Saturday, April 27, 2024

ਵਾਹਿਗੁਰੂ

spot_img
spot_img

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 17 ਜਨਵਰੀ, 2022 –
ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ ਦੇ ਵਿਰੋਧ ਵਿੱਚ ਅੱਜ ਜਾਗੋ ਪਾਰਟੀ ਨੇ ਆਮ ਆਦਮੀ ਪਾਰਟੀ ਦੇ ਹੈਡਕੁਆਰਟਰ ਮੂਹਰੇ ਰੋਸ਼ ਪ੍ਰਦਰਸਨ ਕੀਤਾ। ਇਸ ਪ੍ਰਦਰਸ਼ਨ ਵਿੱਚ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਸਣੇ ਕਈ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ।

ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਹੇਠ ਹੋਏ ਸ਼ਾਂਤਮਈ ਪ੍ਰਦਰਸ਼ਨ ਦੀ ਸ਼ੁਰੂਆਤ ਮਾਤਾ ਸੁੰਦਰੀ ਕਾਲਜ ਤੋਂ ਹੋਈ। ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੇ ਹੋਏ ਪ੍ਰਦਸ਼ਨਕਾਰੀਆਂ ਨੂੰ ਦਿੱਲੀ ਪੁਲਿਸ ਨੇ ਅੜਿੱਕੇ ਖੜ੍ਹੇ ਕਰਕੇ ਆਪ ਪਾਰਟੀ ਦੇ ਦਫਤਰ ਤੋਂ ਪਹਿਲਾਂ ਰੋਕਣ ਦੀ ਕੋਸ਼ਿਸ਼ ਕੀਤੀ।

ਜਿਸ ਕਰਕੇ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹਲਕੀ ਝੜਪ ਵੀ ਹੋਈ। ਗੁੱਸੇ ਵਿਚ ਆਏ ਪ੍ਰਦਸ਼ਨਕਾਰੀਆਂ ਨੇ ਕੇਜਰੀਵਾਲ ਮੁਰਦਾਬਾਦ ਦੇ ਨਾਅਰੇ ਵੀ ਲਾਏ। ਭਾਈ ਭੁੱਲਰ ਦੀ ਰਿਹਾਈ ਦੀ ਮੰਗ ਵਾਲੀ ਤਖਤੀਆਂ ਹਥਾਂ ਵਿੱਚ ਫੜੇ ਮੁਜ਼ਾਹਰਾਕਾਰੀਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭਾਈ ਭੁੱਲਰ ਦੀ ਨਾਜਾਇਜ਼ ਹਿਰਾਸਤ ਦਾ ਜ਼ਿਮੇਵਾਰ ਠਹਰਾਇਆ।

ਇਸ ਮੌਕੇ ਜੀਕੇ ਨੇ ਕਿਹਾ ਕਿ 2014 ਵਿੱਚ ਕੇਜਰੀਵਾਲ ਨੇ ਦਿੱਲੀ ਦੇ ਸਿੱਖਾਂ ਨੂੰ ਭਾਈ ਭੁੱਲਰ ਦੀ ਰਿਹਾਈ ਲਈ ਰਾਸ਼ਟਰਪਤੀ ਤੱਕ ਪਹੁੰਚ ਕਰਨ ਦਾ ਲਿਖਤੀ ਭਰੋਸਾ ਦਿੱਤਾ ਸੀ। ਪਰ ਹੁਣ 2019 ਵਿੱਚ ਕੇਂਦਰ ਸਰਕਾਰ ਵੱਲੋਂ ਭਾਈ ਭੁੱਲਰ ਦੀ ਰਿਹਾਈ ਨੂੰ ਮਨਜ਼ੂਰੀ ਦੇਣ ਦੇ ਬਾਵਜੂਦ ਦਿੱਲੀ ਸਰਕਾਰ ਦਾ ਸਜਾ ਸਮੀਖਿਆ ਬੋਰਡ 4 ਵਾਰ ਇਸ ਪ੍ਰਵਾਨਗੀ ਨੂੰ ਪਿੱਠ ਵਿਖਾ ਚੁੱਕਿਆ ਹੈ।

ਬੋਰਡ ਨੇ 2019 ਵਿੱਚ 1 ਵਾਰ ਤੇ 2020 ਵਿੱਚ 3 ਵਾਰ ਰਿਹਾਈ ਮਤੇ ਨੂੰ ਰੱਦ ਕਰਕੇ ਇਹ ਸਾਬਤ ਕੀਤਾ ਹੈ ਕਿ ਬੋਰਡ ਮਨੁੱਖੀ ਤੇ ਕੈਦੀ ਅਧਿਕਾਰਾਂ ਦੀ ਰਾਖੀ ਕਰਨ ਦੀ ਥਾਂ ਸਿਰਫ਼ ਗੈਰ ਨਿਰਪੱਖਤਾ ਦੀ ਸੋਚ ਨੂੰ ਲਾਗੂ ਕਰਨ ਦਾ ਮਾਧਿਅਮ ਬਣ ਗਿਆ ਹੈ।

