Sunday, April 28, 2024

ਵਾਹਿਗੁਰੂ

spot_img
spot_img

ਐਸ.ਸੀ. ਭਾਈਚਾਰੇ ਦੀ ਵੋਟ ਲਈ ਕਾਂਗਰਸ ਪਾਰਟੀ ਨੇ ਚੰਨੀ ਦਾ ਕੀਤਾ ਇਸਤੇਮਾਲ: ਰਾਘਵ ਚੱਢਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 17 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਾਂਗਰਸ ‘ਤੇ ਦਲਿਤ ਵੋਟ ਲਈ ਮੁੱਖ ਮੰਤਰੀ ਚੰਨੀ ਦਾ ਇਸਤੇਮਾਲ ਕਰਨ ਦਾ ਦੋਸ਼ ਲਗਾਇਆ। ਸੋਮਵਾਰ ਨੂੰ ਮੀਡਿਆ ਨੂੰ ਸੰਬੋਧਿਤ ਕਰਦੇ ਹੋਏ ਚੱਢਾ ਨੇ ਕਿਹਾ ਕਿ ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਵਿੱਚ ਪੰਜਾਬ ਵਿੱਚ ਆਪਣੇ ਸਾਰੇ ਵੱਡੇ ਨੇਤਾਵਾਂ ਦੇ ਪਰਿਵਾਰਾਂ ਦੇ ਮੈਬਰਾਂ ਅਤੇ ਰਿਸ਼ਤੇਦਾਰਾਂ ਨੂੰ ਟਿਕਟ ਦਿੱਤੀ, ਲੇਕਿਨ ਮੁੱਖ ਮੰਤਰੀ ਚੰਨੀ ਦੇ ਭਰਾ ਦੀ ਟਿਕਟ ਕੱਟ ਦਿੱਤੀ। ਇਸ ਤੋਂ ਸਾਬਤ ਹੁੰਦਾ ਹੈ ਕਿ ਕਾਂਗਰਸ ਨੇ ਦਲਿਤ ਭਾਈਚਾਰੇ ਦੀ ਵੋਟ ਲਈ ਚੰਨੀ ਨੂੰ ‘ਯੂਜ ਐਂਡ ਥਰੋ’ ਕੀਤਾ ਹੈ ।

ਚੱਢਾ ਨੇ ਟਿਕਟ ਪਾਉਣ ਵਾਲੇ ਕਾਂਗਰਸੀ ਨੇਤਾਵਾਂ ਦੇ ਪਰਿਵਾਰਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਕਾਂਗਰਸ ਨੇ ਫਤਿਹਗੜ੍ਹ ਸਾਹਿਬ ਦੇ ਸੰਸਦ ਅਮਰ ਸਿੰਘ ਦੇ ਬੇਟੇ ਨੂੰ ਰਾਇਕੋਟ ਤੋਂ, ਅਵਤਾਰ ਹੇਨਰੀ ਦੇ ਬੇਟੇ ਨੂੰ ਜਲੰਧਰ ਤੋਂ, ਬ੍ਰਹਮ ਮਹਿੰਦਰਾ ਦੇ ਬੇਟੇ ਨੂੰ ਪਟਿਆਲਾ ਦੇਹਾਤੀ ਤੋਂ ਅਤੇ ਸੁਨੀਲ ਜਾਖੜ ਦੇ ਭਤੀਜੇ ਨੂੰ ਟਿਕਟ ਦਿੱਤੀ ਹੈ।

ਲੇਕਿਨ ਜਨਤਕ ਤੌਰ ‘ਤੇ ਚੋਣ ਲੜਨ ਦੀ ਇੱਛਾ ਜਤਾਉਣ ਦੇ ਬਾਵਜੂਦ ਮੁੱਖ ਮੰਤਰੀ ਚੰਨੀ ਦੇ ਭਰਾ ਨੂੰ ਟਿਕਟ ਨਹੀਂ ਦਿੱਤੀ। ਇਸ ਤੋਂ ਪਤਾ ਚੱਲਦਾ ਹੈ ਕਿ ਕਾਂਗਰਸ ਪਾਰਟੀ ਵਿੱਚ ਚੰਨੀ ਦੀ ਬਿਲਕੁੱਲ ਵੀ ਨਹੀਂ ਚਲਦੀ। ਕਾਂਗਰਸ ਨੇ ਸਿਰਫ਼ ਦਲਿਤ ਭਾਈਚਾਰੇ ਦੀ ਵੋਟ ਲੈਣ ਲਈ ਚੰਨੀ ਨੂੰ ਕੁੱਝ ਦਿਨਾਂ ਲਈ ਮੁੱਖ ਮੰਤਰੀ ਬਣਾਕੇ ਉਨ੍ਹਾਂ ਦਾ ਇਸਤੇਮਾਲ ਕੀਤਾ।

