Sunday, April 28, 2024

ਵਾਹਿਗੁਰੂ

spot_img
spot_img

ਸੱਤਾ ਪ੍ਰਾਪਤੀ ਦੇ ਲਾਲਚ ਵਿੱਚ ਸੁਖ਼ਬੀਰ ਬਾਦਲ ਅਤੇ ਮਜੀਠੀਆ ਨੇ ਪੰਥਕ ਮੁੱਦੇ ਵਿਸਾਰੇ: ਬੱਬੀ ਬਾਦਲ

- Advertisement -

ਯੈੱਸ ਪੰਜਾਬ
ਮੋਹਾਲੀ, 16 ਜਨਵਰੀ, 2022:
ਅਗਲੇ ਮਹੀਨੇ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਬੇਹੱਦ ਕਾਰਜਸ਼ੀਲ ਹੋਣਗੀਆਂ,ਇਹ ਗੱਲਾਂ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਦੇ ਜਨਰੱਲ ਸਕੱਤਰ ਤੇ ਸੀਨੀਅਰ ਨੌਜੁਆਨ ਆਗੂ ਸ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਜਨ ਸੰਪਰਕ ਮੁਹਿੰਮ ਨੂੰ ਅੱਗੇ ਤੋਰਦਿਆਂ ਹਲਕੇ ਦੇ ਵੱਖ ਵੱਖ ਪਿੰਡਾਂ,ਕਸਬਿਆਂ ਚ ਮੀਟਿੰਗਾਂ ਦੌਰਾਨ ਕੀਤਾ ।

ਬੱਬੀ ਬਾਦਲ ਨੇ ਕਿਹਾ ਕਿ ਸੁਖਬੀਰ ਬਾਦਲ ਤੇ ਮਜੀਠੀਆ ਨੇ ਸੱਤਾ ਪ੍ਰਾਪਤੀ ਅਤੇ ਕਾਰੋਬਾਰ ਦੇ ਵਾਧੇ ਲਈ ਪੰਥਕ ਮੁੱਦਿਆ ਨੂੰ ਵਿਸਾਰ ਦਿੱਤਾ ਜਿਸ ਕਰਕੇ ਪੰਥਕ ਮਸਲੇ ਜਿਉਂ ਦੇ ਤਿਉਂ ਖੜ੍ਹੇ ਹਨ। ਉਹਨਾਂ ਦੋਸ਼ ਲਾਇਆ ਕਿ ਬਾਦਲ ਦਲ ਨੇ ਪੰਜਾਬ ਤੇ ਪੰਥ ਨੂੰ ਢਾਹ ਲਾਉਣ ਵਿੱਚ ਕੋਈ ਕਸਰ ਨਹੀਂ ਛੱਡੀ।

ਉਹਨਾਂ ਕਿਹਾ ਪੰਥ ਤੇ ਪੰਜਾਬ ਦੇ ਮੁੱਦਿਆ ਨੂੰ ਹੱਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਬੀੜਾਂ ਚੁੱਕਿਆ ਹੈ ‌ਆਉਣ ਵਾਲੇ ਦਿਨਾਂ ਵਿੱਚ ਸਿੱਖ ਮਸਲਿਆਂ ਨੂੰ ਹੱਲ ਕਰਵਾਇਆਂ ਜਾਵੇਗਾ, ਬੱਬੀ ਬਾਦਲ ਨੇ ਕਿਹਾਂ ਕਿ ਪੰਜਾਬ ਨੂੰ ਆਰਥਿਕ, ਸਿੱਖਿਆ,ਸਿਹਤ,ਬੇਰੁਜਗਾਰੀ ਨੇ ਸੂਬੇ ਨੂੰ ਜੜੋਂ ਹਿਲਾਉਣ ਚ ਕੋਈ ਕਸਰ ਨਹੀ ਛੱਡੀ,ਜਿਸ ਲਈ ਦੋਸ਼ੀ ਰਵਾਇਤੀ ਪਾਰਟੀਆਂ ਹਨ।