ਜੀਕੇ ਨੇ ਦੱਸਿਆ ਕਿ ਦਿੱਲੀ ਕਮੇਟੀ ਦਾ ਪ੍ਰਧਾਨ ਰਹਿੰਦੇ ਹੋਏ ਕੈਦੀਆਂ ਦੇ ਹੱਕਾਂ ਦੇ ਫੈਸਲੇ ਲੈਣ ਲਈ ਅਸੀਂ ਦਿੱਲੀ ਹਾਈਕੋਰਟ ਤੱਕ ਕੇਜਰੀਵਾਲ ਦੀ ਨਾਲਾਇਕੀ ਕਰਕੇ ਗਏ ਸੀ। ਜਿਸ ਦੇ ਸਿੱਟੇ ਵਜੋਂ ਤਿਹਾੜ ਜੇਲ੍ਹ ਵਿੱਚ 5600 ਸੀਸੀਟੀਵੀ ਕੈਮਰੇ ਲਗਾਉਣ ਤੇ ਜੇਲ੍ਹ ਸਟਾਫ਼ ਵਧਾਉਣ ਦਾ ਹਾਈਕੋਰਟ ਨੇ ਦਿੱਲੀ ਸਰਕਾਰ ਨੂੰ ਆਦੇਸ਼ ਦਿੱਤਾ ਸੀ।

ਦਿੱਲੀ ਸਰਕਾਰ ਸਿੱਖ ਕੈਦੀਆਂ ਨਾਲ ਲਗਾਤਾਰ ਵਿਤਕਰਾ ਕਰਦੀ ਰਹੀ ਹੈ। 1984 ਸਿੱਖ ਕਤਲੇਆਮ ਦੇ ਦੋਸ਼ੀ ਕਿਸ਼ੋਰੀ ਲਾਲ ਨੂੰ 7 ਵਾਰ ਪੈਰੋਲ ਤੇ 13 ਵਾਰ ਫਰਲੋ (ਥੋੜੀ ਦੇਰ ਦੀ ਛੁੱਟੀ) ਦੇਂਦੀ ਹੈ। ਪਰ ਬੰਦੀ ਸਿੰਘਾਂ ਨੂੰ ਤਾਂ ਕੋਰੋਨਾ ਮਹਾਂਮਾਰੀ ਵਿੱਚ ਵੀ ਪੈਰੋਲ ਨਹੀਂ ਦਿੰਦੀ। ਇਸ ਸਭ ਦੇ ਬਾਵਜੂਦ ਵੀ ਕੇਜਰੀਵਾਲ ਨੂੰ ਲਗਦਾ ਹੈ ਕਿ ਸਿੱਖ ਉਸਦੀ ਪਾਰਟੀ ਨੂੰ ਪੰਜਾਬ ਵਿੱਚ ਰਾਜ ਸੋਂਪ ਦੇਣਗੇ।

ਜੀਕੇ ਨੇ ਸਵਾਲ ਕਰਦਿਆਂ ਕਿਹਾ ਕਿ ਕੀ ਪੰਜਾਬ ਦੇ ਲੋਕ ਸੂਝਵਾਨ ਨਹੀਂ ਹਨ ? ਜਿਹੜਾ ਸਾਡੇ ਬੰਦੀ ਸਿੰਘਾਂ ਦੇ ਕੈਦੀ ਅਧਿਕਾਰਾਂ ਦੀ ਰੱਖਿਆ ਨਹੀਂ ਕਰ ਸਕਦਾ, ਉਹ ਪੰਜਾਬ ਕਿਵੇਂ ਸੰਭਾਲ ਸਕਦਾ ਹੈ ? ਜੀਕੇ ਨੇ ਕਿਹਾ ਕਿ ਕੇਜਰੀਵਾਲ ਪੰਜਾਬ, ਪੰਜਾਬੀ, ਸਿੱਖੀ ਤੇ ਬੰਦੀ ਸਿੰਘਾਂ ਦਾ ਦੁਸ਼ਮਣ ਹੈ।

ਇਸ ਲਈ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਦੇ ਟੀਚਰਾਂ ਦੀ ਭਰਤੀ ਨੂੰ ਰੋਕਣ ਲਈ ਕੇਜਰੀਵਾਲ ਨੇ ਤੈਅ ਮਾਪਦੰਡਾਂ ਨਾਲ ਛੇੜਛਾੜ ਕੀਤੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਬੀਬੀਆਂ ਤੇ ਨੌਜਵਾਨਾਂ ਨੇ ਵੀ ਹਾਜ਼ਰੀ ਭਰੀ। ਪ੍ਰਦਸ਼ਨਕਾਰੀਆਂ ਨੂੰ ਦਿੱਲੀ ਕਮੇਟੀ ਮੈਂਬਰ ਚਮਨ ਸਿੰਘ ਸ਼ਾਹਪੁਰਾ, ਪਰਮਜੀਤ ਸਿੰਘ ਰਾਣਾ ਤੇ ਸਤਨਾਮ ਸਿੰਘ ਆਦਿਕ ਨੇ ਵੀ ਸੰਬੋਧਿਤ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...