Sunday, April 28, 2024

ਵਾਹਿਗੁਰੂ

spot_img
spot_img

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 17 ਜਨਵਰੀ. 2022 –
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਅਸਥਾਨ ’ਤੇ ਬਣੇ ਸ਼ੈੱਡ ਹੇਠ ਲੋਹੇ ਦੇ ਗਾਰਡਰ ਲੱਗੇ ਹੋਏ ਸਨ, ਜੋ ਬਦਲ ਕੇ ਸਟੀਲ ਦੇ ਲਗਾ ਦਿੱਤੇ ਗਏ ਹਨ। ਇਸੇ ਤਰ੍ਹਾਂ ਹਰਿ ਕੀ ਪਉੜੀ ਦਾ ਲੱਕੜ ਵਾਲਾ ਫ਼ਰਸ਼ ਵੀ ਤਬਦੀਲ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਬਾਬਾ ਪ੍ਰਦੀਪ ਸਿੰਘ ਬੱਧਨੀ ਵਾਲਿਆਂ ਪਾਸੋਂ ਕਰਵਾਈ ਗਈ ਹੈ। ਇਸ ਸੇਵਾ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਸੰਗਤ ਲਈ ਸ਼ਰਧਾ ਵਾਲਾ ਸਥਾਨ ਹੈ।

ਇਸ ਅਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੋਹੇ ਦੇ ਗਾਰਡਰ ਲੱਗੇ ਹੋਏ ਸਨ, ਜੋ ਪੁਰਾਣੇ ਹੋਣ ਕਾਰਨ ਤਬਦੀਲ ਕੀਤੀ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕਾਰਜ ਦੀ ਸੇਵਾ ਬਾਬਾ ਪ੍ਰਦੀਪ ਸਿੰਘ ਵੱਲੋਂ ਸੰਗਤ ਦੇ ਸਹਿਯੋਗ ਨਾਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਵੇਂ ਗਾਰਡਰ ਲੋਹੇ ਦੀ ਥਾਂ ਸਟੀਲ ਨਾਲ ਤਿਆਰ ਕੀਤੇ ਗਏ ਹਨ, ਜਿਨ੍ਹਾਂ ’ਤੇ ਜੰਗਾਲ ਦਾ ਅਸਰ ਨਹੀਂ ਹੋਵੇਗਾ।

ਉਨ੍ਹਾਂ ਕਿਹਾ ਕਿ ਸੰਗਤ ਦੀ ਗੁਰੂ ਘਰ ਪ੍ਰਤੀ ਸ਼ਰਧਾ ਵੱਡੀ ਹੈ ਅਤੇ ਇਥੇ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਵਿਚ ਸੰਗਤਾਂ ਵਧਚੜ੍ਹ ਕੇ ਹਿੱਸਾ ਲੈਂਦੀਆਂ ਹਨ। ਉਨ੍ਹਾਂ ਬਾਬਾ ਪ੍ਰਦੀਪ ਸਿੰਘ ਬੱਧਨੀ ਵਾਲਿਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਮੈਂਬਰ ਸ. ਸੁਖਹਰਪ੍ਰੀਤ ਸਿੰਘ ਰੋਡੇ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸ. ਨਰਿੰਦਰ ਸਿੰਘ, ਸ. ਨਿਸ਼ਾਨ ਸਿੰਘ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਯੈੱਸ ਪੰਜਾਬ ਨਵੀਂ ਦਿੱਲੀ, 28 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ 1783 ਵਿਚ ਦਿੱਲੀ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,171FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...