ਚੱਢਾ ਨੇ ਕਿਹਾ ਕਿ ਓਬੀਸੀ- ਐਸਸੀ ਨੇਤਾਵਾਂ ਦੇ ਨਾਮ ‘ਤੇ ਚੋਣ ਵਿੱਚ ਵੋਟ ਲੈ ਕੇ ਮੁੱਖ ਮੰਤਰੀ ਬਦਲਣ ਦਾ ਕਾਂਗਰਸ ਦਾ ਇਤਹਾਸ ਰਿਹਾ ਹੈ। ਮਹਾਰਾਸ਼ਟਰ ਵਿੱਚ ਵੀ ਕਾਂਗਰਸ ਅਜਿਹਾ ਕਰ ਚੁੱਕੀ ਹੈ। ਉੱਥੇ ਵੀ ਕਾਂਗਰਸ ਨੇ ਚੰਨੀ ਦੀ ਤਰ੍ਹਾਂ ਹੀ ਸੁਸ਼ੀਲ ਕੁਮਾਰ ਸ਼ਿੰਦੇ ਦਾ ਇਸਤੇਮਾਲ ਕੀਤਾ ਸੀ।

ਚੋਣਾਂ ਤੋਂ ਕੁੱਝ ਦਿਨਾਂ ਪਹਿਲਾਂ ਸ਼ਿੰਦੇ ਨੂੰ ਮੁੱਖ ਮੰਤਰੀ ਬਣਾਇਆ ਅਤੇ ਉਨ੍ਹਾਂ ਦੇ ਨਾਮ ‘ਤੇ ਵੋਟ ਲੈ ਕੇ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਬਦਲ ਦਿੱਤਾ। ਮਹਾਰਾਸ਼ਟਰ ਦੀ ਤਰ੍ਹਾਂ ਹੀ ਹੁਣ ਪੰਜਾਬ ਵਿੱਚ ਕਾਂਗਰਸ ਚੰਨੀ ਦਾ ਇਸਤੇਮਾਲ ‘ਨਾਈਟ-ਵਾਚਮੈਨ’ ਦੇ ਰੂਪ ਵਿੱਚ ਕਰ ਰਹੀ ਹੈ।

ਚੱਢਾ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹੋਰ ਕਈ ਨੇਤਾ ਮੁੱਖ ਮੰਤਰੀ ਚੰਨੀ ਦੀ ਇੱਜਤ ਨਹੀਂ ਕਰਦੇ ਹਨ। ਸਿੱਧੂ ਦੇ ਕਾਨਫਰੰਸ ਵਾਲੇ ਪੋਸਟਰਾਂ ਵਿੱਚ ਚੰਨੀ ਦੀ ਤਸਵੀਰ ਗਾਇਬ ਹੁੰਦੀ ਹੈ। ਸਿੱਧੂ ਲਗਾਤਾਰ ਚੰਨੀ ਸਰਕਾਰ ਉੱਤੇ ਭ੍ਰਿਸ਼ਟਾਚਾਰ ਅਤੇ ਮਾਫੀਆ ਨਾਲ ਮਿਲੀਭੁਗਤ ਦੇ ਇਲਜ਼ਾਮ ਲਗਾਉਂਦੇ ਰਹਿੰਦੇ ਹਨ।

ਇਸਦਾ ਮਤਲਬ ਸਾਫ਼ ਹੈ ਕਿ ਚੰਨੀ ਦਾ ਕਾਂਗਰਸ ਵਿੱਚ ਕੋਈ ਮਹੱਤਵ ਨਹੀਂ ਹੈ। ਕਾਂਗਰਸ ਦਾ ਮਕਸਦ ਚੰਨੀ ਦੇ ਰੂਪ ਵਿੱਚ ਨੁਮਾਇੰਦਗੀ ਦੇਣਾ ਨਹੀਂ ਸੀ। ਉਸਦਾ ਮਕਸਦ ਸਿਰਫ਼ ਚੰਨੀ ਦੇ ਨਾਮ ਦਾ ਇਸਤੇਮਾਲ ਕਰਨਾ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਯੈੱਸ ਪੰਜਾਬ ਨਵੀਂ ਦਿੱਲੀ, 28 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ 1783 ਵਿਚ ਦਿੱਲੀ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...