Saturday, May 4, 2024

ਵਾਹਿਗੁਰੂ

spot_img
spot_img

ਹੁਣ ਰਾਣਾ ਗੁਰਜੀਤ ਸਿੰਘ ਦੇ ਬੇਟੇ ਹੋਏ ‘ਬਾਗੀ’, ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ

- Advertisement -

ਯੈੱਸ ਪੰਜਾਬ
ਸੁਲਤਾਨਪੁਰ ਲੋਧੀ, 17 ਜਨਵਰੀ, 2022:
ਪੰਜਾਬ ਕਾਂਗਰਸ ਦੇ ਅੰਦਰ ਬਗਾਵਤੀ ਸੁਰਾਂ ਮੱਠੀਆਂ ਪੈਂਦੀਆਂ ਨਜ਼ਰ ਨਹੀਂ ਆ ਰਹੀਆਂ ਸਗੋਂ ਹੋਰ ਉੱਚੀਆਂ ਅਤੇ ਮਜ਼ਬੂਤ ਹੁੰਦੀਆਂ ਜਾਪਦੀਆਂ ਹਨ।

ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਵੱਲੋਂ ਬੱਸੀ ਪਠਾਨਾਂ ਤੋਂ ਕਾਂਗਰਸ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੇ ਖਿਲਾਫ਼ ਚੋਣ ਲੜਨ ਦੇ ਐਲਾਨ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪਰਿਵਾਰ ਵਿੱਖੋਂ ਵੀ ਇਸੇ ਤਰ੍ਹਾਂ ਦਾ ਐਲਾਨ ਹੋਇਆ ਹੈ।

ਸੋਮਵਾਰ ਨੂੰ ਰਾਣਾ ਗੁਰਜੀਤ ਸਿੰਘ ਦੇ ਬੇਟੇ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਐਲਾਨ ਕਰ ਦਿੱਤਾ ਹੈ ਕਿ ਉਹ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਚੋਣ ਲੜਨਗੇ।

ਦਿਲਚਸਪ ਗੱਲ ਇਹ ਵੀ ਹੈ ਕਿ ਇਸ ਗੱਲ ਦੀ ਪੁਸ਼ਟੀ ਖ਼ੁਦ ਰਾਣਾ ਗੁਰਜੀਤ ਸਿੰਘ ਨੇ ਵੀ ਕਰ ਦਿੱਤੀ ਹੈ ਕਿ ਉਨ੍ਹਾਂ ਦਾ ਬੇਟਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਦ ਤੌਰ ’ਤੇ ਚੋਣ ਲੜੇਗਾ। ਉਨ੍ਹਾਂ ਕਿਹਾ ਕਿ ਉਹ ਡਟਿਆ ਹੋਇਆ ਹੈ ਅਤੇ ਚੋਣ ਲੜੇਗਾ।

ਰਾਣਾ ਇੰਦਰ ਪ੍ਰਤਾਪ ਸਿੰਘ ਨੇ ਗੱਲਬਾਤ ਕਰਦਿਆਂ ਆਖ਼ਿਆ ਕਿ ਮੈਂ ਕਾਂਗਰਸ ਦੀ ਟਿਕਟ ਮੰਗ ਰਿਹਾ ਸੀ ਪਰ ਟਿਕਟ ਦਾ ਫ਼ੈਸਲਾ ਪਾਰਟੀ ਵੱਲੋਂ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਉਹ ਕਿਸੇ ਹੋਰ ਪਾਰਟੀ ਵਿੱਚ ਨਹੀਂ ਜਾ ਰਹੇ ਸਗੋਂ ਕੇਵਲ ਅਤੇ ਕੇਵਲ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਹੀ ਚੋਣ ਲੜਨਗੇ। ਉਹਨਾਂ ਕਿਹਾ ਕਿ ਉਹਨਾਂ ਦਾ ਇਹ ਫ਼ੈਸਲਾ ਕਾਂਗਰਸ ਵਿਰੋਧੀ ਨਹੀਂ ਸਗੋਂ ਕਾਂਗਰਸ ਨੂੰ ਬਚਾਉਣ ਵਾਲਾ ਹੈ ਕਿਉਂਕਿ ਉਹ ਕਾਂਗਰਸ ਨੂੰ ਮਰਦੀ ਹੋਈ ਨਹੀਂ ਵੇਖ਼ ਸਕਦੇ।

ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ ਤੋਂ ਸ: ਨਵਤੇਜ ਸਿੰਘ ਚੀਮਾ ਨਾ ਕੇਵਲ ਮੌਜੂਦਾ ਵਿਧਾਇਕ ਹਨ ਸਗੋਂ ਪਾਰਟੀ ਨੇ ਇਸ ਵਾਰ ਵੀ ਉਨ੍ਹਾਂ ਨੂੰ ਹੀ ਇਸ ਹਲਕੇ ਤੋਂ ਟਿਕਟ ਦਿੱਤੀ ਹੈ।

ਰਾਣਾ ਇੰਦਰ ਪ੍ਰਤਾਪ ਸਿੰਘ ਨੇ ਨਵਤੇਜ ਸਿੰਘ ਚੀਮਾ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸੁਲਤਾਨਪੁਰ ਲੋਧੀ ਹਲਕੇ ਵਿੱਚ ਕੇਵਲ ਭ੍ਰਿਸ਼ਟਾਚਾਰ ਅਤੇ ਪਰਚਿਆਂ ਦਾ ਬੋਲਬਾਲਾ ਰਿਹਾ ਹੈ ਅਤੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਏ ਫੰਡਾਂ ਨੂੰ ਵੀ ਨਹੀਂ ਬਖ਼ਸ਼ਿਆ। ਉਹਨਾਂ ਕਿਹਾ ਕਿ ਕਾਂਗਰਸ ਦੇ ਵਧੇਰੇ ਅਹੁਦੇਦਾਰ ਅਤੇ ਬਲਾਕ ਸੰਮਤੀ ਚੇਅਰਮੈਨ, ਮੈਂਬਰ ਅਤੇ ਸਰਪੰਚ ਆਦਿ ਉਨ੍ਹਾਂ ’ਤੇ ਵਿਸ਼ਵਾਸ ਪ੍ਰਗਟ ਕਰ ਚੁੱਕੇ ਹਨ ਅਤੇ ਉਹ ਸੁਲਤਾਨਪੁਰ ਲੋਧੀ ਦੇ ਲੋਕਾਂ ਨੂੰ ਨਵਤੇਜ ਸਿੰਘ ਚੀਮਾ ਜਿਹੇ ਆਗੂ ਦੇ ਸਹਾਰੇ ਨਹੀਂ ਛੱਡ ਸਕਦੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...