤਾਂ ਕਿ ਪ੍ਰਾਈਵੇਟ ਹਸਪਤਾਲ ਅਤੇ ਲੈਬਾਟਰੀਜ਼ ਮਰੀਜਾਂ ਦੀ ਮਜ਼ਬੂਰੀ ਦਾ ਫਾਇਦਾ ਉਠਾ ਕੇ ਪਹਿਲਾਂ ਵਾਂਗ ਅੰਨ੍ਹੀ ਲੁੱਟ ਨਾ ਕਰ ਸਕਣ।

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਜ਼ੋਰਾਂ ’ਤੇ ਚੱਲ ਰਹੀ ਹੈ ਅਤੇ ਹਰ ਦਿਨ ਹਜ਼ਾਰਾਂ ਦੀ ਗਿਣਤੀ ਵਿੱਚ ਕੋਰੋਨਾ ਮਰੀਜ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ 14 ਜਨਵਰੀ ਦੇ ਦਿਨ 7600 ਤੋਂ ਜ਼ਿਆਦਾ ਕੋਰੋਨਾ ਮਰੀਜ਼ ਸਾਹਮਣੇ ਆਏ ਹਨ, ਜਦੋਂ ਕਿ 21 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਇਸ ਤਰ੍ਹਾਂ 14 ਜਨਵਰੀ ਤੱਕ ਕਰੀਬ 34 ਹਜ਼ਾਰ ਕੋਰੋਨਾ ਕੇਸ ਪੰਜਾਬ ਵਿੱਚ ਪਾਏ ਗਏ ਹਨ।

ਵਿਧਾਇਕ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਦਾ ਵੱਧ ਰਿਹਾ ਪ੍ਰਭਾਵ ਬਹੁਤ ਹੀ ਚਿੰਤਾਜਨਕ ਹੈ ਅਤੇ ਇਸ ਦੇ ਲਈ ਸੱਤਾ ਵਿੱਚ ਰਹੀ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਜ਼ਿੰਮੇਵਾਰ ਹਨ, ਕਿਉਂਕਿ ਇਨਾਂ ਸਿਆਸੀ ਪਾਰਟੀਆਂ ਨੇ ਪੰਜਾਬ ਵਿੱਚ ਸਰਕਾਰੀ ਸਿਹਤ ਢਾਂਚੇ ਨੂੰ ਇੱਕ ਸਾਜਿਸ਼ ਦੇ ਤਹਿਤ ਬਰਬਾਦ ਕੀਤਾ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਪ੍ਰਫੁੱਲਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸਮਾਂ ਰਹਿੰਦੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜ਼ਰੂਰੀ ਪ੍ਰਬੰਧ ਨਹੀਂ ਕੀਤੇ। ਸਗੋਂ ‘ਮਿਸ਼ਨ ਫ਼ਤਹਿ’ ਅਧੀਨ ਸਰਕਾਰੀ ਖਜ਼ਾਨੇ ‘ਚੋਂ ਜਨਤਾ ਦੇ ਕਰੋੜਾਂ ਰੁਪਏ ਬਰਬਾਦ ਕੀਤੇ ਹਨ। ਸੱਤਾਧਾਰੀ ਕਾਂਗਰਸ ਟੀਕਾਕਰਨ ਮੁਹਿੰਮ ਨੂੰ ਪ੍ਰਭਾਵੀ ਬਣਾਉਣ ਵਿੱਚ ਲਾਪ੍ਰਵਾਹ ਰਹੀ ਹੈ, ਜਿਸ ਕਾਰਨ ਸੂਬੇ ਦੇ ਲੋਕਾਂ ਨੂੰ ਅਜੇ ਤੱਕ ਵੀ ਕੋਰੋਨਾਂ ਤੋਂ ਬਚਾਅ ਲਈ ਜ਼ਰੂਰੀ ਟੀਕਾ ਨਹੀਂ ਲੱਗਿਆ। ਸੂਬੇ ਦੇ ਲੋਕ ਸਰਕਾਰੀ ਹਸਪਤਾਲਾਂ ਅਤੇ ਕੋਵਿਡ ਕੇਅਰ ਕੇਂਦਰਾਂ ਵਿੱਚ ਟੀਕਾ ਲਗਵਾਉਣ ਲਈ ਖੱਜਲ ਖੁਆਰ ਹੋ ਰਹੇ ਹਨ।

