Saturday, May 4, 2024

ਵਾਹਿਗੁਰੂ

spot_img
spot_img

ਡਾ. ਸਰਬਜੀਤ ਕੌਰ ਸੋਹਲ ਦੀ ਕਿਤਾਬ ‘ਇੰਟਰਵਲ ਤੋਂ ਬਾਅਦ’ ਲੋਕ ਅਰਪਣ

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਜਨਵਰੀ 16, 2022:
ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਦੇ ਵਿਹੜੇ ਵਿਚ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪੰਜਾਬ ਕਲਾ ਪਰਿਸ਼ਦ ਦੀ ਪ੍ਰਧਾਨ ਡਾਕਟਰ ਸਰਬਜੀਤ ਕੌਰ ਸੋਹਲ ਦੇ ਕਹਾਣੀ ਸੰਗ੍ਰਹਿ ‘ਇੰਟਰਵਲ ਤੋਂ ਬਾਅਦ’ ਦਾ ਲੋਕ ਅਰਪਣ ਕੀਤਾ ਗਿਆ। ਇਹ ਸਮਾਗਮ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਦੇਸ ਰਾਜ ਕਾਲੀ, ਡਾ. ਮਨਮੋਹਨ, ਡਾ. ਸੁਰਿੰਦਰ ਕੁਮਾਰ ਦਵੇਸ਼ਵਰ, ਕਰਨਲ ਜਸਬੀਰ ਭੁੱਲਰ ਅਤੇ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਬਲਕਾਰ ਸਿੱਧੂ ਦੀ ਪ੍ਰਧਾਨਗੀ ਹੇਠ ਹੋਇਆ।

ਮੁੱਖ ਬੁਲਾਰੇ ਦੇਸ ਰਾਜ ਕਾਲੀ ਨੇ ਪੁਸਤਕ ਉੱਤੇ ਬੋਲਦਿਆਂ ਕਿਹਾ ਕਿ ਲੇਖਿਕਾ ਨੇ ਔਰਤ ਮਨ ਦੇ ਸੂਖਮ ਅਤੇ ਵਿਵਰਜਿਤ ਵਿਸ਼ਿਆਂ ਨੂੰ ਬੜੀ ਕਲਾਤਮਿਕਤਾ ਨਾਲ ਨਿਭਾਇਆ ਹੈ। ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਪ੍ਰਸਿੱਧ ਕਹਾਣੀਕਾਰ ਕਰਨਲ ਜਸਬੀਰ ਭੁੱਲਰ ਨੇ ਲੇਖਿਕਾ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਭੇਟ ਕੀਤੀਆਂ। ਕਹਾਣੀਕਾਰ ਸੁਖਜੀਤ ਨੇ ਆਪਣੇ ਸਰਲ ਅਤੇ ਦਿਲਚਸਪ ਵਖਿਆਨ ਰਾਹੀਂ ਕਿਹਾ ਕਿ ਸਰਬਜੀਤ ਕੌਰ ਸੋਹਲ ਦੀਆਂ ਕਹਾਣੀਆਂ ਵਿਚ ਲੋੜੀਂਦੀ ਕੜਕ ਹੈ ਜਿਹੜੀ ਕਿ ਮੌਜ਼ੂਦਾ ਕਹਾਣੀਕਾਰਾਂ ਵਿੱਚ ਉਪਲਬਧ ਨਹੀਂ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਰਬਜੀਤ ਦੀਆਂ ਕਹਾਣੀਆਂ ਵਿੱਚ ਸਮੇਂ, ਸਥਾਨ ਅਤੇ ਵਿਸੇ ਦੀ ਸਮਾਨਾਂਤਰਤਾ ਵੀ ਮੌਜ਼ੂਦ ਹੈ। ਪ੍ਰਸਿੱਧ ਵਿਦਵਾਨ ਡਾ. ਮਨਮੋਹਨ ਨੇ ਕਿਹਾ ਕਿ ਲੇਖਿਕਾ ਦੀਆਂ ਕਹਾਣੀਆਂ ਨੂੰ ਵਿਸ਼ਵ ਸਾਹਿਤ ਦੀਆਂ ਕਹਾਣੀਆਂ ਦੇ ਬਰਾਬਰ ਰੱਖ ਕੇ ਵੀ ਦੇਖਿਆ ਜਾ ਸਕਦਾ ਹੈ। ਅੰਤ ਵਿੱਚ ਆਪਣੇ ਪ੍ਰਧਾਨਗੀ ਸ਼ਬਦ ਕਹਿੰਦਿਆਂ ਡਾ. ਸੁਰਿੰਦਰ ਕੁਮਾਰ ਦਵੇਸ਼ਵਰ ਨੇ ਕਿਹਾ ਕਿ ਸਰਬਜੀਤ ਕੌਰ ਸੋਹਲ ਦੀਆਂ ਕਹਾਣੀਆਂ ਪਾਤਰਾਂ ਅੰਦਰਲੀ ਕਾਮੁਕ ਦੁਰਗੰਧ ਨੂੰ ਬੜੀ ਕਲਾਤਮਿਕਤਾ ਅਤੇ ਸੁਹਜ ਨਾਲ ਕਾਮੁਕ ਸੁਗੰਧ ਵਿੱਚ ਪਰਿਵਰਤਿਤ ਕਰਦੀਆਂ ਹਨ। ਉਨ੍ਹਾਂ ਆਪਣੀ ਗੱਲ ਨੂੰ ਜਾਰੀ ਰੱਖਦਿਆਂ ਕਿਹਾ ਕਿ ਸਰਬਜੀਤ ਕੌਰ ਸੋਹਲ ਕੋਲ ਕਿਸੇ ਵੀ ਸਾਹਿਤਕਾਰ ਲਈ ਲੋੜੀਂਦੀ ਸੂਖਮਤਾ ਅਤੇ ਸ਼ਿਲਖ ਮੌਜ਼ੂਦ ਹੈ।