ਕਾਂਗਰਸ ਤੇ ਨਿਸ਼ਾਨਾ ਸਾਧਦਿਆਂ ਬੱਬੀ ਬਾਦਲ ਨੇ ਦੋਸ਼ ਲਾਇਆ ਕਿ ਸੱਤਾ ਪ੍ਰਾਪਤੀ ਲਈ ਕਾਂਗਰਸੀਆਂ ਨੇ ਪੰਜਾਬ ਦੇ ਮੱਸਲੇ ਵਿਸਾਰੇ ਹਨ । ਕੁਰਸੀਆਂ ਦੀ ਲੜਾਈ ਨੇ ਪੰਜਾਬ ਵਾਸੀਆਂ ਦੇ ਮੱਸਲੇ ਹੱਲ ਨਹੀ ਹੋਣ ਦਿੱਤੇ ਜਾਂ ਇਹ ਵੀ ਕਹਿਣਾ ਗਲਤ ਨਹੀ ਹੈ ਕਿ ਕਾਂਗਰਸੀਆਂ ਦੀ ਨੀਅਤ ਤੇ ਨੀਤੀ ਚ ਜਮੀਨ ਅਸਮਾਨ ਦਾ ਫਰਕ ਹੈ ,ਕਿਉਕਿ ਵਾਅਦੇ ਤਾਂ ਇਹ ਬਹੁਤ ਵੱਡੇ ਵੱਡੇ ਕਰਦੇ ਹਨ ਪਰ ਉਨਾ ਨੂੰ ਅਮਲੀ ਜਾਮਾ ਪਹਿਨਾਉਣ ਚ ਸਿਰੇ ਦੇ ਝੂਠੇ ਹਨ ।

ਅੱਜ ਵੀ ਕਾਂਗਰਸ ਦਾ ਇਹੀ ਹਾਲ ਹੈ ,ਹਰ ਕੋੋਈ ਮੁੱਖ ਮੰਤਰੀ ਬਣਨ ਲਈ ਉਤਾਵਲਾ ਹੈ । ਬੱਬੀ ਬਾਦਲ ਨੇ ਅਖਬਾਰੀ ਖਬਰਾਂ ਦੇ ਹਵਾਲੇ ਨਾਲ ਕਿਹਾ ਕਿ ਆਏ ਦਿਨ ਅਖਬਾਰਾਂ ਚ ਬੇਅਦਬੀਆਂ ਦੀਆਂ ਘਟਨਾਵਾਂ ਹੋ ਰਹੀਆਂ ਹਨ ਪਰ ਦੁੱਖ ਦੀ ਗੱਲ ਹੈ ਕਿ ਕਿਸੇ ਵੀ ਦੋਸ਼ੀ ਨੂੰ ਸਜਾ ਨਹੀ ਮਿਲਦੀ ,ਜੇ ਬਰਗਾੜੀ ਕਾਂਡ ਦੇ ਅਸਲ ਦੋਸ਼ੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਹੁੰਦੀਆਂ ਤਾਂ ਅੱਜ ਕਦੇ ਵੀ ਪੰਜਾਬ ਚ ਮੁੜ ਬੇਅਦਬੀ ਨਾ ਹੁੰਦੀ ।

ਇਸ ਲਈ ਦੋਵਾਂ ਉਕਤ ਪਾਰਟੀਆਂ ਨੇ ਪੰਜਾਬ ਤੇ ਪੰਥ ਦਾ ਨਾ ਵਰਨਣਯੋਗ ਨੁਕਸਾਨ ਕੀਤਾ ਹੈ । ਇਸ ਮੌਕੇ ਅਵਤਾਰ ਸਿੰਘ ਸਾਬਕਾ ਸਰਪੰਚ ਮਾਣਕਪੁਰ ਕਲੱਰ, ਹਰਵਿੰਦਰ ਸਿੰਘ, ਗੁਰਜੰਟ ਸਿੰਘ, ਅਮਰੀਕ ਸਿੰਘ, ਗੁਰਸੇਵਕ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਪ੍ਰਦੀਪ ਸਿੰਘ, ਬਲਵਿੰਦਰ ਸਿੰਘ, ਪ੍ਰੀਤਮ ਸਿੰਘ, ਮਲਕੀਤ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਸੁਰਿੰਦਰ ਸਿੰਘ ਕੰਡਾਲਾ, ਕੰਵਲਜੀਤ ਸਿੰਘ ਪੱਤੋ, ਜਸਪ੍ਰੀਤ ਸਿੰਘ, ਬਿਕਰਮ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਯੈੱਸ ਪੰਜਾਬ ਨਵੀਂ ਦਿੱਲੀ, 28 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ 1783 ਵਿਚ ਦਿੱਲੀ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...