‘ਆਪ’ ਆਗੂਆਂ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਨੇ ਕੁਰਸੀ ਦੀ ਆਪਸੀ ਲੜਾਈ ਦੌਰਾਨ ਪੰਜਾਬ ਦੇ ਸਾਰੇ ਅਹਿਮ ਮੁੱਦਿਆਂ ਨੂੰ ਛਿੱਕੇ ਟੰਗ ਦਿੱਤਾ ਹੈ। ਕਾਂਗਰਸੀਆਂ ਨੇ ਦਿੱਲੀ ਦੇ ਜਿੰਨੇ ਗੇੜੇ ‘ਕੁਰਸੀ’ ਖੋਹਣ ਜਾਂ ਬਚਾਉਣ ਲਈ ਲਾਏ ਹਨ, ਜੇਕਰ ਕੋਵਿਡ 19 ਟੀਕਾਕਰਨ ਟੀਕਿਆਂ ਲਈ ਲਾਏ ਹੁੰਦੇ ਤਾਂ ਟੀਕਾਕਰਨ ਮੁਹਿੰਮ ਮੁਕੰਮਲ ਪੂਰੀ ਹੋ ਜਾਂਦੀ ਅਤੇ ਪੰਜਾਬ ਵਾਸੀ ਕੋਰੋਨਾ ਦੀ ਤੀਜ਼ੀ ਲਹਿਰ ਤੋਂ ਪੀੜਤ ਨਾ ਹੁੰਦੇ।

ਅਰੋੜਾ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਪੰਜਾਬ ਨਾਲ ਮਿੱਥ ਕੇ ਵਿਤਕਰਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਲਈ ਲੋੜੀਂਦੇ ਟੀਕਿਆਂ ਦਾ ਪ੍ਰਬੰਧ ਨਹੀਂ ਕੀਤਾ, ਜਿਸ ਕਾਰਨ ਪੰਜਾਬਵਾਸੀ ਟੀਕੇ ਲਵਾਉਣ ਤੋਂ ਪਿੱਛੇ ਰਹਿ ਗਏ ਹਨ।

ਉਨ੍ਹਾਂ ਕਿਹਾ ਕਿ ਟੀਕੇ ਨਾ ਲੱਗਣ ਕਾਰਨ ਪੰਜਾਬ ਵਿੱਚ ਕੋਰੋਨਾ ਫ਼ੈਲਣ ਦੀ ਦਰ 21. 19 ਫ਼ੀਸਦ ਤੱਕ ਪਹੁੰਚ ਗਈ ਹੈ, ਇਸ ਲਈ ਮੋਦੀ ਸਰਕਾਰ ਬਦਲੇਖੋਰੀ ਵਾਲੀ ਭਾਵਨਾ ਤਿਆਗ ਕੇ ਸੂਬੇ ਦੇ ਲੋਕਾਂ ਲਈ ਕਰੋਨਾ ਟੀਕਿਆਂ ਦੀਆਂ ਖ਼ੁਰਾਕਾਂ ਲੋੜੀਂਦੀ ਮਾਤਰਾ ‘ਚ ਭੇਜੇ ਤਾਂ ਕਿ ਪੰਜਾਬ ਦੀ ਜਨਤਾ ਕਰੋਨਾ ਦੇ ਤੀਸਰੇ ਹਮਲੇ ਤੋਂ ਸੁਰੱਖਿਅਤ ਰਹਿ ਸਕੇ।

ਅਮਨ ਅਰੋੜਾ ਨੇ ਮੰਗ ਕੀਤੀ ਕਿ ਪੰਜਾਬ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਸਰਕਾਰੀ ਸਿਹਤ ਸੇਵਾਵਾਂ ਮਜ਼ਬੂਤੀ ਕੀਤੀਆਂ ਜਾਣ ਅਤੇ ਪਿਛਲੇ ਕੋਰੋਨਾ ਹਮਲਿਆਂ ਤੋਂ ਸਬਕ ਲੈਂਦਿਆਂ ਕੋਰੋਨਾ ਮਰੀਜਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਰਹਿਮੋਂ ਕਰਮ ’ਤੇ ਨਾ ਛੱਡਿਆ ਜਾਵੇ।

ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਾਸੀਆਂ ਨੇ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਾਉਣ ਦਾ ਨਿਸ਼ਚਾ ਕਰ ਲਿਆ ਹੈ, ਕਿਉਂਕਿ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਸਿਹਤ, ਸਿੱਖਿਆ ਅਤੇ ਜਨ ਸੁਵਿਧਾਵਾਂ ਦੇਣ ’ਚ ਲਾਮਿਸਾਲ ਕੰਮ ਕੀਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...