ਸਮਾਗਮ ਦੇ ਅੰਤ ਵਿੱਚ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਡਾ. ਅਵਤਾਰ ਸਿੰਘ ਪਤੰਗ ਨੇ ਧੰਨਵਾਦੀ ਸ਼ਬਦ ਕਹਿੰਦਿਆਂ ਕਿਹਾ ਕਿ ਸਭਾਵਾਂ ਵਿੱਚ ਆ ਕੇ ਇੱਕ ਸਾਧਾਰਨ ਪਾਠਕ ਬਹੁਤ ਕੁੱਝ ਨਵਾਂ ਸੁਣਦਾ ਅਤੇ ਸਿੱਖਦਾ ਹੈ। ਸਮਾਗਮ ਦਾ ਮੰਚ ਸੰਚਾਲਨ ਦੀਪਕ ਸ਼ਰਮਾ ਚਨਾਰਥਲ ਅਤੇ ਭੁਪਿੰਦਰ ਸਿੰਘ ਮਲਿਕ ਨੇ ਬਾਖੂਬੀ ਨਿਭਾਇਆ।

ਇਸ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਨਾਲ ਪਾਲ ਅਜਨਬੀ, ਮਨਜੀਤ ਕੌਰ ਮੀਤ, ਹਰਮਿੰਦਰ ਕਾਲੜਾ, ਜਗਦੀਪ ਕੌਰ ਨੂਰਾਨੀ, ਸੁਰਜੀਤ ਸੁਮਨ, ਹਰਬੰਸ ਸੋਢੀ, ਸਰਦਾਰਾ ਸਿੰਘ ਚੀਮਾ, ਗੁਰਮੀਤ ਸਿੰਗਲ, ਦਵਿੰਦਰ ਦਮਨ, ਜਸਵੰਤ ਦਮਨ, ਡਾ. ਸੁਨੀਤਾ ਰਾਣੀ, ਅਤੇ ਅਜਾਇਬ ਔਜਲਾ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,147FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...